25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਐਸ. ਐਸ. ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ

ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)-“ਯੁੱਧ ਨਸ਼ਿਆਂ ਵਿਰੁੱਧ” ਚੱਲ ਰਹੀ ਮੁਹਿੰਮ ਅਧੀਨ ਐਸ. ਐਸ.

ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਜਾਇਜ਼ਾ ਲੈਂਦੇ ਹੋਏ ਐਸ. ਐਸ. ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨਾਲ ਹੋਰ। ਤਸਵੀਰ : ਸੋਨੀ ਗਿੱਲ 25-08-2026
ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)-“ਯੁੱਧ ਨਸ਼ਿਆਂ ਵਿਰੁੱਧ” ਚੱਲ ਰਹੀ ਮੁਹਿੰਮ ਅਧੀਨ ਐਸ. ਐਸ. ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਐਸ. ਐਮ. ਓ. ਸਮਰਾਲਾ ਦੇ ਨਾਲ ਅੱਜ ਸਿਵਲ ਹਸਪਤਾਲ, ਸਮਰਾਲਾ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕੇਂਦਰ ਵਿੱਚ ਚੱਲ ਰਹੀਆਂ ਨਸ਼ਾ ਮੁਕਤੀ ਅਤੇ ਇਲਾਜ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਇਲਾਜ ਅਧੀਨ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਐਸ. ਐਸ. ਪੀ. ਖੰਨਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਅਤੇ ਸਿਹਤ ਵਿਭਾਗ ਵਿਚਕਾਰ ਮਜ਼ਬੂਤ ਤਾਲਮੇਲ ਬੇਹੱਦ ਜ਼ਰੂਰੀ ਹੈ। ਇਸ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕਰਕੇ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰੀ ’ਤੇ ਸਖ਼ਤ ਕਾਰਵਾਈ ਅਤੇ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਸਿਹਤ ਵਿਭਾਗ ਵੱਲੋਂ ਨਸ਼ਾ ਪੀੜਤਾਂ ਨੂੰ ਇਲਾਜ, ਕਾਊਂਸਲਿੰਗ ਅਤੇ ਹੋਰ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਦੋਵੇਂ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਰੋਕਥਾਮ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ, ਸਿਹਤ ਵਿਭਾਗ ਨਾਲ ਮਿਲ ਕੇ “ਨਸ਼ਾ-ਮੁਕਤ ਪੰਜਾਬ” ਦੀ ਸਿਰਜਣਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਕਿਸੇ ਵਿਅਕਤੀ ਨੂੰ ਨਸ਼ੇ ਦੀ ਲਤ ਤੋਂ ਪੀੜਤ ਦੇਖਣ ’ਤੇ ਉਸਨੂੰ ਇਲਾਜ ਅਤੇ ਕਾਊਂਸਲਿੰਗ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਸਿਰਫ਼ ਪੁਲਿਸ ਜਾਂ ਕਿਸੇ ਇੱਕ ਵਿਭਾਗ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਪੁਲਿਸ, ਸਿਹਤ ਵਿਭਾਗ, ਪਰਿਵਾਰਾਂ, ਸਿੱਖਿਆ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਦੇ ਸਾਂਝੇ ਯਤਨਾਂ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਇੱਕ ਸਿਹਤਮੰਦ, ਸੁਰੱਖਿਅਤ ਅਤੇ ਨਸ਼ਾ-ਮੁਕਤ ਭਵਿੱਖ ਯਕੀਨੀ ਬਣਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਹਲਕਾ ਪਾਇਲ ਦੇ ਪਿੰਡ ਟਿੰਬਰਵਾਲ ਤੋਂ ਜਵਾਨ ਜਗਦੀਪ ਸਿੰਘ ਰਾਂਚੀ ’ਚ ਟ੍ਰੇਨਿੰਗ ਦੌਰਾਨ ਸ਼ਹੀਦ ਅਗਲੀ ਖ਼ਬਰ ਆਪ ਸਰਕਾਰ ਨੇ ਸਿਰਫ਼ ਵੋਟਾਂ ਦੇ ਮੱਦੇਨਜ਼ਰ ਬੀਬੀਆਂ ਦੇ ਖਾਤਿਆਂ ਵਿਚ ਨਿਗੂਣੀ ਰਾਸ਼ੀ ਪਾਈ-ਰਾਜਾ ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।