26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਾਂਝਾ ਮੁਲਾਜ਼ਮ ਮੰਚ ਦੀ ਮੀਟਿੰਗ ’ਚ 27 ਅਗਸਤ ਦੇ ਮਹਾਂ ਬੰਦ ਸੰਬੰਧੀ ਵਿਚਾਰਾਂ

ਰਾਏਕੋਟ, 25 ਅਗਸਤ (ਸੁਸ਼ੀਲ) ਸਾਂਝਾ ਮੁਲਾਜ਼ਮ ਅਤੇ ਪੈਨਸ਼ਨ ਫਰੰਟ ਪੰਜਾਬ ਦੇ ਸੱਦੇ ’ਤੇ ਅੱਜ ਰਾਏਕੋਟ ਤਹਿਸੀਲ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕ ਮੀਟਿੰਗ ਹੋਈ, ਜਿਸ ਵਿਚ 27 ਅਗਸਤ ਦੇ ਮਹਾਂ ਬੰਦ ਸਬੰਧੀ ਰੋਹ ਭਰਪੂਰ ਮੁਜ਼ਾਹਰਾ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਇਸ ਮਹਾਂ ਬੰਦ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਲਾਮਬੰਦ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਅਜੀਤ ਡੈਸਕ 26-08-2026
ਰਾਏਕੋਟ, 25 ਅਗਸਤ (ਸੁਸ਼ੀਲ) ਸਾਂਝਾ ਮੁਲਾਜ਼ਮ ਅਤੇ ਪੈਨਸ਼ਨ ਫਰੰਟ ਪੰਜਾਬ ਦੇ ਸੱਦੇ ’ਤੇ ਅੱਜ ਰਾਏਕੋਟ ਤਹਿਸੀਲ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕ ਮੀਟਿੰਗ ਹੋਈ, ਜਿਸ ਵਿਚ 27 ਅਗਸਤ ਦੇ ਮਹਾਂ ਬੰਦ ਸਬੰਧੀ ਰੋਹ ਭਰਪੂਰ ਮੁਜ਼ਾਹਰਾ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਇਸ ਮਹਾਂ ਬੰਦ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਲਾਮਬੰਦ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੀਟਿੰਗ ਵਿਚ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਣ ਲਈ ਸਰਬ ਸਹਿਮਤੀ ਦਿੱਤੀ ਗਈ, ਕਿਉਂਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੋਂ ਮੁਨਕਰ ਹੋਣ ਖਿਲਾਫ਼ ਅਤੇ ਮਾਨਯੋਗ ਅਦਾਲਤ ਦੇ ਫ਼ੈਸਲਿਆਂ ਨੂੰ ਲਾਗੂ ਨਾ ਕਰਨ ਲਈ ਤਹਿਸੀਲ ਪੱਧਰ ’ਤੇ ਧਰਨਾ ਰੈਲੀ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਬਾਰੇ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਸਮੂਹਿਕ ਛੁੱਟੀ ਲੈ ਕੇ ਇਸ ਰੈਲੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ। ਮੀਟਿੰਗ ਵਿਚ ਡੀ.ਟੀ.ਐੱਫ , ਬੀ.ਐੱਡ ਫਰੰਟ, ਈ.ਟੀ.ਟੀ. ਅਧਿਆਪਕ ਯੂਨੀਅਨ, ਗਜ਼ਟ/ਨਾਨ ਗਜ਼ਟ ਐੱਸ.ਸੀ.ਬੀ.ਸੀ. ਯੂਨੀਅਨ, ਵੈੱਲਫੇਅਰ ਫੈੱਡਰੇਸ਼ਨ ਪੰਜਾਬ, 6635 ਅਧਿਆਪਕ ਯੂਨੀਅਨ, 5994 ਅਧਿਆਪਕ ਯੂਨੀਅਨ, 4161 ਮਾਸਟਰ ਕੇਡਰ ਯੂਨੀਅਨ, ਬਿਜਲੀ ਬੋਰਡ, ਪੈਨਸ਼ਨਰ ਐੱਸ ਸੀ/ਬੀ ਸੀ ਅਧਿਆਪਕ ਯੂਨੀਅਨ, ਸੀ.ਪੀ.ਐੱਫ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਸ਼ਾਮਿਲ ਹੋਏ। ਇਸ ਵਿਚ ਜੰਗਪਾਲ ਸਿੰਘ ਸੁਭਾਸ਼ ਚੰਦਰ, ਕੁਲਦੀਪ ਸਿੰਘ ਚੀਮਾ, ਨਰਿੰਦਰ ਸਿੰਘ, ਰਾਜਨ ਸਿੰਘ, ਪ੍ਰੀਤਮ ਸਿੰਘ ਬਰਮੀ, ਹਰਜਿੰਦਰ ਸਿੰਘ, ਗੁਰਪ੍ਰੀਤ ਕੌਰ, ਹਰਜਿੰਦਰ ਕੌਰ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਖੇਮ ਰਾਜ, ਬਲਜਿੰਦਰ ਸਿੰਘ ਮੁਖਤਿਆਰ ਸਿੰਘ, ਰਾਹੁਲ ਗੋਇਲ, ਜਸਵਿੰਦਰ ਸਿੰਘ, ਭਾਰਤ ਭੂਸ਼ਣ, ਰਵਿੰਦਰਪਾਲ ਸਿੰਘ, ਸ਼ਿੰਗਾਰਾ ਸਿੰਘ, ਹਰਜਿੰਦਰ ਸਿੰਘ, ਜਗਤਾਰ ਸਿੰਘ, ਰਾਜਮਿੰਦਰਪਾਲ ਸਿੰਘ, ਜਸਵਿੰਦਰ ਸਿੰਘ ਜੌਹਲਾਂ, ਸੁਖਰਾਜ ਸਿੰਘ ਆਦਿ ਸ਼ਾਮਿਲ ਹੋਏ।
ਪਿਛਲੀ ਖ਼ਬਰ ਸੀਟੂ ਵਲੋਂ ਮਹਿੰਗਾਈ ਸਬੰਧੀ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਭਾਕਿਯੂ ਲੱਖੋਵਾਲ ਵਲੋਂ ਕੁਹਾੜਾ ਵਿਖੇ ਮੀਟਿੰਗ ਕਿਹਾ 1 ਤੋਂ 7 ਸਤੰਬਰ ਤੱਕ ਪੱਕੇ ਮੋਰਚੇ ਦੀਆਂ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।