ਕਿਸਾਨ ਆਗੂਆਂ ਦਾ ਵਫ਼ਦ ਡੇਹਲੋਂ ਪੁਲਿਸ ਅਧਿਕਾਰੀਆਂ ਨੂੰ ਮਿਲਿਆ
ਰਾੜਾ ਸਾਹਿਬ ਪਬਲਿਕ ਸਕੂਲ ਵੱਲੋਂ ਬਰਸੀ ਸਮਾਗਮ ਮੌਕੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਭਰੀ ਹਾਜ਼ਰੀ
ਡੇਹਲੋਂ, 27 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)- ਜਮਹੂਰੀ ਕਿਸਾਨ ਸਭਾ ਪੰਜਾਬ ਦੇ ਵਫ਼ਦ ਵਲ਼ੋਂ ਪਿਛਲੇ ਦਿਨੀਂ ਪਿੰਡ ਲਹਿਰਾ ਕੋਲ ਇੱਕ ਨੌਜਵਾਨ ਹਰਮਨਦੀਪ ਸਿੰਘ ਦੀ ਹੋਈ ਮੌਤ ਲਈ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਥਾਣਾ ਡੇਹਲੋਂ ਦੇ ਥਾਣਾ ਮੁਖੀ ਦੀ ਗ਼ੈਰਹਾਜ਼ਰੀ ਵਿਚ ਕੇਸ ਦੇ ਤਫ਼ਤੀਸ਼ੀ ਸਹਾਇਕ ਥਾਣੇਦਾਰ ਨਵੀਨ ਕੁਮਾਰ ਨੂੰ ਮਿਲ ਕੇ ਮੰਗ ਕੀਤੀ ਕਿ ਦਰਜ ਪਰਚੇ ਵਿਚ ਨਾਮਜ਼ਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਿਤਾ ਹਾਕਮ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਹੋਈ ਮੌਤ ਲਈ ਜ਼ਿੰਮੇਵਾਰ ਦੋਸ਼ੀ ਬਾਹਰ ਘੁੰਮ ਰਹੇ ਹਨ ਤੇ ਉਨ੍ਹਾਂ ਦੇ ਪੁੱਤਰ ਦੀ ਮੌਤ ਲਈ ਜ਼ਿੰਮੇਵਾਰ ਆਸ਼ੂ ਸਿੰਘ ਤੇ ਸਾਜਨ ਸਿੰਘ ਖ਼ਿਲਾਫ਼ ਪਰਚਾ ਦਰਜ ਹੋਣ ਤੋਂ ਬਾਅਦ ਜਾਂਚ ਅੱਗੇ ਨਹੀਂ ਤੁਰੀ।
ਨ
ਨੌਜਵਾਨ ਦੀ ਮੌਤ ਮਾਮਲੇ ’ਚ ਪੁਲਿਸ ’ਤੇ ਢਿੱਲੀ ਕਾਰਗੁਜ਼ਾਰੀ ਦੇ ਲਗਾਏ ਦੋਸ਼
28-08-2026
ਡੇਹਲੋਂ, 27 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)- ਜਮਹੂਰੀ ਕਿਸਾਨ ਸਭਾ ਪੰਜਾਬ ਦੇ ਵਫ਼ਦ ਵਲ਼ੋਂ ਪਿਛਲੇ ਦਿਨੀਂ ਪਿੰਡ ਲਹਿਰਾ ਕੋਲ ਇੱਕ ਨੌਜਵਾਨ ਹਰਮਨਦੀਪ ਸਿੰਘ ਦੀ ਹੋਈ ਮੌਤ ਲਈ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਥਾਣਾ ਡੇਹਲੋਂ ਦੇ ਥਾਣਾ ਮੁਖੀ ਦੀ ਗ਼ੈਰਹਾਜ਼ਰੀ ਵਿਚ ਕੇਸ ਦੇ ਤਫ਼ਤੀਸ਼ੀ ਸਹਾਇਕ ਥਾਣੇਦਾਰ ਨਵੀਨ ਕੁਮਾਰ ਨੂੰ ਮਿਲ ਕੇ ਮੰਗ ਕੀਤੀ ਕਿ ਦਰਜ ਪਰਚੇ ਵਿਚ ਨਾਮਜ਼ਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਿਤਾ ਹਾਕਮ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਹੋਈ ਮੌਤ ਲਈ ਜ਼ਿੰਮੇਵਾਰ ਦੋਸ਼ੀ ਬਾਹਰ ਘੁੰਮ ਰਹੇ ਹਨ ਤੇ ਉਨ੍ਹਾਂ ਦੇ ਪੁੱਤਰ ਦੀ ਮੌਤ ਲਈ ਜ਼ਿੰਮੇਵਾਰ ਆਸ਼ੂ ਸਿੰਘ ਤੇ ਸਾਜਨ ਸਿੰਘ ਖ਼ਿਲਾਫ਼ ਪਰਚਾ ਦਰਜ ਹੋਣ ਤੋਂ ਬਾਅਦ ਜਾਂਚ ਅੱਗੇ ਨਹੀਂ ਤੁਰੀ। ਇਸ ਸਮੇਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਨੌਜਵਾਨ ਦੀ ਹੋਈ ਮੌਤ ਨੂੰ ਇੱਕ ਮਹੀਨਾ ਹੋ ਗਿਆ ਹੈ ਤੇ ਪੁਲਿਸ ਦੋਸ਼ੀਆਂ ਤੱਕ ਪਹੁੰਚ ਨਹੀਂ ਸਕੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੇ ਮ੍ਰਿਤਕ ਨੌਜਵਾਨ ਦੇ ਬੈਂਕ ਖਾਤੇ ਦੀ ਦੁਰਵਰਤੋਂ ਕੀਤੀ ਹੈ, ਜੋ ਕਿ ਬੈਂਕ ਦੇ ਰਿਕਾਰਡ ਵਿਚ ਦਰਜ ਹੈ, ਪੁਲਿਸ ਨੇ ਇਸ ਦੀ ਛਾਣਬੀਣ ਵੀ ਨਹੀਂ ਕੀਤੀ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਜੇ ਸੋਮਵਾਰ ਤੱਕ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਹੋਈ ਤਾਂ ਜਥੇਬੰਦੀ ਇਨਸਾਫ਼ ਪਸੰਦ ਲੋਕਾਂ ਨੂੰ ਨਾਲ ਲੈ ਕੇ ਥਾਣਾ ਡੇਹਲੋਂ ਦੀ ਪੁਲਿਸ ਖ਼ਿਲਾਫ਼ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਕਿਸਾਨਾਂ ਦੇ ਵਫ਼ਦ ਵਲੋਂ ਡੇਹਲੋਂ ਪੁਲਿਸ ‘ਤੇ ਢਿੱਲੀ ਕਾਰਗੁਜ਼ਾਰੀ ਦੇ ਵੀ ਦੋਸ਼ ਲਗਾਏ। ਵਫ਼ਦ ਦੀ ਅਗਵਾਈ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਦਫ਼ਤਰ ਸਕੱਤਰ ਨਛੱਤਰ ਸਿੰਘ ਨੇ ਕੀਤੀ ਅਤੇ ਇਸ ਸਮੇਂ ਕਰਮਨਦੀਪ ਸਿੰਘ ਮ੍ਰਿਤਕ ਦਾ ਭਰਾ, ਪੰਚ ਸੁਖਜਿੰਦਰ ਸਿੰਘ, ਬੇਅੰਤ ਸਿੰਘ, ਜਗਤਾਰ ਸਿੰਘ, ਜੰਗ ਬਹਾਦਰ ਸਿੰਘ, ਬਲਰਾਜ ਸਿੰਘ, ਅਮਰਜੀਤ ਸਿੰਘ, ਭੁਪਿੰਦਰਜੀਤ ਸਿੰਘ (ਸਾਰੇ ਘੁੰਗਰਾਣਾ ਨਿਵਾਸੀ) ਆਦਿ ਹਾਜ਼ਰ ਸਨ।