ਬੰਦੀ ਸਿੰਘਾਂ ਦੀ ਰਿਹਾਈ ਲਈ ਅਖੰਡ ਪਾਠ ਦੇ ਭੋਗ ਭਲਕੇ
ਮਾਛੀਵਾੜਾ ਸਾਹਿਬ, 27 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਸਮੂਹ ਮੈਂਬਰਾਨ ਵਲੋਂ ਵੱਖ-ਵੱਖ ਜੇਲ੍ਹਾਂ ‘ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ, ਮਾਛੀਵਾੜਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ। ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ 27 ਅਗਸਤ, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ ਜਿਨ੍ਹਾਂ ਦੇ ਭਲਕੇ 29 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਦੇ ਭੋਗ ਪਾਏ ਜਾਣਗੇ।
ਅਜੀਤ ਡੈਸਕ
28-08-2026