ਗੁਰੂ ਨਾਨਕ ਕਾਲਜ ਦੋਰਾਹਾ ਵਿਖੇ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ
ਦੋਰਾਹਾ, 27 ਅਗਸਤ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਯੂਥ ਐਂਡ ਰੈੱਡ ਰਿਬਨ ਕਲੱਬ ਵੱਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਰੱਖੜੀ ਬਣਾਉਣ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਕਾਲਜ ਦੇ 30 ਵਿਦਿਆਰਥੀਆਂ ਨੇ ਭਾਗ ਲੈਂਦਿਆਂ ਬਹੁਤ ਹੀ ਸੁੰਦਰ ਤੇ ਵਿਲੱਖਣ ਰੱਖੜੀਆਂ ਤਿਆਰ ਕੀਤੀਆਂ।
ਅਜੀਤ ਡੈਸਕ
28-08-2026