29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਾਰੰਗਵਾਲ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡੇਹਲੋਂ, 28 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਪੰਜਾਬੀ ਸਭਿਆਚਾਰ ਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਤੀਆਂ ਦੇ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਵਿਚ ਪਿੱਪਲ ਦੇ ਦਰਖਤ ‘ਤੇ ਪੀਂਘ ਪਾ ਕੇ ਮੁੱਖ ਮਹਿਮਾਨ ਅਤੇ ਵਿਦਿਆਰਥੀ ਦੁਆਰਾ ਗਿੱਧਾ ਤੇ ਬੋਲੀਆਂ ਦਾ ਪ੍ਰਦਰਸ਼ਨ ਕਰ ਕੇ ਕੀਤੀ ਗਈ।

ਅਜੀਤ ਡੈਸਕ 29-08-2026
ਡੇਹਲੋਂ, 28 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਪੰਜਾਬੀ ਸਭਿਆਚਾਰ ਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਤੀਆਂ ਦੇ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਵਿਚ ਪਿੱਪਲ ਦੇ ਦਰਖਤ ‘ਤੇ ਪੀਂਘ ਪਾ ਕੇ ਮੁੱਖ ਮਹਿਮਾਨ ਅਤੇ ਵਿਦਿਆਰਥੀ ਦੁਆਰਾ ਗਿੱਧਾ ਤੇ ਬੋਲੀਆਂ ਦਾ ਪ੍ਰਦਰਸ਼ਨ ਕਰ ਕੇ ਕੀਤੀ ਗਈ। ਇਸ ਮੌਕੇ ਅਮਨਦੀਪ ਕੌਰ ਖੰਗੂੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਧੀਆਂ ਕਿਸੇ ਪੱਖੋਂ ਵੀ ਪੁੱਤਰਾਂ ਤੋਂ ਘੱਟ ਨਹੀਂ ਹਨ। ਇਨ੍ਹਾਂ ਨੂੰ ਵੀ ਸਮਾਜ ਵਿਚ ਤਰੱਕੀ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੰਦੀਪ ਸਾਹਨੀ ਨੇ ਇੱਕ ਪੌਦਾ ਭੇਂਟ ਕਰ ਕੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਨੂੰ ਸਭਿਆਚਾਰ ਨੂੰ ਜਿੰਦਾ ਰੱਖਣ ਵਾਸਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਉਲੀਕਣੇ ਚਾਹੀਦੇ ਹਨ। ਕਾਲਜ ਦੇ ਲਾਇਬ੍ਰੇਰੀਅਨ ਡਾ. ਮਨਪ੍ਰੀਤ ਕੌਰ ਨੇ ਇਸ ਪ੍ਰੋਗਰਾਮ ਵਿਚ ਪਹੁੰਚੇ ਮੁੱਖ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਕਰਵਾਏ ਮਹਿੰਦੀ ਅਤੇ ਮਿਸ ਤੀਜ ਮੁਕਾਬਲੇ ਵਿਚ ਪ੍ਰੋਫੈਸਰ ਸੁਖਜੀਤ ਕੌਰ ਨੇ ਜੱਜ ਵਜੋਂ ਭੂਮਿਕਾ ਨਿਭਾਈ। ਮਹਿੰਦੀ ਮੁਕਾਬਲੇ ਵਿਚ ਮੀਨੂੰ ਬੀ. ਏ. ਭਾਗ ਤੀਜਾ ਨੇ ਪਹਿਲਾ ਸਥਾਨ, ਕੋਮਲਪ੍ਰੀਤ ਕੌਰ ਬੀ. ਕਾਮ. ਦੂਜਾ ਨੇ ਦੂਜਾ ਸਥਾਨ ਅਤੇ ਦਿਲਪ੍ਰੀਤ ਕੌਰ ਬੀ. ਸੀ. ਏ. ਦੂਜਾ ਸਾਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬੀ. ਸੀ. ਏ. ਭਾਗ ਤੀਜਾ ਦੀ ਵਿਦਿਆਰਥਣ ਸਿਮਰਨ ਕੌਰ ਨੂੰ ਮਿਸ ਤੀਜ, ਬੀ. ਕਾਮ. ਭਾਗ ਤੀਜਾ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੂੰ ਮਿਸ ਪੰਜਾਬਣ ਅਤੇ ਸ਼ਬਨਮ ਕੌਰ ਨੂੰ ਸੋਹਣੀ ਦਾ ਖ਼ਿਤਾਬ ਦਿੱਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਪ੍ਰੋਫੈਸਰ ਸ਼ਿਵਾਨੀ ਨੇ ਨਿਭਾਈ। ਇਸ ਸਮੇਂ ਡਾ. ਰਮਨਦੀਪ ਕੌਰ ਅਤੇ ਪਰਮਜੀਤ ਕੌਰ, ਡਾ. ਕਮਲਜੀਤ ਸਿੰਘ ਸੋਹੀ, ਡਾ. ਲਖਬੀਰ ਕੌਰ, ਕੁਲਵੰਤ ਕੌਰ ਰਾਜਵਿੰਦਰ ਕੌਰ, ਦਲਜੀਤ ਕੌਰ, ਹਰਸਿਮਰਨ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਵਿਚ ਹਲਕਾ ਪਾਇਲ ਦੇ ਵਰਕਰਾਂ ਦਾ ਜਥਾ ਬਾਬਾ ਬਕਾਲਾ ਸਾਹਿਬ ਪੁਜਾ ਅਗਲੀ ਖ਼ਬਰ ਘਵੱਦੀ ਦੇ ਸਾਬਕਾ ਸਰਪੰਚ ਕਾਲਾ ਸਮੇਤ ਹੋਰ ਲੋਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।