31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ 80ਵਾਂ ਅੱਖਾਂ ਦਾ ਮੁਫ਼ਤ ਆਪਰੇਸ਼ਨ ਕੈਂਪ ਲਗਾਇਆ

ਜਗਰਾਉਂ, 30 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) ਲੋਕ ਸੇਵਾ ਸੁਸਾਇਟੀ ਰਜਿਸਟਰ ਜਗਰਾਉਂ ਵਲੋਂ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਅਤੇ ਸਿਹਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ 80ਵਾਂ ਚਿੱਟੇ ਮੋਤੀਏ ਦਾ ਮੁਫ਼ਤ ਆਪਰੇਸ਼ਨ ਕੈਂਪ ਅੱਜ ਲੰਮਿਆਂ ਵਾਲਾ ਬਾਗ ਵਿਚ ਸਵ. ਕਮਲੇਸ਼ ਰਾਣੀ ਦੀ ਯਾਦ ਵਿਚ ਪਰਿਵਾਰ ਦੇ ਸਹਿਯੋਗ ਨਾਲ ਜਗਰਾਉਂ ਵਿਖੇ ਲਗਾਇਆ ਗਿਆ।

ਅਜੀਤ ਡੈਸਕ 31-08-2026
ਜਗਰਾਉਂ, 30 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) ਲੋਕ ਸੇਵਾ ਸੁਸਾਇਟੀ ਰਜਿਸਟਰ ਜਗਰਾਉਂ ਵਲੋਂ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਅਤੇ ਸਿਹਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ 80ਵਾਂ ਚਿੱਟੇ ਮੋਤੀਏ ਦਾ ਮੁਫ਼ਤ ਆਪਰੇਸ਼ਨ ਕੈਂਪ ਅੱਜ ਲੰਮਿਆਂ ਵਾਲਾ ਬਾਗ ਵਿਚ ਸਵ. ਕਮਲੇਸ਼ ਰਾਣੀ ਦੀ ਯਾਦ ਵਿਚ ਪਰਿਵਾਰ ਦੇ ਸਹਿਯੋਗ ਨਾਲ ਜਗਰਾਉਂ ਵਿਖੇ ਲਗਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਡਾਕਟਰ ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿਚ ਲਗਾਏ ਕੈਂਪ ਦੌਰਾਨ 153 ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ। ਇਸ ਮੌਕੇ ਅੱਖਾਂ ਦੀਆਂ ਬਿਮਾਰੀਆਂ ਤੋਂ ਬਚਣ ਸਬੰਧੀ ਮਰੀਜ਼ਾਂ ਨੂੰ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਅੱਖਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਕੈਂਪ ਦੌਰਾਨ 44 ਮਰੀਜ਼ਾਂ ਦੀ ਅੱਖਾਂ ਦੇ ਆਪ੍ਰਸ਼ਨ ਲਈ ਚੋਣ ਕੀਤੀ ਗਈ। ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਅਤੇ ਪ੍ਰਧਾਨ ਮਦਨ ਨਾਲ ਅਰੋੜਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਜਗਰਾਉਂ ਇਲਾਕੇ ਵਿਚ ਅੱਖਾਂ ਦੇ ਆਪਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਜਲਦੀ ਹੀ ਇਨ੍ਹਾਂ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਕੈਂਪ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਲਗਾਏ ਜਾਂਦੇ ਹਨ। ਇਸ ਮੌਕੇ ਵਾਈਸ ਚੇਅਰਮੈਨ ਕੰਵਲ ਕੱਕੜ, ਪ੍ਰੋਜੈਕਟ ਚੇਅਰਮੈਨ ਮਨੋਹਰ ਸਿੰਘ ਟੱਕਰ, ਪ੍ਰੋਜੈਕਟ ਕੈਸ਼ੀਅਰ ਰਜੀਵ ਗੁਪਤਾ, ਪੀ.ਆਰ.ਓ ਸੁਖਦੇਵ ਗਰਗ, ਪ੍ਰਵੀਨ ਮਿੱਤਲ, ਗੋਪਾਲ ਗੁਪਤਾ, ਜਸਵੰਤ ਸਿੰਘ, ਆਰ਼.ਕੇ਼ ਗੋਇਲ, ਕੈਪਟਨ ਨਰੇਸ਼ ਵਰਮਾ, ਅਨਿਲ ਮਲਹੋਤਰਾ, ਲਕੇਸ਼ ਟੰਡਨ, ਰਾਜਪਾਲ ਜੈਨ, ਕਪਿਲ ਸ਼ਰਮਾ ਆਦਿ ਸੁਸਾਇਟੀ ਮੈਂਬਰਾਂ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦਾ ਗੁਰਮਨਦੀਪ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ’ਚ ਅੱਵਲ, ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਸਟੇਟ ਐਵਾਰਡੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ 125ਵਾਂ ਰਾਸ਼ਨ ਵੰਡ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।