31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਰਹਿਨੁਮਾਈ ਹੇਠ ਪੂਨਮ ਰਾਣੀ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ

ਖੰਨਾ, 30 ਅਗਸਤ (ਲਾਲ)-ਅੱਜ ਖੰਨਾ ਵਿਖੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਰਹਿਨੁਮਾਈ ਹੇਠ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪੂਨਮ ਰਾਣੀ ਆਪਣੇ ਅਨੇਕਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸਾਬਕਾ ਮੰਤਰੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਜੀ ਆਇਆਂ ਆਖਦਿਆਂ ਪਾਰਟੀ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ।

ਅਜੀਤ ਡੈਸਕ 31-08-2026
ਖੰਨਾ, 30 ਅਗਸਤ (ਲਾਲ)-ਅੱਜ ਖੰਨਾ ਵਿਖੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਰਹਿਨੁਮਾਈ ਹੇਠ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪੂਨਮ ਰਾਣੀ ਆਪਣੇ ਅਨੇਕਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸਾਬਕਾ ਮੰਤਰੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਜੀ ਆਇਆਂ ਆਖਦਿਆਂ ਪਾਰਟੀ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ। ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਵਾਲੇ ਮੁੱਖ ਆਗੂਆਂ ਵਿੱਚ ਸ਼ੈਲੀ, ਜਗਦੀਪ ਕੌਰ, ਮਨਜੀਤ ਕੌਰ, ਰਾਜ ਕਲਾ, ਗਿਆਨ ਕੌਰ, ਪਰਮਜੀਤ ਕੌਰ, ਚਰਨਜੀਤ ਕੌਰ ਅਤੇ ਅਮਰਜੀਤ ਕੌਰ ਸ਼ਾਮਲ ਸਨ। ਸ਼ਾਮਲ ਹੋਏ ਆਗੂਆਂ ਨੇ ਆਖਿਆ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਹਰਜਿੰਦਰ ਸਿੰਘ, ਲਛਮਣ ਸਿੰਘ ਗਰੇਵਾਲ, ਸਾਬਕਾ ਪ੍ਰਧਾਨ ਕਮਲਜੀਤ ਸਿੰਘ ਲੱਧੜ, ਹਰਿੰਦਰ ਸਿੰਘ ਕਨੇਚ, ਹਰਜੀਤ ਕੌਰ ਰਾਣੋ (ਕੋਆਰਡੀਨੇਟਰ ਖੰਨਾ), ਮਨਜੀਤ ਕੌਰ ਕੰਗ ਅਤੇ ਚਰਨਜੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਮਾਛੀਵਾੜਾ ਸਾਹਿਬ ਵਲੋਂ ਵੰਡਰਲੈਂਡ ਜਲੰਧਰ ਵਿਖੇ ਇੱਕ ਰੋਜ਼ਾ ਪਿਕਨਿਕ ਅਗਲੀ ਖ਼ਬਰ ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।