31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਰਕਾਰੀ ਹਾਈ ਸਕੂਲ ਰਾਊਵਾਲ ਵਿਖੇ ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪ੍ਰਤੀਯੋਗੀ ਪ੍ਰੀਖਿਆ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਵਿਦਿਆਰਥੀ: ਦਲਜੀਤ ਸਿੰਘ, ਹਰਭਿੰਦਰ ਸਿੰਘ

ਭੂੰਦੜੀ, 30 ਅਗਸਤ (ਕੁਲਦੀਪ ਸਿੰਘ ਮਾਨ)- ਪ੍ਰਬੁੱਧ ਭਾਰਤ ਫਾਊਂਡੇਸ਼ਨ ਗੁਰਾਇਆ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਸੰਘਰਸ਼, ਵਿਚਾਰਧਾਰਾ ਅਤੇ ਉਨ੍ਹਾਂ ਦੀ ਸੋਚ ’ਤੇ ਚੱਲਣ ਵਾਲੇ ਰਹਿਬਰਾਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਦੇ ਉਦੇਸ਼ ਨਾਲ ਪ੍ਰਤੀਯੋਗੀ ਪ੍ਰੀਖਿਆ ਸਰਕਾਰੀ ਹਾਈ ਸਕੂਲ ਰਾਊਵਾਲ ਵਿਖੇ ਕਰਵਾਈ ਗਈ | ਸਰਪੰਚ ਦਲਜੀਤ ਸਿੰਘ, ਪੰਚ ਰੇਸ਼ਮ ਸਿੰਘ, ਪੰਚ ਸੁਖਵਿੰਦਰ ਸਿੰਘ ਖ਼ਾਲਸਾ ਫੌਜੀ, ਮੁੱਖ ਅਧਿਆਪਕ ਗੁਰਦੀਪ ਸਿੰਘ, ਬਲਾਕ ਮੈਂਟਰ ਅਧਿਆਪਕ ਪਰਮਜੀਤ ਸਿੰਘ ਸਵੱਦੀ ਕਲਾਂ ਅਤੇ ਮੈਡਮ ਮਨਜੀਤ ਕੌਰ ਦੇ ਸਹਿਯੋਗ ਨਾਲ ਲੈਕਚਰਾਰ ਹਰਭਿੰਦਰ ਸਿੰਘ ਮੁੱਲਾਂਪੁਰ ਦੀ ਦੇਖ-ਰੇਖ ਹੇਠ ਕਰਵਾਈ ਗਈ ਇਸ ਪ੍ਰੀਖਿਆ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਰਪੰਚ ਦਲਜੀਤ ਸਿੰਘ, ਪੰਚ ਰੇਸ਼ਮ ਸਿੰਘ ਅਤੇ ਲੈਕਚਰਾਰ ਹਰਭਿੰਦਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਜੀਵਨ ਵਿਚ ਕੁਝ ਨਿਵੇਕਲਾ ਕਰਨ ਦੀ ਭਾਵਨਾ ਪੈਦਾ ਕਰਨ ਲਈ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਸੰਘਰਸ਼ ਅਤੇ ਵਿਚਾਰਾਂ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ।

ਪਿੰਡ ਬੁਆਣੀ ਵਿੱਚ ਤੀਆਂ ਦਾ ਤਿਉਹਾਰ ਮਨਾਉਣ ਸਮੇਂ ਹਾਜ਼ਰੀਨ। ਅਜੀਤ ਤਸਵੀਰ 31-08-2026
ਭੂੰਦੜੀ, 30 ਅਗਸਤ (ਕੁਲਦੀਪ ਸਿੰਘ ਮਾਨ)- ਪ੍ਰਬੁੱਧ ਭਾਰਤ ਫਾਊਂਡੇਸ਼ਨ ਗੁਰਾਇਆ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਸੰਘਰਸ਼, ਵਿਚਾਰਧਾਰਾ ਅਤੇ ਉਨ੍ਹਾਂ ਦੀ ਸੋਚ ’ਤੇ ਚੱਲਣ ਵਾਲੇ ਰਹਿਬਰਾਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਦੇ ਉਦੇਸ਼ ਨਾਲ ਪ੍ਰਤੀਯੋਗੀ ਪ੍ਰੀਖਿਆ ਸਰਕਾਰੀ ਹਾਈ ਸਕੂਲ ਰਾਊਵਾਲ ਵਿਖੇ ਕਰਵਾਈ ਗਈ | ਸਰਪੰਚ ਦਲਜੀਤ ਸਿੰਘ, ਪੰਚ ਰੇਸ਼ਮ ਸਿੰਘ, ਪੰਚ ਸੁਖਵਿੰਦਰ ਸਿੰਘ ਖ਼ਾਲਸਾ ਫੌਜੀ, ਮੁੱਖ ਅਧਿਆਪਕ ਗੁਰਦੀਪ ਸਿੰਘ, ਬਲਾਕ ਮੈਂਟਰ ਅਧਿਆਪਕ ਪਰਮਜੀਤ ਸਿੰਘ ਸਵੱਦੀ ਕਲਾਂ ਅਤੇ ਮੈਡਮ ਮਨਜੀਤ ਕੌਰ ਦੇ ਸਹਿਯੋਗ ਨਾਲ ਲੈਕਚਰਾਰ ਹਰਭਿੰਦਰ ਸਿੰਘ ਮੁੱਲਾਂਪੁਰ ਦੀ ਦੇਖ-ਰੇਖ ਹੇਠ ਕਰਵਾਈ ਗਈ ਇਸ ਪ੍ਰੀਖਿਆ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਰਪੰਚ ਦਲਜੀਤ ਸਿੰਘ, ਪੰਚ ਰੇਸ਼ਮ ਸਿੰਘ ਅਤੇ ਲੈਕਚਰਾਰ ਹਰਭਿੰਦਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਜੀਵਨ ਵਿਚ ਕੁਝ ਨਿਵੇਕਲਾ ਕਰਨ ਦੀ ਭਾਵਨਾ ਪੈਦਾ ਕਰਨ ਲਈ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਸੰਘਰਸ਼ ਅਤੇ ਵਿਚਾਰਾਂ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਸਿੱਖਿਆ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਗਿਆਨ ਵਿਚ ਵੀ ਵਾਧਾ ਕਰਦੀਆਂ ਹਨ । ਪ੍ਰੀਖਿਆ ਦੀ ਸਮਾਪਤੀ ਉਪਰੰਤ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜਾਈ ਲਈ ਪ੍ਰੋਫੈਸਰ ਐੱਸ.ਐੱਸ.ਕੌਲ ਮੈਮੋਰੀਅਲ ਟਰੱਸਟ ਦੇ ਮ ੈਂਬਰ ਲੈਕਚਰਾਰ ਹਰਭਿੰਦਰ ਸਿੰਘ ਮੁੱਲਾਂਪੁਰ ਅਤੇ ਸਮੁੱਚੀ ਪੰਚਾਇਤ ਵੱਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਸਕੂਲ ਸਟਾਫ਼, ਪੰਚਾਇਤ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਮਰਾਲਾ ਵਿਚ ਨਵੀਂ ਬਣੀ ਭਗਵਾਨ ਵਾਲਮੀਕਿ ਮੰਦਰ ਰਾਮ ਲੀਲ੍ਹਾ ਕਮੇਟੀ ਦੀ ਮੀਟਿੰਗ ਰੂਪਮ ਮੰਗੀ ਬਣੇ ਪ੍ਰਧਾਨ, ਵਿਧਾਇਕ ਦਿਆਲ... ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਮਾਛੀਵਾੜਾ ਸਾਹਿਬ ਵਲੋਂ ਵੰਡਰਲੈਂਡ ਜਲੰਧਰ ਵਿਖੇ ਇੱਕ ਰੋਜ਼ਾ ਪਿਕਨਿਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।