ਪਾਕਿਸਤਾਨ ਦੇ ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਭਾਵਨਾਵਾਂ ਤੇ ਸਿੱਖ ਵਿਰਾਸਤ ’ਤੇ ਹਮਲਾ -ਸ਼ਾਹਪਰ
ਪਾਇਲ, 30 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ’ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਨੂੰ ਢਾਹ ਕੇ ਉੱਥੇ ਕਮਰਸ਼ੀਅਲ ਪਲਾਜਾ ਬਣਾਏ ਜਾਣ ਤੇ ਸਿੱਖ ਸੰਗਤਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਬਾਰੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਵੈਟਨਰੀ ਇੰਸਪੈਕਟਰ ਅਤੇ ਲੋਕ ਸੇਵਾ ਸੋਸਾਇਟੀ ਦੇ ਪ੍ਰਧਾਨ ਡਾ.
ਡ
ਡਾਕਟਰ ਸੁਰਿੰਦਰ ਸਿੰਘ ਸ਼ਾਹਪੁਰ
31-08-2026
ਪਾਇਲ, 30 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ’ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਨੂੰ ਢਾਹ ਕੇ ਉੱਥੇ ਕਮਰਸ਼ੀਅਲ ਪਲਾਜਾ ਬਣਾਏ ਜਾਣ ਤੇ ਸਿੱਖ ਸੰਗਤਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਬਾਰੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਵੈਟਨਰੀ ਇੰਸਪੈਕਟਰ ਅਤੇ ਲੋਕ ਸੇਵਾ ਸੋਸਾਇਟੀ ਦੇ ਪ੍ਰਧਾਨ ਡਾ. ਸੁਰਿੰਦਰ ਸਿੰਘ ਸ਼ਾਹਪੁਰ ਨੇ ਇਸ ਵਰਤਾਰੇ ਦੀ ਜ਼ੋਰਦਾਰ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਸਿੱਖਾਂ ਦਾ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਸਿੱਖ ਭਾਵਨਾਵਾ ਦਾ ਨਿਰਾਦਰ ਕਰ ਰਹੀ ਹੈ। ਜੋ ਕਿ ਬਰਦਾਸਤਯੋਗ ਨਹੀਂ। ਉਹਨਾਂ ਕਿਹਾ ਕਿ ਪਾਕਿਸਤਾਨ ’ਚ ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਅਨੇਕਾਂ ਗੁਰਦੁਆਰਾ ਸਾਹਿਬ ਹਨ। ਅਤੇ ਇਹ ਵਿਰਾਸਤੀ ਅਤੇ ਧਾਰਮਿਕ ਅਸਥਾਨ ਸਿੱਖ ਕੌਮ ਦੀ ਪਛਾਣ ਤੇ ਵਿਰਾਸਤ ਦੀਆਂ ਨਿਸ਼ਾਨੀਆਂ ਹਨ। ਪਾਕਿਸਤਾਨ ਸਰਕਾਰ ਤੁਰੰਤ ਦਖ਼ਲ ਦੇ ਕੇ ਗੁਰੂ ਘਰ ਦੀ ਜਾਇਦਾਦ ਤੇ ਹੋ ਰਹੀ ਨਾਜਾਇਜ਼ ਉਸਾਰੀ ਤੁਰੰਤ ਰੋਕੇ। ਉਹਨਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਵਿਦੇਸ਼ ਮੰਤਰਾਲਾ ਤੁਰੰਤ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਪਹਿਲ ਦੇ ਅਧਾਰ ਤੇ ਇਸ ਮਸਲੇ ਨੂੰ ਹੱਲ ਕਰੇ। ਉਹਨਾਂ ਵਿਦੇਸ਼ਾਂ ’ਚ ਰਹੀ ਸਿੱਖ ਸੰਗਤ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਆਪਣੇ ਵਿਦੇਸ਼ ਮੰਤਰਾਲੇ ਰਾਹੀ ਰਿਸ ਵਰਤਾਰੇ ਨੂੰ ਰੋਕਣ ਲਈ ਤੁਰੰਤ ਸਾਰਥਕ ਕਾਰਵਾਈ ਕਰਨ। ਇਸ ਮਾੜੇ ਵਰਤਾਰੇ ਦੀ ਨਿੰਦਾ ਕਰਨ ਵਾਲਿਆਂ ’ਚ ਹਰਪ੍ਰੀਤ ਸਿੰਘ ਤੂਰ, ਜਗਦੇਵ ਸਿੰ ਘ ਜੱਗਾ, ਰਾਏ ਸਿੰਘ ਸ਼ਾਹਪੁਰ, ਸੁਖਵਿੰਦਰ ਸਿੰਘ, ਰਾਜਿੰਦਰ ਸਿੰਘ ਬੋਬੀ, ਕਰਨੈਲ ਸਿੰਘ ਫੌਜੀ, ਹਰਭਜਨ ਸਿੰਘ, ਚਮਕੌਰ ਸਿੰਘ, ਜਥੇਦਾਰ ਤਾਰਾ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਮੇਵਾ ਸਿੰਘ, ਪ੍ਰਿਤਪਾਲ ਸਿੰਘ ਅਤੇ ਹਰਸ਼ੀ ਬਾਬੂ ਸ਼ਾਮਲ ਹਨ।