01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਉੱਤਰਾਖੰਡ ਦੀ ਘਟਨਾ ਨੂੰ ਲੈ ਕੇ ਸਾਬਕਾ ਵਿਧਾਇਕ ਲੱਖਾ ਵਲੋ ਭਾਜਪਾ ਵਿਰੁੱਧ ਪਾਇਲ ਵਿੱਚ ਰੋਸ ਮਾਰਚ

ਪਾਇਲ, 31 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਕਾਂਗਰਸ ਪਾਰਟੀ ਤੇ ਹਲਕਾ ਪਾਇਲ ਤੋਂ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਵੱਲੋਂ ਅੱਜ ਉੱਤਰਾਖੰਡ ਦੀ ਘਟਨਾ ਨੂੰ ਲੈ ਕੇ ਪਾਇਲ ਵਿਖੇ ਭਾਜਪਾ ਵਿਰੁੱਧ ਰੋਸ ਮਾਰਚ ਕੀਤਾ ਗਿਆ। ਇਸ ਸਮੇਂ ਉਹਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਪ੍ਰਧਾਨ ਮਲਿਕਅਰਜਨ ਖੜਗੇ ਦੇ ਹਲਦਵਾਨੀ, ਉੱਤਰਾਖੰਡ ਵਿਖੇ ਹੋਏ ਸਮਾਗਮ ਤੋਂ ਬਾਅਦ ਸਮਾਗਮ ਵਾਲੀ ਥਾਂ ਦਾ ‘ਸ਼ੁੱਧੀਕਰਨ’ ਕਰਨ ਦੀ ਘਟਨਾ ’ਤੇ ਭਾਜਪਾ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਇਸ ਦੇ ਉਲਟ ਇਸ ਘਟਨਾ ਦਾ ਵਿਰੋਧ ਕਰਨ ’ਤੇ ਰਾਹੁਲ ਗਾਂਧੀ ਖ਼ਿਲਾਫ਼ ਐਫ ਆਈ.

ਅਜੀਤ ਡੈਸਕ 01-09-2026
ਪਾਇਲ, 31 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਕਾਂਗਰਸ ਪਾਰਟੀ ਤੇ ਹਲਕਾ ਪਾਇਲ ਤੋਂ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਵੱਲੋਂ ਅੱਜ ਉੱਤਰਾਖੰਡ ਦੀ ਘਟਨਾ ਨੂੰ ਲੈ ਕੇ ਪਾਇਲ ਵਿਖੇ ਭਾਜਪਾ ਵਿਰੁੱਧ ਰੋਸ ਮਾਰਚ ਕੀਤਾ ਗਿਆ। ਇਸ ਸਮੇਂ ਉਹਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਪ੍ਰਧਾਨ ਮਲਿਕਅਰਜਨ ਖੜਗੇ ਦੇ ਹਲਦਵਾਨੀ, ਉੱਤਰਾਖੰਡ ਵਿਖੇ ਹੋਏ ਸਮਾਗਮ ਤੋਂ ਬਾਅਦ ਸਮਾਗਮ ਵਾਲੀ ਥਾਂ ਦਾ ‘ਸ਼ੁੱਧੀਕਰਨ’ ਕਰਨ ਦੀ ਘਟਨਾ ’ਤੇ ਭਾਜਪਾ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਇਸ ਦੇ ਉਲਟ ਇਸ ਘਟਨਾ ਦਾ ਵਿਰੋਧ ਕਰਨ ’ਤੇ ਰਾਹੁਲ ਗਾਂਧੀ ਖ਼ਿਲਾਫ਼ ਐਫ ਆਈ. ਆਰ. ਦਰਜ ਕਰ ਦਿੱਤੀ ਗਈ ਜੋ ਕਿ ਲੋਕਤੰਤਰ ਦਾ ਸ਼ਰੇਆਮ ਘਾਣ ਹੈ। ਇਸ ਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਅਜਿਹੀ ਘਨਾਉਣੀ ਹਰਕਤ ਨਾਲ ਭਾਜਪਾ ਦੇ ਦੋਹਰੇ ਮਾਪਦੰਡ ਅਤੇ ਦਲਿਤ ਵਿਰੋਧੀ ਮਾਨਸਿਕਤਾ ਸਾਫ ਦਿਖਾਈ ਦੇ ਰਹੀ ਹੈ ਕਿ ਉਹ ਕਿਸ ਤਰ੍ਹਾਂ ਆਪਣੇ ਵਿਰੋਧੀਆਂ ਤੇ ਐਫ ਆਈਆਰਾਂ ਦਰਜ ਕਰਕੇ ਉਹਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪ੍ਰੰਤੂ ਕਾਂਗਰਸ ਪਾਰਟੀ ਰਾਹੁਲ ਗਾਂਧੀ ਨਾਲ ਚਟਾਨ ਵਾਂਗ ਖੜੀ ਹੈ। ਉਹਨਾਂ ਕਿਹਾ ਕਿ ਭਾਜਪਾ ਅੱਜ ਸੱਤਾ ਦੇ ਨਸ਼ੇ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਤੇ ਝੂਠੀਆਂ ਐਫ. ਆਈਆਂ ਦਰਜ ਕਰ ਰਹੀ ਹੈ, ਜਿਸ ਦਾ ਖਮਿਆਜਾ ਭਾਜਪਾ ਨੂੰ ਆਉਣ ਵਾਲੇ ਸਮੇਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਪ੍ਰਧਾਨ ਗੁਰਵਿੰਦਰ ਸਿੰਘ ਟੀਨੂ ਘਲੋਟੀ, ਪ੍ਰਧਾਨ ਐਸ. ਡੀ. ਓ ਮੁਖਤਿਆਰ ਸਿੰਘ, ਪ੍ਰਧਾਨ ਗਗਨਦੀਪ ਸਿੰਘ ਲੰਡਾ, ਸੁਰਿੰਦਰ ਪਾਲ ਹੁੰਜਨ, ਰਣਜੀਤ ਸਿੰਘ, ਰਾਮ ਸਰੂਪ ਸਿੰਘ, ਸਰਪੰਚ ਰਮਨਪਾਲ ਸਿੰਘ, ਪ੍ਰਧਾਨ ਸਵਰਨਜੀਤ ਸਿੰਘ ਬਿੱਟੂ, ਬਲਵੀਰ ਸਿੰਘ ਲਾਲਾ, ਰੁਪਿੰਦਰ ਸਿੰਘ ਬਿੰਦੂ, ਕੁਲਜਿੰਦਰ ਸਿੰਘ, ਗਹੀਰ ਦੋਰਾਹਾ, ਹਰਜਿੰਦਰ ਸਿੰਘ ਪਾਇਲ ਆਦ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਵਿਚ ਖੰਨਾ ਪੁਲਿਸ ਦਾ ਨਸ਼ਿਆਂ ਵਿਰੁੱਧ ‘ਡਬਲ ਐਕਸ਼ਨ’- ਜਾਇਦਾਦਾਂ ’ਤੇ ਕਾਰਵ... ਅਗਲੀ ਖ਼ਬਰ ਉੱਤਰਾਖੰਡ ਦੀ ਘਟਨਾ ਨੂੰ ਲੈ ਕੇ ਸਾਬਕਾ ਵਿਧਾਇਕ ਲੱਖਾ ਵੱਲੋ ਭਾਜਪਾ ਵਿਰੁੱਧ ਪਾਇਲ ਵਿੱਚ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।