01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਚੰਡੀਗੜ੍ਹ ’ਚ ਲਗਾਤਾਰ ਧਰਨੇ ਦੀਆਂ ਤਿਆਰੀਆਂ ਮੁਕੰਮਲ-ਰਾਜਵੀਰ ਸਿੰਘ ਕਿਸਾਨ ਜਥੇਬੰਦੀਆਂ ਦੀ ਏਕਤਾ ਕਾਨਫ਼ਰੰਸ ਲਈ ਲੋਕਾਂ ਵਿਚ ਭਾਰੀ ਉਤਸ਼ਾਹ-ਗੁੱਜਰਵਾਲ

ਡੇਹਲੋਂ, 31 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਚ 1 ਸਤੰਬਰ ਤੋਂ ਲਗਾਤਾਰ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰਗਟਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੀ ਹੋਈ ਮੀਟਿੰਗ ਸਮੇਂ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਨੇ ਕਰਦਿਆਂ ਦੱਸਿਆ ਕਿ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਓ ਅਤੇ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ 7 ਸਤੰਬਰ ਤੱਕ ਚੱਲਣ ਵਾਲੇ ਧਰਨੇ ਵਿਚ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

ਅਜੀਤ ਡੈਸਕ 01-09-2026
ਡੇਹਲੋਂ, 31 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਚ 1 ਸਤੰਬਰ ਤੋਂ ਲਗਾਤਾਰ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰਗਟਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੀ ਹੋਈ ਮੀਟਿੰਗ ਸਮੇਂ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਨੇ ਕਰਦਿਆਂ ਦੱਸਿਆ ਕਿ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਓ ਅਤੇ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ 7 ਸਤੰਬਰ ਤੱਕ ਚੱਲਣ ਵਾਲੇ ਧਰਨੇ ਵਿਚ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ‘ਤੇ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਦੋ ਕਿਸਾਨ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵਲੋਂ ਆਪਸੀ ਏਕਤਾ ਦਾ ਫ਼ੈਸਲਾ ਕੀਤਾ ਗਿਆ ਹੈ। ਏਕਤਾ ਦੇ ਅਮਲ ਨੂੰ ਨੇਪਰੇ ਚਾੜ੍ਹਨ ਲਈ 20-21 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਚ ਦੇਸ਼ ਪੱਧਰੀ ਕਾਨਫ਼ਰੰਸ ਕੀਤੀ ਜਾਵੇਗੀ। ਜਿਸ ਵਿਚ ਦੇਸ਼ ਭਰ ਤੋਂ ਸੈਂਕੜੇ ਡੈਲੀਗੇਟ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ 20 ਸਤੰਬਰ ਨੂੰ ਕਿਸਾਨਾਂ ਦੀ ਵੱਡੀ ਰੈਲੀ ਕਰ ਕੇ ਇਸ ਕਾਨਫ਼ਰੰਸ ਦਾ ਆਰੰਭ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤਿਆਰੀਆਂ ਜ਼ੋਰਾਂ ਉੱਪਰ ਚੱਲ ਰਹੀਆਂ ਹਨ। ਇਸ ਸਮੇਂ ਸੁਰਜੀਤ ਸਿੰਘ ਸੀਲੋਂ ਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਚੰਡੀਗੜ੍ਹ ਦਾ ਧਰਨਾ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ, ਪਾਣੀਆਂ ਦੀ ਰਾਖੀ ਲਈ, ਮਜ਼ਦੂਰਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਖੇਤੀ ਯੋਗ ਜ਼ਮੀਨਾਂ ਨੂੰ ਬਚਾਉਣ ਵਿਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਧਰਨਾ ਕਿਸਾਨਾਂ ਦੀ ਤਾਕਤ ਨੂੰ ਹੋਰ ਵੀ ਬਲ ਪ੍ਰਦਾਨ ਕਰੇਗਾ। ਇਸ ਸਮੇਂ ਦਫ਼ਤਰ ਸਕੱਤਰ ਨਛੱਤਰ ਸਿੰਘ, ਗੁਰਜੀਤ ਸਿੰਘ ਆਸੀ ਕਲਾਂ, ਪਰਮਿੰਦਰ ਸਿੰਘ ਗਰੇਵਾਲ, ਜਸਕਰਨ ਸਿੰਘ ਗਰੇਵਾਲ, ਸਵਰਨਜੀਤ ਸਿੰਘ ਜੜਤੌਲੀ, ਸੁਖਦੇਵ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੰਨਾ ਦੇ 33 ਵਾਰਡਾਂ ’ਚ ਕੂੜੇ ਦੇ ਸੰਵੇਦਨਸ਼ੀਲ ਸਥਾਨਾਂ ਦੀ ਹੋਵੇਗੀ ਵਿਸ਼ੇਸ਼ ਸਫ਼ਾਈ-ਸਵਾਤੀ ਟਿਵਾਣਾ ਅਗਲੀ ਖ਼ਬਰ ਮੁੰਡੇ ਅਹਿਮਦਗੜ੍ਹ ਦੇ ਕਲੱਬ ਵਲੋਂ ਸ਼ਹਿਰ ਅੰਦਰ ਬਲੱਡ ਬੈਂਕ ਸਥਾਪਿਤ ਕਰਨ ਸੰਬੰਧੀ ਮੰਗ ਪੱਤਰ ਐਮਰਜੈਂਸੀ ਦੌਰਾਨ ਕੀਮਤੀ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।