ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਪਹੁੰਚਣ ’ਤੇ ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਵੱਖ-ਵੱਖ ਸ਼ਖਸੀਅਤਾਂ ਦਾ ਵਿਸ਼ੇਸ਼ ਸਨਮਾਨ
ਰਾੜਾ ਸਾਹਿਬ, 1 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੋਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਰਾਹਿੁਨਮਾਈ ਹੇਠ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਦੀ ਅਗਵਾਈ ਵਿਚ ਸੰਗਤਾਂ ਵਲੋਂ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਪਹੁੰਚਣ ’ਤੇ ਮੀਰੀ ਪੀਰੀ ਖਾਲਸਾ ਮਾਰਚ ਦਾ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ। ਇਸ ਸਮੇਂ ਸੁੰਦਰ ਪਾਲਕੀ ਸਾਹਿਬ ਵਿੱਚ ਸਜਾਏ ਗਏ ਸ਼੍ਰੀ ਗੁਰੂ ਗ੍ਰੰਂਥ ਸਾਹਿਬ ਜੀ ਨੂੰ ਸੰਗਤਾਂ ਨਤਮਸਤਕ ਹੋਈਆਂ।
ਅਜੀਤ ਡੈਸਕ
02-09-2026