ਪਾਇਲ ’ਚ ‘ਸਖੀ ਸਨਮਾਨ ਸਮਾਗਮ’
ਮਾਨ ਸਰਕਾਰ ਦੀਆਂ ਕ੍ਰਾਂਤੀਕਾਰੀ ਨੀਤੀਆਂ ਨਾਲ ਪੰਜਾਬ ’ਚ ਔਰਤਾਂ ਦਾ ਬਦਲ ਰਿਹਾ ਜੀਵਨ ਪੱਧਰ-ਵਿਧਾਇਕ ਗਿਆਸਪੁਰਾ
2027 ’ਚ ਮੁੜ ਬਣੇਗੀ ‘ਆਪ’ ਸਰਕਾਰ- ਮੇਅਰ ਇੰਦਰਜੀਤ ਕੌਰ
ਪਾਇਲ, 2 ਸਤੰਬਰ (ਨਿਜ਼ਾਮਪੁਰ-ਰਜਿੰਦਰ ਸਿੰਘ)-ਇੱਥੇ ਆਯੋਜਿਤ ’ਸਖੀ ਸਨਮਾਨ ਸਮਾਗਮ’ ਦੌਰਾਨ ਸੂਬੇ ਦੀ ਭਗਵੰਤ ਮਾਨ ਸਰਕਾਰ ਦੀਆਂ ਔਰਤ ਪੱਖੀ ਨੀਤੀਆਂ ਅਤੇ ਲੋਕ-ਭਲਾਈ ਯੋਜਨਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਸਮਾਰੋਹ ਦੌਰਾਨ 1200 ਤੋਂ ਵੱਧ ਸਖੀਆਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ ਮੁੱਖ ਮਨੋਰਥ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਨੂੰ ਸੂਬੇ ਦੇ ਹਰ ਘਰ ਤੱਕ ਪਹੁੰਚਾਉਣ ਵਿੱਚ ਸਖੀਆਂ ਦੁਆਰਾ ਨਿਭਾਈ ਗਈ ਵਿਸ਼ੇਸ਼ ਭੂਮਿਕਾ ਨੂੰ ਸਨਮਾਨਿਤ ਕਰਨਾ ਸੀ।
ਪਾਇਲ, 2 ਸਤੰਬਰ (ਨਿਜ਼ਾਮਪੁਰ-ਰਜਿੰਦਰ ਸਿੰਘ)-ਇੱਥੇ ਆਯੋਜਿਤ ’ਸਖੀ ਸਨਮਾਨ ਸਮਾਗਮ’ ਦੌਰਾਨ ਸੂਬੇ ਦੀ ਭਗਵੰਤ ਮਾਨ ਸਰਕਾਰ ਦੀਆਂ ਔਰਤ ਪੱਖੀ ਨੀਤੀਆਂ ਅਤੇ ਲੋਕ-ਭਲਾਈ ਯੋਜਨਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਸਮਾਰੋਹ ਦੌਰਾਨ 1200 ਤੋਂ ਵੱਧ ਸਖੀਆਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ ਮੁੱਖ ਮਨੋਰਥ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਨੂੰ ਸੂਬੇ ਦੇ ਹਰ ਘਰ ਤੱਕ ਪਹੁੰਚਾਉਣ ਵਿੱਚ ਸਖੀਆਂ ਦੁਆਰਾ ਨਿਭਾਈ ਗਈ ਵਿਸ਼ੇਸ਼ ਭੂਮਿਕਾ ਨੂੰ ਸਨਮਾਨਿਤ ਕਰਨਾ ਸੀ।ਇਸ ਮੌਕੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇਤਿਹਾਸਕ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਜੋ ਵਾਅਦਾ ਜਨਤਾ ਨਾਲ ਕਰਦੀ ਹੈ, ਉਸਨੂੰ ਹਰ ਹਾਲਤ ਵਿੱਚ ਅਮਲੀ ਰੂਪ ਦਿੰਦੀ ਹੈ। ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਬਾਰੇ ਵਿਸਥਾਰ ਨਾਲ ਦੱਸਦਿਆਂ ਗਿਆਸਪੁਰਾ ਨੇ ਕਿਹਾ ਕਿ ਜਨਰਲ ਵਰਗ ਦੀਆਂ ਔਰਤਾਂ ਨੂੰ ਸਰਕਾਰ ਵੱਲੋਂ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਤਿੰਨ ਮਹੀਨਿਆਂ ਦੀ3000 ਤੇ 4500 ਰੁਪਏ ਦੀ ਕੁੱਲ ਰਕਮ ਸਿੱਧੀ ਖਾਤਿਆਂ ਵਿੱਚ ਭੇਜੀ ਗਈ ਹੈ ਜੋ ਆਉਣ ਵਾਲੇ ਸਮੇਂ ਵਿੱਚ ਵੀ ਬਿਨਾਂ ਕਿਸੇ ਰੁਕਾਵਟ ਦੇ ਇਸੇ ਤਰ੍ਹਾਂ ਜਾਰੀ ਰਹੇਗੀ । ਸਮਾਗਮ ’ਚ ਉਚੇਚੇ ਤੌਰ ’ਤੇ ਸ਼ਾਮਲ ਹੋਏ ਲੁਧਿਆਣਾ ਨਗਰ ਨਿਗਮ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਸਖੀਆਂ ਦੀ ਮਿਹਨਤ ਦੀ ਪੂਰੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਖੀਆਂ ਨੇ ਸਰਕਾਰੀ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਰੀੜ੍ਹ ਦੀ ਹੱਡੀ ਵਾਂਗ ਕੰਮ ਕੀਤਾ ਹੈ। ਅਸੀਂ ਇਕੱਲੀ-ਇਕੱਲੀ ਸਖੀ ਦੇ ਦਿਲੋਂ ਰਿਣੀ ਹਾਂ। ਉਨ੍ਹਾਂ ਦਾਅਵਾ ਕੀਤਾ ਕਿ ਪਾਇਲ ਦਾ ਇਹ ਰਿਕਾਰਡਤੋੜ ਇਕੱਠ ਅਤੇ ਔਰਤਾਂ ਦਾ ਉਤਸ਼ਾਹ ਇਹ ਸਾਫ਼ ਦਰਸਾਉਂਦਾ ਹੈ ਕਿ ਸੂਬੇ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ ਅਤੇ ਸਾਲ 2027 ਵਿੱਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਪਾਇਲ ਵਿੱਚ ਹੋਇਆ ਇਹ ਸਮਾਗਮ ਔਰਤ ਸ਼ਕਤੀਕਰਨ ਅਤੇ ਸਰਕਾਰੀ ਨੀਤੀਆਂ ਦੇ ਸਫ਼ਲ ਸੁਮੇਲ ਦੀ ਇੱਕ ਪ੍ਰਤੱਖ ਮਿਸਾਲ ਬਣ ਕੇ ਸਾਹਮਣੇ ਆਇਆ।