03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪਿੰਡ ਕਿਸ਼ਨਪੁਰਾ ’ਚ ਨਵੇਂ ਲਾਭਪਾਤਰੀ ਕਾਰਡ ਵੰਡੇ

ਮਲੌਦ, 2 ਸਤੰਬਰ (ਦਿਲਬਾਗ ਸਿੰਘ ਚਾਪੜਾ)- ਬਲਾਕ ਮਲੌਦ ਅਧੀਨ ਪੈਂਦੇ ਪਿੰਡ ਕਿਸ਼ਨਪੁਰਾ ਵਿਖੇ ਸਰਪੰਚ ਮਨਦੀਪ ਸਿੰਘ ਅਤੇ ਪੀ. ਏ.

ਅਜੀਤ ਡੈਸਕ 03-09-2026
ਮਲੌਦ, 2 ਸਤੰਬਰ (ਦਿਲਬਾਗ ਸਿੰਘ ਚਾਪੜਾ)- ਬਲਾਕ ਮਲੌਦ ਅਧੀਨ ਪੈਂਦੇ ਪਿੰਡ ਕਿਸ਼ਨਪੁਰਾ ਵਿਖੇ ਸਰਪੰਚ ਮਨਦੀਪ ਸਿੰਘ ਅਤੇ ਪੀ. ਏ. ਡੀ. ਬੀ ਚੇਅਰਮੈਨ ਮੁਕੰਦ ਸਿੰਘ ਵੱਲੋਂ ਪਿੰਡ ਦੇ ਲਾਭਪਾਤਰੀਆਂ ਨੂੰ ਨਵੇਂ ਸਮਾਰਟ ਰਾਸ਼ਨ ਕਾਰਡ ਵੰਡੇ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਲਈ ਹਰ ਤਰ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੀਮਾਂ ਲਿਆ ਰਹੇ ਹਨ ਉਥੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਗਵਾਈ ਹੇਠ ਪ੍ਰਸ਼ਾਸ਼ਨ ਅਤੇ ‘ਆਪ’ ਦੀ ਟੀਮ ਲੋਕਾਂ ਤੱਕ ਹਰ ਸਹੂਲਤ ਦਾ ਪਹੁੰਚਣਾ ਯਕੀਨੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਦੇ ਕਾਰਜਕਾਲ ਤੋਂ ਨੌਜੁਆਨ, ਔਰਤਾਂ, ਕਿਸਾਨ, ਮਜ਼ਦੂਰ ਸਮੇਤ ਪੰਜਾਬ ਦਾ ਹਰ ਵਰਗ ਖੁਸ਼ ਹੈ, ਇਸ ਲਈ ਸਰਕਾਰ ਦੁਬਾਰਾ ਬਣਨੀ ਲਾਜ਼ਮੀ ਹੈ। ਇਸ ਮੌਕੇ ਬਹਾਦਰ ਸਿੰਘ, ਸੁਰਜੀਤ ਸਿੰਘ, ਸੋਹਣ ਸਿੰਘ, ਚਮਕੌਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੀਰੀ ਪੀਰੀ ਮਾਰਚ ਦਾ ਮਾਛੀਵਾੜਾ ਦੀ ਪਵਿੱਤਰ ਧਰਤੀ ’ਤੇ ਭਰਵਾਂ ਤੇ ਨਿੱਘਾ ਸਵਾਗਤ ਅਗਲੀ ਖ਼ਬਰ ਪਾਇਲ ’ਚ ‘ਸਖੀ ਸਨਮਾਨ ਸਮਾਗਮ’ ਮਾਨ ਸਰਕਾਰ ਦੀਆਂ ਕ੍ਰਾਂਤੀਕਾਰੀ ਨੀਤੀਆਂ ਨਾਲ ਪੰਜਾਬ ’ਚ ਔਰਤਾਂ ਦਾ ਬਦਲ ਰਿਹਾ ਜੀਵਨ ਪੱਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।