04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਵਿਚ ਸਮਰਾਲਾ ਹਲਕਾ ਤੋਂ 5 ਮੈਂਬਰਾਂ ਦੀ ਚੋਣ ਹਲਕਾ ਸਮਰਾਲਾ ਨੂੰ ਮਿਲ ਰਹੀਆਂ ਵੱਡੀਆਂ ਜ਼ਿੰਮੇਵਾਰੀਆਂ ਦੇ ਰਹੀਆਂ ਹਨ ਵਧੀਆ ਸੰਕੇਤ - ਪਰਮਜੀਤ ਸਿੰਘ ਢਿੱਲੋਂ

ਸਮਰਾਲਾ, 3 ਸਤੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਸੱਤ ਜ਼ਿਲਿਆਂ ਵਿਚੋਂ ਨਵੇਂ ਚੁਣੇ ਜਨਰਲ ਕੌਂਸਲ ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ। ਜਿਸ ਵਿਚ ਹਲਕਾ ਸਮਰਾਲਾ ਤੋਂ ਪੰਜ ਮੈਂਬਰਾਂ ਦੀ ਚੋਣ ਚੁਣੇ ਗਏ ਹਨ, ਜਿਨ੍ਹਾਂ ਵਿਚ ਬਲਵਿੰਦਰ ਸਿੰਘ ਬੰਬ, ਗੁਰਮੀਤ ਸਿੰਘ ਮਾਨੂੰਪੁਰ, ਦੇਸਰਾਜ ਸਿੰਘ ਰਹੀਮਾਬਾਦ, ਗੁਰਵਿੰਦਰ ਸਿੰਘ ਗਿੱਲ, ਗੁਰਦੇਵ ਸਿੰਘ ਛੌੜੀਆਂ ਸ਼ਾਮਲ ਹਨ।

ਅਜੀਤ ਡੈਸਕ 04-09-2026
ਸਮਰਾਲਾ, 3 ਸਤੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਸੱਤ ਜ਼ਿਲਿਆਂ ਵਿਚੋਂ ਨਵੇਂ ਚੁਣੇ ਜਨਰਲ ਕੌਂਸਲ ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ। ਜਿਸ ਵਿਚ ਹਲਕਾ ਸਮਰਾਲਾ ਤੋਂ ਪੰਜ ਮੈਂਬਰਾਂ ਦੀ ਚੋਣ ਚੁਣੇ ਗਏ ਹਨ, ਜਿਨ੍ਹਾਂ ਵਿਚ ਬਲਵਿੰਦਰ ਸਿੰਘ ਬੰਬ, ਗੁਰਮੀਤ ਸਿੰਘ ਮਾਨੂੰਪੁਰ, ਦੇਸਰਾਜ ਸਿੰਘ ਰਹੀਮਾਬਾਦ, ਗੁਰਵਿੰਦਰ ਸਿੰਘ ਗਿੱਲ, ਗੁਰਦੇਵ ਸਿੰਘ ਛੌੜੀਆਂ ਸ਼ਾਮਲ ਹਨ। ਹਲਕਾ ਸਮਰਾਲਾ ਤੋਂ ਜਨਰਲ ਕੌਂਸਲ ਦੇ ਮੈਂਬਰ ਚੁਣੇ ਜਾਣ ਉਪਰੰਤ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਹਲਕਾ ਇੰਚਾਰਜ ਸਮਰਾਲਾ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਉਪਰੋਕਤ ਮੈਂਬਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਬਣਨਾ ਹਲਕਾ ਸਮਰਾਲਾ ਲਈ ਮਾਣ ਵਾਲੀ ਗੱਲ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਇਹ ਦੂਰਅੰਦੇਸ਼ੀ ਜੱਗ ਜ਼ਾਹਿਰ ਹੈ ਕਿ ਉਨ੍ਹਾਂ ਨੂੰ ਪੂਰੇ ਪੰਜਾਬ ਦੇ ਹਰੇਕ ਹਲਕੇ ਬਾਰੇ ਪਤਾ ਹੈ ਕਿ ਕਿਹੜੇ ਵਰਕਰ ਅਕਾਲੀ ਦਲ ਪ੍ਰਤੀ ਸੁਹਿਰਦ ਹਨ ਅਤੇ ਪਾਰਟੀ ਪ੍ਰਤੀ ਕਿੰਨਾ ਕੰਮ ਕਰ ਰਹੇ ਹਨ। ਵਰਕਰਾਂ ਦੁਆਰਾ ਕੀਤੇ ਜਾਂਦੇ ਕੰਮਾਂ ਨੂੰ ਧਿਆਨ ਵਿਚ ਰੱਖਦੇ ਹੋਏ ਉਹ ਆਪਣੇ ਵਰਕਰਾਂ ਨੂੰ ਵੱਖ-ਵੱਖ ਅਹੁਦਿਆਂ ਨਾਲ ਨਿਵਾਜਦੇ ਹਨ। ਬਾਦਲ ਨੇ ਸਮਰਾਲਾ ਹਲਕੇ ਦੇ ਬਹੁਤ ਹੀ ਸੁਹਿਰਦ ਇਨ੍ਹਾਂ ਵਰਕਰਾਂ ਨੂੰ ਆਪਣੀ ਜਨਰਲ ਕੌਂਸਲ ਵਿਚ ਸ਼ਾਮਲ ਕਰ ਕੇ ਸਮਰਾਲਾ ਹਲਕੇ ਦਾ ਮਾਣ ਵਧਾਇਆ ਹੈ। ਉਕਤ ਮੈਂਬਰਾਂ ਦੇ ਜਨਰਲ ਕੌਂਸਲ ਦੇ ਮੈਂਬਰ ਚੁਣੇ ਜਾਣ ‘ਤੇ ਸਮੁੱਚੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਫੈਲ ਗਈ। ਢਿੱਲੋਂ ਨੇ ਕਿਹਾ ਕਿ ਹਲਕਾ ਸਮਰਾਲਾ ਨੂੰ ਮਿਲ ਰਹੀਆਂ ਵੱਡੀਆਂ ਜ਼ਿੰਮੇਵਾਰੀਆਂ ਅਤੇ 2027 ਲਈ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵੱਧ ਰਹੇ ਰੁਝਾਨ ਸ਼ੁੱਭ ਸੰਕੇਤ ਦੇ ਰਹੇ ਹਨ ਕਿਉਂਕਿ ਪੰਜਾਬ ਦਾ ਹਰ ਵਰਗ ਹੁਣ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕਾ ਹੈ। ਪਿਛਲੇ ਦਿਨਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਸਮੂਹ ਸਰਕਾਰੀ ਮੁਲਾਜ਼ਮਾਂ ਪ੍ਰਤੀ ਜੋ ਵਤੀਰਾ ਅਪਣਾ ਰਹੇ ਹਨ, ਉਹ ਅਤਿ ਨਿੰਦਣਯੋਗ ਹੈ। ਸਰਕਾਰੀ ਮੁਲਾਜ਼ਮ ਜੋ ਪੂਰੇ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਉਨ੍ਹਾਂ ਦੇ ਬਣਦੇ ਹੱਕ ਸਰਕਾਰ ਨੂੰ ਦੇਣੇ ਚਾਹੀਦੇ ਹਨ। ਨਵੇਂ ਚੁਣੇ ਜਨਰਲ ਕੌਂਸਲ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਨੇ ਉਨ੍ਹਾਂ ਜ਼ਿੰਮੇ ਲਗਾਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਦੇ ਸਵਾਗਤ ਵਿਚ ਸ਼ਾਮਿਲ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ – ਮੈਨੇਜਰ ਗੁਰਜੀਤ ਸਿੰਘ, ਭਾਈ ਹਰਪ੍ਰੀ... ਅਗਲੀ ਖ਼ਬਰ ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖੰਨਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।