04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਡੇਂਗੂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ - ਡਾ. ਕਰਨਪ੍ਰੀਤ ਕੌਰ

ਖੰਨਾ, 3 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿੱਚ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਡਰਾਈ-ਡੇ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਜਾਗਰੂਕ ਕੀਤਾ ਜਾਂਦਾ ਹੈ, ਤਾਂ ਜੋ ਡੇਂਗੂ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ।

ਡਾ. ਕਰਨਪ੍ਰੀਤ ਕੌਰ 04-09-2026
ਖੰਨਾ, 3 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿੱਚ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਡਰਾਈ-ਡੇ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਜਾਗਰੂਕ ਕੀਤਾ ਜਾਂਦਾ ਹੈ, ਤਾਂ ਜੋ ਡੇਂਗੂ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ। ਸਿਵਲ ਹਸਪਤਾਲ ਖੰਨਾ ਦੀ ਬਲੱਡ ਬੈਂਕ ਇੰਚਾਰਜ ਅਤੇ ਡੇਂਗੂ ਰੋਕਥਾਮ ਪ੍ਰੋਗਰਾਮ ਦੀ ਨੋਡਲ ਅਫ਼ਸਰ ਡਾ. ਕਰਨਪ੍ਰੀਤ ਕੌਰ ਨੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਾਵਧਾਨੀ ਅਤੇ ਜਾਗਰੂਕਤਾ ਬੇਹੱਦ ਜ਼ਰੂਰੀ ਹੈ। ਲੋਕਾਂ ਨੂੰ ਆਪਣੇ ਘਰਾਂ ਵਿਚ ਪਾਣੀ ਖੜ੍ਹਾ ਹੋਣ ਵਾਲੀਆਂ ਥਾਵਾਂ ਦੀ ਨਿਯਮਤ ਜਾਂਚ ਕਰਨੀ ਚਾਹੀਦੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੀ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਫੀਲਡ ਵਿੱਚ ਜਾ ਕੇ ਘਰਾਂ ਦੀ ਜਾਂਚ ਕਰਦੀਆਂ ਹਨ। ਟੀਮਾਂ ਵਲੋਂ ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਪੁਰਾਣੇ ਬਰਤਨਾਂ, ਟਾਇਰਾਂ ਅਤੇ ਹੋਰ ਅਜਿਹੀਆਂ ਥਾਵਾਂ ਦੀ ਜਾਂਚ ਕੀਤੀ ਜਾਂਦੀ ਹੈ, ਜਿੱਥੇ ਪਾਣੀ ਖੜ੍ਹਾ ਹੋ ਸਕਦਾ ਹੈ। ਡਾ. ਕਰਨਪ੍ਰੀਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਦੋਂ ਜਾਂਚ ਲਈ ਘਰਾਂ ਵਿੱਚ ਪਹੁੰਚਦੀਆਂ ਹਨ ਤਾਂ ਲੋਕ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ।
ਪਿਛਲੀ ਖ਼ਬਰ ਅਕਾਲੀ ਆਗੂ ਯਾਦੂ ਦੇ ਚਾਰ ਸਾਥੀ ਰੋਸ਼ਾ, ਜਤਿੰਦਰਪਾਲ, ਵਰਮਾ ਤੇ ਇਕੋਲਾਹੀ ਪਾਰਟੀ ਦੀ ਜਨਰਲ ਕੌਂਸਲ ਮੈਂਬਰ ਬਣੇ ਅਗਲੀ ਖ਼ਬਰ ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਚ ਮਨਾਈ ਗਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।