ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਦੀ ਅਗਵਾਈ ਹੇਠ ਸਾਰੇ ਵਪਾਰੀਆਂ ਨਾਲ ਅਹਿਮ ਮੀਟਿੰਗ
ਐਨੀ ਨੇ ਮੀਟਿੰਗ ਵਿੱਚ ਸ਼ਾਮਲ ਸਾਰੇ ਵਪਾਰੀ ਆਗੂਆਂ, ਟਰੇਡ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਸਹਿਯੋਗ ਨਾਲ ਦੋਰਾਹਾ ਬਾਜ਼ਾਰ ਦੀ ਟਰੈਫਿਕ ਸਮੱਸਿਆ ਦਾ ਜਲਦ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਅਤੇ ਵਪਾਰੀ ਵਰਗ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਸਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਲੋੜੀਂਦੇ ਕਦਮ ਜਲਦ ਚੁੱਕੇ ਜਾਣਗੇ।
ਅਜੀਤ ਡੈਸਕ
04-09-2026