ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਲਈ ਜਗਰਾਉਂ ਤੋਂ ਬੀਬੀਆਂ ਦਾ ਜਥਾ ਚੰਡੀਗੜ੍ਹ ਰਵਾਨਾ
ਜਗਰਾਉਂ, 5 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਦੀਆਂ ਧੀਆਂ-ਭੈਣਾਂ ਦੀ ਇੱਜ਼ਤ ਅਤੇ ਇਨਸਾਫ਼ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਲਈ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਵਾਸਤੇ ਹਲਕਾ ਜਗਰਾਉਂ ਤੋਂ ਬੀਬੀਆਂ ਦਾ ਜੱਥਾ ਰਵਾਨਾ ਹੋਇਆ। ਇਹ ਜੱਥਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ.
ਜਗਰਾਉਂ, 5 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਦੀਆਂ ਧੀਆਂ-ਭੈਣਾਂ ਦੀ ਇੱਜ਼ਤ ਅਤੇ ਇਨਸਾਫ਼ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਲਈ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਵਾਸਤੇ ਹਲਕਾ ਜਗਰਾਉਂ ਤੋਂ ਬੀਬੀਆਂ ਦਾ ਜੱਥਾ ਰਵਾਨਾ ਹੋਇਆ। ਇਹ ਜੱਥਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਦੀ ਰਹਿਨੁਮਾਈ ਹੇਠ ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਬੀਬੀ ਸਤਪਾਲ ਕੌਰ ਦੀ ਅਗਵਾਈ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਸਾਬਕਾ ਵਿਧਾਇਕ ਕਲੇਰ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ-ਭੈਣਾਂ ਨਾਲ ਸਬੰਧਤ ਮਾਮਲਿਆਂ ਵਿੱਚ ਇਨਸਾਫ਼ ਯਕੀਨੀ ਬਣਾਉਣ ਅਤੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਬੀ ਸਤਪਾਲ ਕੌਰ ਲੀਲਾਂ ਬਲਾਕ ਸੰਮਤੀ ਮੈਂਬਰ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ-ਭੈਣਾਂ ਦੀ ਇੱਜ਼ਤ ਅਤੇ ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ। ਜ਼ਿਲਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਸਾਹਮਣੇ ਆਏ ਹਨ ਅਤੇ ਪਾਰਟੀ ਨੇ ਇਸ ਘਟਨਾ ਦੀ ਸੀ.ਬੀ.ਆਈ. ਜਾਂਚ ਦੀ ਵੀ ਮੰਗ ਕੀਤੀ ਹੈ। ਜਨਰਲ ਕੌਂਸਲ ਮੈਬਰ ਸ਼ਿਵਰਾਜ ਸਿੰਘ ਅਤੇ ਬੀ.ਸੀ. ਵਿੰਗ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਕੰਬੋ ਹਠੂਰ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ-ਭੈਣਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਲਈ ਵਰਕਰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚ ਰਹੇ ਹਨ। ਇਸ ਮੌਕੇ ਸੁਖਵਿੰਦਰ ਕੌਰ, ਮਨਜਿੰਦਰ ਕੌਰ, ਕੁਲਵੀਰ ਕੌਰ, ਸਵਰਨਜੀਤ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਸੁਖਵਿੰਦਰ ਕੌਰ, ਮਜਿੰਦਰ ਕੌਰ, ਕਲੀਰ ਕੌਰ, ਸਵਰਨਜੀਤ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਪ੍ਰਧਾਨ ਕੁਲਵਿੰਦਰ ਕੌਰ ਅੱਬੂਪੁਰਾ, ਪ੍ਰਧਾਨ ਚਰਨਜੀਤ ਕੌਰ ਕਾਉਂਕੇ, ਕਰਮਜੀਤ ਕੌਰ ਹਠੂਰ, ਮਨਜੀਤ ਕੌਰ ਅਗਵਾੜ ਲੋਪੋ ਖੁਰਦ, ਆਸ਼ਾ ਦੇਵੀ, ਦਲਜੀਤ ਕੌਰ, ਹਰਬੰਸ ਕੌਰ, ਮਨਜੀਤ ਕੌਰ, ਪ੍ਰਦੀਪ ਕੌਰ ਚੀਮਾ, ਜਸਵੀਰ ਕੌਰ, ਜਸਪਾਲ ਕੌਰ, ਮਨਦੀਪ ਕੌਰ, ਸੁਰਿੰਦਰ ਕੌਰ, ਸਵਰਨਜੀਤ ਕੌਰ ਆਦਿ ਹਾਜ਼ਰ ਸਨ।