07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਪਰਿੰਗ ਡੇਲ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮੌਕੇ ਅਵਿਨਾਸ਼ ਕੌਰ ਵਾਲੀਆ ਦਾ ਸਨਮਾਨ

ਲੁਧਿਆਣਾ, 6 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ, ਸ਼ੇਰਪੁਰ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਦੀ ਸਿੱਖਿਆ ਖੇਤਰ ਵਿਚ 45 ਸਾਲਾਂ ਦੀ ਅਣਥੱਕ ਸੇਵਾ ਨੂੰ ਸਲਾਮ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਅਜੀਤ ਡੈਸਕ 07-09-2026
ਲੁਧਿਆਣਾ, 6 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ, ਸ਼ੇਰਪੁਰ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਦੀ ਸਿੱਖਿਆ ਖੇਤਰ ਵਿਚ 45 ਸਾਲਾਂ ਦੀ ਅਣਥੱਕ ਸੇਵਾ ਨੂੰ ਸਲਾਮ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਪ੍ਰਬੰਧਨ ਵਲੋਂ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਅਧਿਆਪਕਾਂ ਨੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ। ਇਸ ਦੌਰਾਨ ਸਟਾਫ਼ ਲਈ ਮਨੋਰੰਜਕ ਗਤੀਵਿਧੀਆਂ ਅਤੇ ਫ਼ਿਲਮ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਸੇਂਟ ਮਦਰ ਟੇਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਧੂਮਧਾਮ ਨਾਲ ਮਨਾਇਆ ਗਿਆ ਅਧਿਆਪਕ ਦਿਵਸ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਸਫਲਤਾ, ਖੁਸ਼ੀ ਅਤੇ ਮਾਨਸਿਕ ਤੰਦਰੁਸਤੀ ਲਈ ਕੀਤਾ ਸੈਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।