ਬਜ਼ੁਰਗ ਨੂੰ ਅਗਵਾ ਕਰਕੇ ਨਕਦੀ ਲੁੱਟਣ ਦੇ ਮਾਮਲੇ ਵਿਚ ਨੌਜਵਾਨ ਖਿਲਾਫ਼ ਕੇਸ ਦਰਜ
ਜਵੱਦੀ ਇਲਾਕੇ ਵਿਚ ਵੱਧ ਰਹੀਆਂ ਵਾਰਦਾਤਾਂ ਕਾਰਨ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ
ਲੁਧਿਆਣਾ, 6 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਬਜ਼ੁਰਗ ਨੂੰ ਅਗਵਾ ਕਰਕੇ ਉਸ ਪਾਸੋਂ ਹਜ਼ਾਰਾਂ ਰੁਪਏ ਦੀ ਨਗਦੀ ਲੁੱਟਣ ਦੇ ਮਾਮਲੇ ਵਿਚ ਇੱਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਦੁਗਰੀ ਦੇ ਰਹਿਣ ਵਾਲੇ ਨੰਦ ਲਾਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਸਿਮਰਜੀਤ ਸਿੰਘ ਉਰਫ ਮਾਘੀ ਵਾਸੀ ਜਵੱਦੀ ਕਲਾਂ ਖਿਲਾਫ ਕੇਸ ਦਰਜ ਕੀਤਾ ਹੈ।
ਸ
ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਨੈਸ਼ਨਲ ਸਪੋਰਡਜ ਡੇ ਮੌਕੇ ਜੇਤੂ ਵਿਦਿਆਰਥਣਾਂ ਇਨਾਮ ਦਿਖਾਉਂਦੀਆਂ ਹੋਈਆਂ । ਤਸਵੀਰ : ਸੁਖਵੀਰ ਸਿੰਘ ਚਣਕੋਈਆਂ
07-09-2026
ਲੁਧਿਆਣਾ, 6 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਬਜ਼ੁਰਗ ਨੂੰ ਅਗਵਾ ਕਰਕੇ ਉਸ ਪਾਸੋਂ ਹਜ਼ਾਰਾਂ ਰੁਪਏ ਦੀ ਨਗਦੀ ਲੁੱਟਣ ਦੇ ਮਾਮਲੇ ਵਿਚ ਇੱਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਦੁਗਰੀ ਦੇ ਰਹਿਣ ਵਾਲੇ ਨੰਦ ਲਾਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਸਿਮਰਜੀਤ ਸਿੰਘ ਉਰਫ ਮਾਘੀ ਵਾਸੀ ਜਵੱਦੀ ਕਲਾਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਲੜਕੇ ਅਮਨ ਕੁਮਾਰ ਨੂੰ ਦੇਖਣ ਲਈ ਪੰਚਮ ਹਸਪਤਾਲ ਨੇੜੇ ਸਥਿਤ ਸ਼ੀਤਲਾ ਮਾਤਾ ਮੰਦਿਰ ਗਿਆ ਸੀ, ਜਿੱਥੇ ਕਿ ਉਕਤ ਕਥਿਤ ਦੋਸ਼ੀ ਉਥੇ ਸ਼ੱਕੀ ਹਾਲਾਤਾਂ ਵਿਚ ਘੁੰਮ ਰਿਹਾ ਸੀ। ਉਸ ਦੱਸਿਆ ਕਿ ਕਥਿਤ ਦੋਸ਼ੀ ਉਸ ਨਾਲ ਉਲਝ ਪਿਆ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਨੌਜਵਾਨ ਉਸ ਨੂੰ ਜ਼ਬਰਦਸਤੀ ਗੁਰਵੰਤ ਸਿੰਘ ਦੇ ਘਰ ਲੈ ਗਿਆ ਅਤੇ ਜਿੱਥੇ ਕਿ ਉਸਨੇ ਉਸਦੀ ਜੇਬ ਵਿੱਚੋਂ ਹਜ਼ਾਰਾਂ ਰੁਪਏ ਦੀ ਨਗਦੀ ਕੱਢ ਲਈ ਅਤੇ ਕੁੱਟਮਾਰ ਕਰਕੇ ਉਥੋਂ ਭਜਾ ਦਿੱਤਾ। ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਜਵੱਦੀ ਇਲਾਕਾ ਬਣਿਆ ਨਸ਼ੇੜੀਆਂ ਦਾ ਅੱਡਾ ਇਲਾਕੇ ਦੇ ਕੁਝ ਲੋਕਾਂ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ‘ਤੇ ਦੱਸਿਆ ਕਿ ਦਾ ਇਲਾਕਾ ਅੱਜ ਕੱਲ ਜਵੱਦੀ ਇਲਾਕਾ ਨਸ਼ੇੜੀਆਂ ਦਾ ਅੱਡਾ ਬਣਿਆ ਹੋਇਆ ਹੈ, ਜਿੱਥੇ ਕਿ ਸ਼ਾਮ ਨੂੰ ਕੁਝ ਨੌਜਵਾਨ ਇਕੱਠੇ ਹੋ ਕੇ ਨਸ਼ਾ ਕਰਦੇ ਹਨ ਅਤੇ ਫਿਰ ਨਸ਼ਾ ਕਰਨ ਉਪਰੰਤ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਈ ਵਾਰ ਪੁਲਿਸ ਨੂੰ ਵੀ ਸੂਚਿਤ ਕੀਤਾ ਜਾ ਚੁੱਕਾ ਹੈ ਪਰ ਪੁਲਿਸ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ, ਜਿਸ ਕਾਰਨ ਅਜਿਹੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ। ਲੋਕਾਂ ਨੇ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਕਿ ਇਲਾਕੇ ਵਿਚ ਗਸ਼ਤ ਵਧਾਈ ਜਾਵੇ।