ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ 11 ਨੂੰ ਮੰਤਰੀ ਸੌਂਦ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ- ਰੁਪਾਲੋਂ
ਖੰਨਾ, 9 ਸਤੰਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਦਿਨੀ ਪੰਜਾਬ ਦੇ ਵਿੱਚ ਪੰਜਾਬ ਸਰਕਾਰ ਦਾ ਵਿਰੋਧ ਕਰਨ ਵਾਲੇ ਲੋਕਾਂ ਦੇ ਜਿਸ ਤਰ੍ਹਾਂ ਜ਼ੁਲਮ ਤਸ਼ੱਦਦ ਕੀਤਾ ਗਿਆ ਤੇ ਇੱਕ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਤੰਗ ਆ ਕੇ ਇਕ ਮਜ਼ਦੂਰ ਵਲੋਂ ਜਿਸ ਤਰ੍ਹਾਂ ਖੁਦਕੁਸ਼ੀ ਕੀਤੀ ਗਈ ਹੈ। ਇਸ ਨਾਲ ਇਹ ਗੱਲ ਸਿੱਧ ਹੋ ਚੁੱਕੀ ਹੈ ਕਿ ਇਹ ਸਰਕਾਰ ਲੋਕਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ।
ਖੰਨਾ, 9 ਸਤੰਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਦਿਨੀ ਪੰਜਾਬ ਦੇ ਵਿੱਚ ਪੰਜਾਬ ਸਰਕਾਰ ਦਾ ਵਿਰੋਧ ਕਰਨ ਵਾਲੇ ਲੋਕਾਂ ਦੇ ਜਿਸ ਤਰ੍ਹਾਂ ਜ਼ੁਲਮ ਤਸ਼ੱਦਦ ਕੀਤਾ ਗਿਆ ਤੇ ਇੱਕ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਤੰਗ ਆ ਕੇ ਇਕ ਮਜ਼ਦੂਰ ਵਲੋਂ ਜਿਸ ਤਰ੍ਹਾਂ ਖੁਦਕੁਸ਼ੀ ਕੀਤੀ ਗਈ ਹੈ। ਇਸ ਨਾਲ ਇਹ ਗੱਲ ਸਿੱਧ ਹੋ ਚੁੱਕੀ ਹੈ ਕਿ ਇਹ ਸਰਕਾਰ ਲੋਕਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ। ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ। ਜਿੰਨੀ ਅਸੀਂ ਲੋਕਾਂ ਨੂੰ ਸਰਕਾਰ ਬਣਾਉਣ ਦੀ ਸੀ ਉਸ ਤੋਂ ਜ਼ਿਆਦਾ ਖੁਸ਼ੀ ਸਰਕਾਰ ਨੂੰ ਹਟਾਉਣ ਦੀ ਹੈ। ਪੰਜਾਬ ਸਰਕਾਰ ਦੀਆਂ ਧੱਕੇਸ਼ਾਹੀਆਂ ਦੇ ਖਿਲਾਫ ਅਤੇ ਪੰਜਾਬ ਵਿਚ ਹੋਏ ਜ਼ਬਰ ਜ਼ੁਲਮ ਦੇ ਖਿਲਾਫ ਅਕਾਲੀ ਦਲ ਵਾਰਸ ਦੇ ਵਲੋਂ ਪੂਰੇ ਪੰਜਾਬ ਵਿਚ ਬਣਾਏ ਗਏ ਵਿਰੋਧ ਪ੍ਰੋਗਰਾਮ ਨੂੰ ਸਫਲ ਬਣਾਉਣ ਦੇ ਲਈ 11 ਸਤੰਬਰ ਨੂੰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਕੋਠੀ ਦਾ ਕਾਲੇ ਝੰਡੇ ਦਿਖਾ ਕੇ ਘਿਰਾਓ ਕੀਤਾ ਜਾਵੇਗਾ। ਇਹ ਐਲਾਨ ਅੱਜ ਇੱਥੇ ਅਕਾਲੀ ਦਲ ਵਾਰਸ ਪੰਜਾਬ ਦੇ ਮੁੱਖ ਬੁਲਾਰੇ ਸੰਦੀਪ ਸਿੰਘ ਰੁਪਾਲੋ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀਆਂ ਕਰਦਿਆਂ ਕੀਤਾ। ਉਨਾਂ ਨੇ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਵੱਖ-ਵੱਖ ਮੁੱਦਿਆਂ ਦੇ ਇਨਸਾਫ ਲਈ ਰੱਖਿਆ ਗਿਆ ਹੈ। ਮੁੱਦਿਆਂ ਦਾ ਇਨਸਾਫ ਪੰਜਾਬ ਮੰਗਦਾ ਹੈ। ਉਹਨਾਂ ਦੇ ਮੋਹਨਜੀਤ ਸਿੰਘ ਸ਼ੇਰੋ ਉੱਤੇ ਕੀਤਾ ਗਿਆ ਅੰਨਾ ਤਸ਼ੱਦਦ ਕਰਨ ਵਾਲੇ ਪੁਲਿਸ ਅਫਸਰਾਂ ਤੇ ਹੁਕਮ ਦੇਣ ਵਾਲੇ ਅਮਨ ਅਰੋੜਾ ਮੰਤਰੀ ਉੱਤੇ ਪਰਚਾ ਦਰਜ ਕਰਨ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਤੰਗ ਗੁਲਜਾਰ ਸਿੰਘ ਵਲੋਂ ਕੀਤੀ ਗਈ ਖੁਦਕੁਸ਼ੀ ਦਾ ਇਨਸਾਫ ਲੈਣ ਲਈ, ਮੁੱਖ ਮੰਤਰੀ ਪੰਜਾਬ ਚੱਕ ਲਓ ਭਗਵੰਤ ਸਿੰਘ ਮਾਨ ਦੇ ਧਰਮ ਪਤਨੀ ਵਲੋਂ ਮੰਗੀ ਗਈ 5 ਕਰੋੜ ਦੀ ਰਿਸ਼ਵਤ ਦਾ ਮਾਮਲੇ ਦਾ ਇਨਸਾਫ ਇਸ ਤੋਂ ਇਲਾਵਾ ਬਹੁਤ ਸਾਰੇ ਮੁੱਦੇ ਹਨ ਜਿਨਾਂ ਦੇ ਇਨਸਾਫ ਲਈ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਤੇ ਕਾਲੇ ਝੰਡਿਆਂ ਦੇ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 09 ਖੰਨਾ02 ਸੰਦੀਪ ਸਿੰਘ ਰੁਪਾਲੋ