ਟੈਕਨੀਕਲ ਸਰਵਿਸਿਜ਼ ਯੂਨੀਅਨ ਡਿਵੀਜ਼ਨ ਖੰਨਾ ਵਲੋਂ ਮੀਟਿੰਗ
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਵਰਕਿੰਗ ਕਮੇਟੀ ਖੰਨਾ ਦੇ ਸਕੱਤਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਅਨੁਸਾਰ ਯੂਨੀਅਨ ਦੀਆਂ ਜਥੇਬੰਦਕ ਚੋਣਾਂ ਦੇ ਅਮਲ ਨੂੰ ਜਮਹੂਰੀ ਕਾਰ ਵਿਹਾਰ ਵਿਧੀ ਨਾਲ ਲਾਗੂ ਕਰਨ ਲਈ ਅਤੇ ਮੁਲਾਜ਼ਮ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਮੀਟਿੰਗ ਮੀਤ ਪ੍ਰਧਾਨ ਗੁਰਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਸਬ ਡਵੀਜ਼ਨਾਂ ਵਿਚੋਂ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।
ਅਜੀਤ ਡੈਸਕ
13-09-2026