ਭਾਈ ਮਰਦਾਨਾ ਵੈਲਫ਼ੇਅਰ ਸੁਸਾਇਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਕੇ ਅਹਿਮ ਮੰਗਾਂ ਲਈ ਦਿੱਤਾ ਮੰਗ ਪੱਤਰ
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ)-ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦੇ ਵਫ਼ਦ ਵਲੋਂ ਸਾਬਕਾ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਦੀ ਅਗਵਾਈ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ। ਜਿਸ ਦੌਰਾਨ ਵਫ਼ਦ ਨੇ ਮੁੱਖ ਮੰਤਰੀ ਨੂੰ ਅਪਣੀਆਂ ਅਹਿਮ ਮੰਗਾਂ ਸਬੰਧੀ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਰਬਾਬੀ ਭਾਈ ਮਰਦਾਨਾ ਜੀ ਦੀ ਸਮੁੱਚੇ ਪੰਜਾਬ ਵਿਚ ਕੋਈ ਅਜਿਹੀ ਯਾਦਗਾਰ ਨਹੀਂ ਹੈ ਜਿੱਥੇ ਉਨ੍ਹਾਂ ਦਾ ਜਨਮ ਦਿਹਾੜਾ ਅਤੇ ਜੋਤੀ-ਜੋਤਿ ਦਿਵਸ ਵੱਡੇ ਪੱਧਰ ’ਤੇ ਮਨਾਇਆ ਜਾ ਸਕਦਾ ਹੋਵੇ।
ਮ
ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਦੇ ਹੋਏ ਭਾਈ ਮਰਦਾਨਾ ਸੁਸਾਇਟੀ ਦੇ ਮੈਂਬਰ। ਤਸਵੀਰ : ਸੋਨੀ ਗਿੱਲ
13-09-2026
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ)-ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦੇ ਵਫ਼ਦ ਵਲੋਂ ਸਾਬਕਾ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਦੀ ਅਗਵਾਈ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ। ਜਿਸ ਦੌਰਾਨ ਵਫ਼ਦ ਨੇ ਮੁੱਖ ਮੰਤਰੀ ਨੂੰ ਅਪਣੀਆਂ ਅਹਿਮ ਮੰਗਾਂ ਸਬੰਧੀ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਰਬਾਬੀ ਭਾਈ ਮਰਦਾਨਾ ਜੀ ਦੀ ਸਮੁੱਚੇ ਪੰਜਾਬ ਵਿਚ ਕੋਈ ਅਜਿਹੀ ਯਾਦਗਾਰ ਨਹੀਂ ਹੈ ਜਿੱਥੇ ਉਨ੍ਹਾਂ ਦਾ ਜਨਮ ਦਿਹਾੜਾ ਅਤੇ ਜੋਤੀ-ਜੋਤਿ ਦਿਵਸ ਵੱਡੇ ਪੱਧਰ ’ਤੇ ਮਨਾਇਆ ਜਾ ਸਕਦਾ ਹੋਵੇ। ਇਸ ਲਈ ਪੰਜਾਬ ਦੇ ਪਿੰਡਾਂ ਜਾਂ ਕਿਸੇ ਵੱਡੇ ਸ਼ਹਿਰਾਂ ਜਿਵੇਂ ਮੁਹਾਲੀ, ਫ਼ਤਹਿਗੜ੍ਹ ਸਾਹਿਬ, ਖੰਨਾ, ਲੁਧਿਆਣਾ, ਰੂਪਨਗਰ ਵਿਚ ਘੱਟੋਂ-ਘੱਟ ਪੰਜ ਤੋਂ ਸੱਤ ਏਕੜ ਰਕਬੇ ਵਿਚ ਭਾਈ ਮਰਦਾਨਾ ਜੀ ਦੀ ਯਾਦਗਾਰੀ ਧਰਮਸ਼ਾਲਾ (ਭਵਨ) ਬਣਾਇਆ ਜਾਵੇ। ਇਸ ਭਵਨ ਵਿਚ ਪੰਜਾਬ ਸਰਕਾਰ ਵੱਲੋਂ ਭਾਈ ਮਰਦਾਨਾ ਜੀ ਯਾਦਗਾਰੀ ਐਵਾਰਡ ਦੇਣ ਦਾ ਉਪਰਾਲਾ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੇ ਨਾਂਅ ’ਤੇ ਚੇਅਰ ਸਥਾਪਿਤ ਕਰਨ, ਭਾਈਚਾਰੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਡੂਮ ਜਾਤੀ ਸਰਟੀਫਿਕੇਟ ਬਣਵਾਉਣ ਵਿਚ ਆ ਰਹੀਆਂ ਦਿੱਕਤਾਂ ਦੂਰ ਕੀਤੀਆਂ ਜਾਣ। ਮੁੱਖ ਮੰਤਰੀ ਭਗਵੰਤ ਮਾਨ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਭਾਈ ਮਰਦਾਨਾ ਜੀ ਯਾਦਗਾਰੀ ਭਵਨ ਬਣਾਉਣ ਸਬੰਧੀ ਆਗੂਆਂ ਨੂੰ ਪ੍ਰਪੋਜ਼ਲ ਬਣਾ ਕੇ ਦੇਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਇਸ ਮੰਗ ਨੂੰ ਜਲਦ ਪੂਰਾ ਕੀਤਾ ਜਾ ਸਕੇ। ਵਫ਼ਦ ਵਲੋਂ ਮੁੱਖ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਵਜੋਂ ਭਾਈ ਮਰਦਾਨਾ ਜੀ ਦੀ ਤਸਵੀਰ ਅਤੇ ਸਿਰੋਪਾਓ ਭੇਂਟ ਕੀਤਾ ਗਿਆ। ਇਹ ਵਫ਼ਦ ਪ੍ਰਧਾਨ ਜੀਤ ਖਾਨ ਸਿੰਘ, ਪੰਜਾਬੀ ਗਾਇਕ ਸੋਹਣ ਸਿਕੰਦਰ, ਆਦਿ ਦੀ ਅਗਵਾਈ ਵਿਚ ਮਿਲਿਆ।