ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ
ਬੀਜਾ, 12 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾਪੂਰਵਕ ਨਾਲ ਮਨਾਇਆ ਗਿਆ। ਸਵੇਰੇ ਮੌਕੇ ਹਜ਼ੂਰੀ ਰਾਗੀ ਜੱਥਾ ਭਾਈ ਮਨਦੀਪ ਸਿੰਘ ਬੀਜਾ ਵਾਲਿਆਂ ਦੇ ਜੱਥੇ ਨੇ ਕੀਰਤਨ ਰਾਹੀ ਹਾਜ਼ਰੀ ਭਰੀ।
ਬੀਜਾ, 12 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾਪੂਰਵਕ ਨਾਲ ਮਨਾਇਆ ਗਿਆ। ਸਵੇਰੇ ਮੌਕੇ ਹਜ਼ੂਰੀ ਰਾਗੀ ਜੱਥਾ ਭਾਈ ਮਨਦੀਪ ਸਿੰਘ ਬੀਜਾ ਵਾਲਿਆਂ ਦੇ ਜੱਥੇ ਨੇ ਕੀਰਤਨ ਰਾਹੀ ਹਾਜ਼ਰੀ ਭਰੀ। ਇਸ ਮੌਕੇ ਕਥਾ ਵਿਚਾਰਾਂ ਸਾਂਝੀਆਂ ਕਰਦਿਆਂ ਇੰਟਰਨੈਸ਼ਨਲ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ ਨੇ ਕਿਹਾ ਕਿ 1604 ਈਸਵੀ ਵਿੱਚ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਪਹਿਲੀ ਵਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਕਲਨ ਮੁਕੰਮਲ ਕਰਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੁਸ਼ੋਭਿਤ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਜੀਵਨ ਉਪਦੇਸ਼ ਅਤੇ ਸੰਦੇਸ਼ ਮਨੁੱਖਤਾ ਨੂੰ ਸੱਚੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ। ਇਹ ਕੇਵਲ ਇੱਕ ਧਾਰਮਿਕ ਗ੍ਰੰਥ ਨਹੀਂ, ਬਲਕਿ ਸਮੁੱਚੀ ਮਨੁੱਖਤਾ ਲਈ ਜੀਵਨ ਜਾਚ ਦਾ ਇੱਕ ਸਰਵਉੱਚ ਸਰੋਤ ਹੈ। ਇਸ ਮੌਕੇ ਜੱਥੇਦਾਰ ਦਵਿੰਦਰ ਸਿੰਘ ਖਟੜਾ ਸ਼੍ਰੋਮਣੀ ਕਮੇਟੀ ਮੈਂਬਰ ਦੇ ਸਪੁੱਤਰ ਨਵਤੇਜ ਸਿੰਘ ਖਟੜਾ ਤੇ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲੋਕਾਈ ਲਈ ਚਾਨਣ ਮੁਨਾਰਾ ਹਨ। ਇਸ ਵਿਚ ਵੱਖ ਵੱਖ ਗੂਰੂ ਸਾਹਿਬਾਨਾਂ, ਭਗਤਾਂ, ਭੱਟਾਂ ਦੀ ਬਾਣੀ ਦਰਜ ਹੈ ਜੋ ਸਾਨੂੰ ਜੀਵਨ ਜਾਂਚ ਸਿਖਾਉਂਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜ ਕੇ ਆਪਣੀਆਂ ਜੀਵਨ ਦੀ ਸੇਧਾਂ ਨਿਰਧਾਰਤ ਕਰਨ, ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੁੜਨ ਅਤੇ ਖੰਡੇ ਦੀ ਪਾਹੁਲ ਛਕ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਅੱਜ ਸਮੇਂ ਦੀ ਮੁੱਖ ਮੰਗ ਹੈ। ਇਸ ਮੌਕੇ ਪਰਮਜੀਤ ਸਿੰਘ ਗੁਰਦਾਸਪੁਰੀ, ਰਣਜੀਤ ਸਿੰਘ ਪਾਇਲ, ਜਸਵੰਤ ਸਿੰਘ ਬੀਜਾ, ਗੁਰਮੁੱਖ ਸਿੰਘ ਮਾਂਗਟ, ਹਰਪ੍ਰੀਤ ਸਿੰਘ ਪ੍ਰਚਾਰਕ, ਦਲਭੰਜਨ ਸਿੰਘ ਆਰ. ਕੇ., ਗੁਰਬੀਰ ਸਿੰਘ ਜੱਲ੍ਹਾ, ਪ੍ਰਿਥੀ ਸਿੰਘ, ਬਲਜੀਤ ਸਿੰਘ ਲਿਬੜਾ, ਗੁਰਵਿੰਦਰ ਸਿੰਘ ਗਗਨ, ਅੰਮ੍ਰਿਤਪਾਲ ਸਿੰਘ, ਗੁਰਮੁੱਖ ਸਿੰਘ, ਜਸਵੀਰ ਸਿੰਘ ਘੁੰਗਰਾਲੀ, ਮਾਸਟਰ ਬਲਵਿੰਦਰ ਸਿੰਘ ਭੁੱਲਰ, ਸੁਖਵਿੰਦਰ ਸਿੰਘ ਕੋਟ, ਗੁਰਪ੍ਰੀਤ ਸਿੰਘ ਕੋਟ, ਜਗਰੂਪ ਸਿੰਘ ਕੁਲਾਰ, ਭਗਵੰਤ ਸਿੰਘ, ਮਹਿੰਦਰ ਸਿੰਘ ਕੋਟ, ਜਸਵੀਰ ਸਿੰਘ, ਹਰਦੀਪ ਸਿੰਘ, ਪ੍ਰਗਟ ਸਿੰਘ, ਲੱਖਾ ਸਿੰਘ ਬਰਮਾਲੀਪੁਰ, ਨਿਰਮਲ ਸਿੰਘ, ਚਰਨਜੀਤ ਸਿੰਘ ਚੰਨੀ ਪਾਇਲ, ਗੁਰਮੁੱਖ ਸਿੰਘ ਰਾਏਪੁਰ ਆਦਿ ਸੰਗਤਾਂ ਨੇ ਹਾਜ਼ਰੀ ਭਰੀ।