13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜਸਪ੍ਰੀਤ ਸਿੰਘ ਕਲਾਲ ਮਾਜਰਾ ਚੌਥੀ ਵਾਰ ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਚੁਣੇ

ਸਮਰਾਲਾ, 12 ਸਤੰਬਰ (ਗੋਪਾਲ ਸੋਫਤ)-ਸਥਾਨਕ ਬਾਰ ਐਸੋਸੀਏਸ਼ਨ ਦੀ ਅੱਜ ਹੋਈ ਚੋਣ ‘ਚ ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ ਨੇ 94 ਵੋਟਾਂ ਲੈ ਕੇ ਆਪਣੇ ਵਿਰੋਧੀ ਅਮਿਤ ਸ਼ਰਮਾ ਨੂੰ 64 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਦਿੱਤਾ ਹੈਂ। ਕਲਾਲ ਮਾਜਰਾ ਐਤਕੀਂ ਚੌਥੀ ਵਾਰ ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਬਣੇ ਹਨ।

ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਕਲਾਲ ਮਾਜਰਾ ਅਤੇ ਉਫ ਪ੍ਰਧਾਨ ਗੁਰਜੀਤ ਸਿੰਘ ਨਵੀਂ ਚੁਣੀ ਕਾਰਜਕਾਰਨੀ ਦੇ ਨਾਲ। ਤਸਵੀਰ : ਗੋਪਾਲ ਸੋਫਤ 13-09-2026
ਸਮਰਾਲਾ, 12 ਸਤੰਬਰ (ਗੋਪਾਲ ਸੋਫਤ)-ਸਥਾਨਕ ਬਾਰ ਐਸੋਸੀਏਸ਼ਨ ਦੀ ਅੱਜ ਹੋਈ ਚੋਣ ‘ਚ ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ ਨੇ 94 ਵੋਟਾਂ ਲੈ ਕੇ ਆਪਣੇ ਵਿਰੋਧੀ ਅਮਿਤ ਸ਼ਰਮਾ ਨੂੰ 64 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਦਿੱਤਾ ਹੈਂ। ਕਲਾਲ ਮਾਜਰਾ ਐਤਕੀਂ ਚੌਥੀ ਵਾਰ ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਬਣੇ ਹਨ। ਸਥਾਨਕ ਬਾਰ ਦੀਆਂ ਕੁੱਲ 126 ਵੋਟਾਂ ਵਿਚੋਂ ਪ੍ਰਧਾਨਗੀ ਦੇ ਅਹੁਦੇ ਕਲਾਲ ਮਾਜਰਾ ਨੂੰ 94 ਵੋਟਾਂ, ਅਮਿਤ ਸ਼ਰਮਾ ਨੂੰ 30 ਅਤੇ ਇੱਕ ਵੋਟ ਨੋਟਾ ਨੂੰ ਪਈ ਹੈ। ਜਾਣਕਾਰੀ ਅਨੁਸਾਰ ਪ੍ਰਧਾਨਗੀ ਦੇ ਅਹੁਦੇ ਲਈ ਹੋਏ ਮੁਕਾਬਲੇ ਵਿਚ ਜਸਪ੍ਰੀਤ ਸਿੰਘ ਕਲਾਲ ਮਾਜਰਾ ਨੂੰ 94 ਵੋਟਾਂ, ਜਦਕਿ ਉਨ੍ਹਾਂ ਦੇ ਵਿਰੋਧੀ ਅਮਿਤ ਸ਼ਰਮਾ ਨੂੰ 30 ਵੋਟਾਂ ਪ੍ਰਾਪਤ ਹੋਈਆਂ। ਇਸ ਤਰ੍ਹਾਂ ਕਲਾਲ ਮਾਜਰਾ ਨੇ ਸਪਸ਼ਟ ਤੇ ਸ਼ਾਨਦਾਰ ਬਹੁਮਤ ਨਾਲ ਜਿੱਤ ਦਰਜ ਕਰਦਿਆਂ ਲਗਾਤਾਰ ਚੌਥੀ ਵਾਰ ਪ੍ਰਧਾਨ ਬਣਨ ਦਾ ਮਾਣ ਹਾਸਲ ਕੀਤਾ। ਵਾਈਸ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿਚ ਗੁਰਜੀਤ ਸਿੰਘ ਜੇਤੂ ਰਹੇ। ਉਨ੍ਹਾਂ ਨੂੰ 73 ਵੋਟਾਂ ਮਿਲੀਆਂ, ਜਦਕਿ ਉਨ੍ਹਾਂ ਦੇ ਵਿਰੋਧੀ ਵਿਪਨ ਖੇੜਾ ਨੂੰ 43 ਵੋਟਾਂ ਪ੍ਰਾਪਤ ਹੋਈਆਂ। ਜਦਕਿ 8 ਵੋਟਾਂ ‘ਨੋਟਾ’ ਨੂੰ ਵੀ ਪਈਆਂ, ਜਦਕਿ ਇੱਕ ਵੋਟ ਰੱਦ ਹੋ ਗਈ ਹੈ। ਵੋਟਾਂ ਪਾਉਣ ਦਾ ਕੰਮ ਖ਼ਤਮ ਹੋਣ ਉਪਰੰਤ ਜਿਉਂ ਹੀ ਰਿਟਰਨਿੰਗ ਅਫ਼ਸਰ ਮਦਨ ਪ੍ਰਕਾਸ਼ ਪਰਾਸ਼ਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਭਵਨੇਸ਼ ਖੇੜਾ ਨੇ ਚੋਣ ਨਤੀਜਿਆਂ ਦਾ ਐਲਾਨ ਕੀਤਾ ਤਾਂ ਜਸਪ੍ਰੀਤ ਸਿੰਘ ਕਲਾਲ ਮਾਜਰਾ ਦੇ ਸਮਰਥਕਾਂ, ਵਕੀਲ ਭਾਈਚਾਰੇ ਅਤੇ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਦਾ ਵਧਾਈਆਂ ਦੇਣ ਲਈ ਤਾਂਤਾ ਲੱਗ ਗਿਆ। ਚੌਥੀ ਵਾਰ ਪ੍ਰਧਾਨ ਚੁਣੇ ਜਾਣ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਵਕੀਲ ਭਾਈਚਾਰੇ ਵਿਚ ਬਣੇ ਭਰੋਸੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਜੇਤੂ ਪ੍ਰਧਾਨ ਨੇ ਕਿਹਾ ਕਿ ਉਹ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਉਨ੍ਹਾਂ ਵਿਚ ਮੁੜ ਵਿਸ਼ਵਾਸ ਕਰਨ ਪ੍ਰਤੀ ਸਮੁੱਚੇ ਵਕੀਲ ਭਾਈਚਾਰੇ ਦੇ ਸਮਰਥਕਾਂ ਦਾ ਧੰਨਵਾਦ ਕਰਦੇ ਹਨ ਅਤੇ ਉਹ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ, ਬਾਰ ਦੀ ਬਿਹਤਰੀ ਤੇ ਮਾਣ ਸਨਮਾਨ ਸਮੇਤ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਕੰਮ ਕਰਨਗੇ ਅਤੇ ਨਵੇਂ ਵਕੀਲਾਂ ਲਈ ਉਸਾਰੇ ਜਾਣ ਵਾਲੇ ਚੈਂਬਰਾਂ ਦਾ ਕੰਮ ਪਹਿਲ ਦੇ ਅਧਾਰ ’ਤੇ ਪੂਰਾ ਕਰਵਾਉਣ ਲਈ ਪੂਰੇ ਯਤਨ ਕਰਨਗੇ ।
ਪਿਛਲੀ ਖ਼ਬਰ ਕੇਂਦਰ ਸਰਕਾਰ ਨਵਾਂ ਬੀਜ ਬਿੱਲ ਲਿਆਉਣ ਤੋਂ ਬਾਜ਼ ਆਵੇ, ਕਿਸਾਨ ਸੰਘਰਸ਼ ਲਈ ਤਿਆਰ-ਹਰਿੰਦਰ ਲੱਖੋਵਾਲ ਅਗਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।