ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ 10 ਲੱਖ ਦੀ ਠੱਗੀ, ਇੱਕ ਗ੍ਰਿਫ਼ਤਾਰ ਪੁਲਿਸ ਦਾ ਜਾਅਲੀ ਪਛਾਣ ਪੱਤਰ ਬਰਾਮਦ
ਸਮਰਾਲਾ, 13 ਸਤੰਬਰ (ਗੋਪਾਲ ਸੋਫਤ)-ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਭੋਲੇ-ਭਾਲੇ ਲੋਕਾਂ ਤੋਂ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਦੇ ਕਬਜ਼ੇ ਵਿੱਚੋਂ ਪੰਜਾਬ ਪੁਲਿਸ ਦਾ ਇੱਕ ਜਾਅਲੀ ਪਛਾਣ ਪੱਤਰ ਵੀ ਬਰਾਮਦ ਕੀਤਾ ਗਿਆ ਹੈ।
ਸਰਕਾਰੀ ਨੌਕਰੀ ਦਾ ਝਾਂਸਾ ਦੇ ਪੈਸੇ ਬਟੋਰਨ ਵਾਲਾ ਗ੍ਰਿਫਤਾਰ ਕੀਤਾ ਵਿਅਕਤੀ ਪੁਲਿਸ ਟੀਮ ਦੇ ਨਾਲ।
14-09-2026