14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬੀ. ਕੇ. ਯੂ. ਏਕਤਾ ਉਗਰਾਹਾਂ ਨੇ ਬਿਜਲੀ ਕੱਟਾਂ ਖਿਲਾਫ਼ ਬਿਜਲੀ ਮੰਤਰੀ ਸੌਂਦ ਦਾ ਘਰ ਘੇਰਿਆ ਤੇ ਧਰਨਾ ਦਿੱਤਾ

ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਲੁਧਿਆਣਾ ਤੇ ਪਟਿਆਲਾ ਦੇ ਕਿਸਾਨਾਂ ਨੇ ਬਿਜਲੀ ਦੀ ਲੱਗ ਰਹੇ ਵੱਡੇ ਵੱਡੇ ਕੱਟ ਬੰਦ ਕਰਵਾਉਣ ਲਈ ਬਿਜਲੀ ਮੰਤਰੀ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਘਰ ਦਾ ਮੁਕੰਮਲ ਘਿਰਾਓ ਕੀਤਾ। ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਅਤੇ ਮਾਸਟਰ ਬਲਰਾਜ ਜੋਸ਼ੀ ਨੇ ਕਿਹਾ ਕਿ 30 ਅਗਸਤ ਤੋਂ ਲਗਾਤਾਰ 14 ਦਿਨਾਂ ਤੋਂ ਚੱਲ ਰਹੇ ਕਿਸਾਨ ਮੋਰਚਿਆਂ ਦੀਆਂ ਮੰਗਾਂ ਬਾਰੇ ਭਗਵੰਤ ਮਾਨ ਸਰਕਾਰ ਚੁੱਪ ਵੱਟ ਗਈ ਹੈ।

ਮ੍ਰਿਤਕ ਬੱਚੇ ਦੀ ਫ਼ਾਈਲ ਫ਼ੋਟੋ। (ਸੱਜੇ) ਬੱਚੇ ਦੀ ਮੌਤ ਤੋਂ ਬਾਅਦ ਘਟਨਾ ਸਥਾਨ ਤੇ ਪੁੱਜੇ ਪੁਲਿਸ ਅਧਿਕਾਰੀ ਜਾਂਚ ਕਰਦੇ ਹੋਏ। ਤਸਵੀਰ : ਸੋਨੀ ਗਿੱਲ 14-09-2026
ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਲੁਧਿਆਣਾ ਤੇ ਪਟਿਆਲਾ ਦੇ ਕਿਸਾਨਾਂ ਨੇ ਬਿਜਲੀ ਦੀ ਲੱਗ ਰਹੇ ਵੱਡੇ ਵੱਡੇ ਕੱਟ ਬੰਦ ਕਰਵਾਉਣ ਲਈ ਬਿਜਲੀ ਮੰਤਰੀ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਘਰ ਦਾ ਮੁਕੰਮਲ ਘਿਰਾਓ ਕੀਤਾ। ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਅਤੇ ਮਾਸਟਰ ਬਲਰਾਜ ਜੋਸ਼ੀ ਨੇ ਕਿਹਾ ਕਿ 30 ਅਗਸਤ ਤੋਂ ਲਗਾਤਾਰ 14 ਦਿਨਾਂ ਤੋਂ ਚੱਲ ਰਹੇ ਕਿਸਾਨ ਮੋਰਚਿਆਂ ਦੀਆਂ ਮੰਗਾਂ ਬਾਰੇ ਭਗਵੰਤ ਮਾਨ ਸਰਕਾਰ ਚੁੱਪ ਵੱਟ ਗਈ ਹੈ। ਪੰਜਾਬ ਸਰਕਾਰ ਵਲੋਂ ਕਿਸਾਨ ਮੰਗਾਂ ਬਾਰੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਆਗੂਆਂ ਕਿਹਾ ਕਿ ਕਿਸਾਨਾਂ ਦੀਆਂ 13 ਮੰਗਾਂ ’ਤੇ ਚੱਲ ਰਹੇ ਅੰਦੋਲਨ ਸਬੰਧੀ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਲੜਾਈ ਜਾਰੀ ਹੈ। ਆਗੂਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਲੈਂਡ ਪੁਲਿੰਗ ਨੀਤੀ ਦੇ ਮੁੜ ਵਿਚਾਰ ਦਾ ਮਤਾ ਰੱਦ ਕਰੇ, ਆਬਾਦਕਾਰਾਂ ਅਤੇ ਜਮੀਨਾਂ ਦੀ ਕਾਬਜ ਬੇਮਾਲਕ ਕਿਸਾਨਾਂ ਨੂੰ ਮਾਲਕੀ ਦੇਣ ਦਾ ਕਾਨੂੰਨ ਬਣਾਇਆ ਜਾਵੇ, ਡਰੋਨਾ ਰਾਹੀਂ ਕੀਤੇ ਜਾ ਰਹੇ ਜਮੀਨਾਂ ਦੇ ਸਰਵੇ ਬੰਦ ਕੀਤੇ ਜਾਣ, ਕਿਸਾਨ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਸੂਦਖੋਰੀ ਨੂੰ ਨੱਥ ਪਾਉਂਦਾ ਕਿਸਾਨ ਪੱਖੀ ਕਰਜਾ ਕਾਨੂੰਨ ਬਣਾਇਆ ਜਾਵੇ, ਖੁਦਕੁਸ਼ੀਆਂ ਕਰ ਚੁੱਕੇ ਮੈਂਬਰਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਕਾਨੂੰਨ ਬਣਾਇਆ ਜਾਵੇ, ਕਿਸਾਨ ਅੰਦੋਲਨ ਅਤੇ ਪਰਾਲੀ ਦੇ ਪਾਏ ਕੇਸ ਰੱਦ ਕੀਤੇ ਜਾਣ, ਹੜਾਂ ਤੇ ਕੁਦਰਤੀ ਆਫਤਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ, ਬਿਜਲੀ ਬਿੱਲ ਤੇ ਬੀਜ ਬਿੱਲ ਰੱਦ ਕੀਤੇ ਜਾਣ, ਪਾਣੀਆਂ ਦੇ ਮੁੱਦੇ ’ਤੇ ਹਰੇਕ ਰਾਜ ਨੂੰ ਆਪਣਾ ਬਣਦਾ ਪੂਰਾ ਪਾਣੀ ਮਿਲਣਾ ਚਾਹੀਦਾ ਹੈ ਜੇ ਕੋਈ ਇਸ ਮਾਮਲੇ ’ਤੇ ਰੱਟਾ ਹੈ ਤਾਂ ਬੈਠ ਕੇ ਭਾਈਚਾਰਕ ਏਕਤਾ ਕਾਇਮ ਰੱਖਦੇ ਹੋਏ ਹੱਲ ਕੀਤਾ ਜਾਵੇ। ਆਗੂਆਂ ਕਿਹਾ ਕਿ ਜੇ ਕਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਂਦੇ ਦਿਨਾਂ ’ਚ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ, ਇਸੇ ਧਰਨੇ ਦੌਰਾਨ ਪ੍ਰਸ਼ਾਸਨ ਵਲੋਂ ਬਿਜਲੀ ਦੀ ਸਪਲਾਈ ’ਤੇ ਕੋਈ ਤਸੱਲੀਬਖ਼ਸ਼ ਜਵਾਬ ਨਾ ਮਿਲਣ ਕਰ ਕੇ ਮਜਬੂਰਨ ਕਿਸਾਨਾਂ ਨੂੰ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਦ ਦਾ ਘਰ ਘਿਰਾਓ ਕਰਨਾ ਪਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਘਿਰਾਓ ਦੌਰਾਨ ਪੁਲਿਸ ਧੱਕੇ ਨਾਲ ਪਟਿਆਲਾ ਜ਼ਿਲ੍ਹੇ ਦਾ ਕਿਸਾਨ ਗੁਰੂਬਚਨ ਸਿੰਘ ਬਮਣਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਇਸ ਮੌਕੇ ਪ੍ਰਸ਼ਾਸਨ ਵਲੋਂ ਲਿਖਤੀ ਚਿੱਠੀ ਦਿੱਤੀ ਗਈ ਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਦ ਨਾਲ (ਬਾਕੀ ਸਫ਼ਾ 8 ’ਤੇ)
ਪਿਛਲੀ ਖ਼ਬਰ ਸੰਤ ਬਾਬਾ ਕਵਲਜੀਤ ਸਿੰਘ ਵਲੋਂ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ ਅਗਲੀ ਖ਼ਬਰ ਲਵਪ੍ਰੀਤ ਸਿੰਘ ਘੁਡਾਣੀ ਕਲਾਂ ਸ਼੍ਰੀ ਫਤਹਿਗੜ੍ਹ ਸਾਹਿਬ ਯੂਥ ਕਾਂਗਰਸ ਦੇ ਇੰਚਾਰਜ ਨਿਯੁਕਤ ਮਿਲੀ ਜਿੰਮੇਵਾਰੀ ਨੂੰ ਤਨਦੇਹੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।