17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਈ ਭਾਗੋ ਕਾਲਜ ਰਾਮਗੜ੍ਹ ਵਿਖੇ ਹਿੰਦੀ ਦਿਵਸ ਮਨਾਇਆ ਅਕਾਲੀ ਆਗੂ ਗੁਰਦੀਪ ਸਿੰਘ ਅੜੈਚਾਂ ਵਲੋਂ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕਰਨ ਦੀ ਨਿਖੇਧੀ

ਦੋਰਾਹਾ, 16 ਸਤੰਬਰ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਐਸ. ਸੀ.

ਅਕਾਲੀ ਆਗੂ ਗੁਰਦੀਪ ਸਿੰਘ ਅੜੈਚਾਂ 17-09-2026
ਦੋਰਾਹਾ, 16 ਸਤੰਬਰ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਮਾਲਵਾ ਜੋਨ 3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜੈਚਾਂ ਨੇ ਸੰਵਿਧਾਨ ਦੇ ਨਿਰਮਾਤਾ, ਸਮਾਜਿਕ ਨਿਆ ਦੇ ਮਸੀਹਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਲੁਧਿਆਣਾ ਵਿਖੇ ਲੱਗੇ ਬੁੱਤ ਦਾ ਅਪਮਾਨ ਕਰਨ ਦੀ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆ ਕਿਹਾ ਕਿ ਜੇਕਰ ਡਾ. ਭੀਮ ਰਾਓ ਅੰਬੇਡਕਰ ਵਰਗੀ ਮਹਾਨ ਸਖਸੀਅਤ ਦਾ ਬੁੱੱਤ ਵੀ ਆਪ ਸਰਕਾਰ ਦੇ ਰਾਜ ਵਿੱਚ ਸੁਰੱਖਿਅਤ ਨਹੀ ਹੈ, ਤਾਂ ਇਹ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਪ੍ਰਸਾਸਨ ਦੀ ਕਾਰਗੁਜਾਰੀ ਤੇ ਗੰਭੀਰ ਸਵਾਲ ਖੜੇ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿੱਚ ਨਫਤਰ ਅਤੇ ਵੰਡ ਪੈਦਾ ਕਰਨ ਵਾਲੀਆਂ ਹਨ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ਵਿੱਚ ਬਰਦਾਸਿਤ ਨਹੀ ਕੀਤਾ ਜਾ ਸਕਦਾ। ਅਕਾਲੀ ਆਗੂ ਗੁਰਦੀਪ ਸਿੰਘ ਅੜੈਚਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਚ ਕਰਕੇ ਦੋਸ਼ੀਆ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਸਮੇਂ ਉਨ੍ਹਾਂ ਨੇ ਨਾਲ ਮਨਜੀਤ ਸਿੰਘ ਮਾਨ ਰਾਮਪੁਰ, ਤਰਨਵੀਰ ਸਿੰਂਘ ਅੜੈਚਾਂ, ਅਜੀਤਪਾਲ ਸਿੰਘ ਭੱਟੀ, ਦਲਵੀਰ ਸਿੰਘ ਔਲਖ ਅਤੇ ਗੁਰਤੇਜ ਸਿੰਘ ਗੋਸਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਬਾਬਰਪੁਰ ਵਿਖੇ ਮੀਟਿੰਗ ਦੌਰਾਨ ਸ਼ਾਮਿਲ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ। ਅਗਲੀ ਖ਼ਬਰ ਕੋਟਾਂ ਕਾਲਜ ਵਿਖੇ ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।