18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

20 ਸਤੰਬਰ ਨੂੰ ਕੈਬਨਿਟ ਮੰਤਰੀ ਮੁੰਡੀਆਂ ਦੇ ਘਰ ਦੇ ਘਿਰਾਓ ਦੌਰਾਨ ਵੱਡੀ ਗਿਣਤੀ ਵਿਚ ਮੁਲਾਜ਼ਮ ਸ਼ਾਮਿਲ ਹੋਣਗੇ-ਜੱਸੋਵਾਲ, ਚੀਮਾ, ਕੱਦੋਂ

ਬੀਜਾ, 17 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ, ਦੇ ਗਣਿਤ ਅਤੇ ਵਿਗਿਆਨ ਵਿਭਾਗ ਵੱਲੋਂ ਮਿਤੀ 16 ਸਤੰਬਰ 2026 ਨੂੰ ‘ਵਿਸ਼ਵ ਓਜ਼ੋਨ ਦਿਵਸ’ ਮੌਕੇ ਵਿਸ਼ਵ ਪੱਧਰੀ ਥੀਮ ਧਰਤੀ ਨੂੰ ਠੰਢਾ ਤੇ ਸੁਰੱਖਿਅਤ ਰੱਖਣ ਲਈ ਵਿਸ਼ਵਵਿਆਪੀ ਮੁਹਿੰਮ ਅਧੀਨ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੀ ਮਹੱਤਤਾ, ਵਾਤਾਵਰਣ ਸੰਭਾਲ ਅਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਸੀ।

ਅਜੀਤ ਡੈਸਕ 18-09-2026
ਬੀਜਾ, 17 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ, ਦੇ ਗਣਿਤ ਅਤੇ ਵਿਗਿਆਨ ਵਿਭਾਗ ਵੱਲੋਂ ਮਿਤੀ 16 ਸਤੰਬਰ 2026 ਨੂੰ ‘ਵਿਸ਼ਵ ਓਜ਼ੋਨ ਦਿਵਸ’ ਮੌਕੇ ਵਿਸ਼ਵ ਪੱਧਰੀ ਥੀਮ ਧਰਤੀ ਨੂੰ ਠੰਢਾ ਤੇ ਸੁਰੱਖਿਅਤ ਰੱਖਣ ਲਈ ਵਿਸ਼ਵਵਿਆਪੀ ਮੁਹਿੰਮ ਅਧੀਨ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੀ ਮਹੱਤਤਾ, ਵਾਤਾਵਰਣ ਸੰਭਾਲ ਅਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਸੀ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਮੌਖਿਕ ਪੇਸ਼ਕਾਰੀਆਂ, ਖੋਜ ਪੱਤਰਾਂ, ਪੋਸਟਰਾਂ ਅਤੇ ਪਾਵਰਪੁਆਇੰਟ ਪ੍ਰਸਤੁਤੀਆਂ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਓਜ਼ੋਨ ਪਰਤ ਦੀ ਸੁਰੱਖਿਆ, ਵਾਤਾਵਰਣਕ ਸੰਤੁਲਨ ਅਤੇ ਜਲਵਾਯੂ ਪਰਿਵਰਤਨ ਨੂੰ ਘਟਾਉਣ ਲਈ ਸਾਂਝੇ ਅਤੇ ਜ਼ਿੰਮੇਵਾਰ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣਕ ਅਸੰਤੁਲਨ ਕਾਰਨ ਕੁਦਰਤ ਵਿੱਚ ਤੇਜ਼ੀ ਨਾਲ ਤਬਦੀਲੀਆਂ ਆ ਰਹੀਆਂ ਹਨ। ਉਨ੍ਹਾਂ ਨੇ ਸਿਹਤਮੰਦ ਅਤੇ ਸੁਰੱਖਿਅਤ ਧਰਤੀ ਲਈ ਟਿਕਾਊ ਜੀਵਨ-ਸ਼ੈਲੀ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਵਾਤਾਵਰਣ-ਅਨੁਕੂਲ ਆਦਤਾਂ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਮਿੱਕਰ ਸਿੰਘ, ਮੈਂਬਰ, ਲੋਕਲ ਮੈਨੇਜਮੈਂਟ ਕਮੇਟੀ ਅਤੇ ਸੰਦੀਪ ਸਿੰਘ, ਮੈਨੇਜਰ, ਪੰਜਾਬ ਨੈਸ਼ਨਲ ਬੈਂਕ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਵਾਤਾਵਰਣ ਸੰਭਾਲ ਅਤੇ ਵਿਗਿਆਨਕ ਜਾਗਰੂਕਤਾ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਉਜਾਗਰ ਕੀਤੀ। ਅੰਤ ਵਿੱਚ ਡਾ. ਅੰਮ੍ਰਿਤ ਕੌਰ ਬਾਂਸਲ (ਮੁਖੀ ਜ਼ੂਆਲੌਜੀ ਵਿਭਾਗ) ਵੱਲੋਂ ਵਿਸ਼ੇਸ਼ ਮਹਿਮਾਨਾਂ, ਅਧਿਆਪਕਾਂ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦਾ ਸਮਾਪਨ ਵਾਤਾਵਰਣ ਦੀ ਸੰਭਾਲ ਲਈ ਸਾਂਝੀ ਸਹੁੰ ਚੁੱਕਣ ਨਾਲ ਹੋਇਆ। ਵਿਦਿਆਰਥੀਆਂ ਨੇ ਓਜ਼ੋਨ ਪਰਤ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ, ਧਰਤੀ ਦੇ ਵਾਤਾਵਰਣ ਦੀ ਰੱਖਿਆ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਤੇ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਸਮਰਾਲਾ ਰੋਡ ਸਥਿਤ ਪੰਜਾਬੀ ਬਾਗ ਵਿਖੇ ਗਣੇਸ਼ ਮਹਾਂ-ਉਤਸਵ ਦੀਆਂ ਰੌਣਕਾਂ ਅਗਲੀ ਖ਼ਬਰ ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼, ਵਲੋਂ ਬਿਜਲੀ ਮੰਤਰੀ ਪੰਜਾਬ ਸੌਂਦ ਨੂੰ ਮੁੱਖ ਮੰਤਰੀ ਲਈ ਦਿੱਤਾ ਗਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।