ਕੱਲ੍ਹ ਨੂੰ ਮੁਲਾਜ਼ਮ ਤੇ ਪੈਨਸ਼ਨਰ ਪਾਇਲ ਹਲਕੇ ਦੇ ਵਿਧਾਇਕ ਗਿਆਸਪੁਰਾ ਦੇ ਦਫ਼ਤਰ ਦਾ ਕਰਨਗੇ ਘਿਰਾਓ- ਪ੍ਰਧਾਨ ਬਲਦੇਵ ਕ੍ਰਿਸ਼ਨ ਵਾਅਦਿਆਂ ਤੋਂ ਮੁੱਕਰੀ ਸਰਕਾਰ 2027 ਦੇ ਸੁਪਨੇ ਨਾ ਲਵੇ
ਮਲੌਦ, 18 ਸਤੰਬਰ (ਸਹਾਰਨ ਮਾਜਰਾ)- ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਮਲੌਦ ਦੇ ਪ੍ਰਧਾਨ ਬਲਦੇਵ ਕ੍ਰਿਸ਼ਨ ਨੇ ਹੋਈ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਉਪਰੰਤ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵਲੋਂ ਮਿਥੇ ਵੱਖ ਵੱਖ ਪ੍ਰੋਗਰਾਮਾਂ ਅਧੀਨ ਕੱਲ੍ਹ 20 ਸਤੰਬਰ ਨੂੰ ਪਾਇਲ ਹਲਕੇ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਕਿਉਂਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦੇ ਕੀਤੇ ਸਨ।
ਅਜੀਤ ਡੈਸਕ
19-09-2026