2027 ਦੀਆਂ ਚੋਣਾਂ ’ਚ ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਨੂੰ ਚੱਲਦਾ ਕੀਤਾ ਜਾਵੇਗਾ-ਮੇਘ ਸਿੰਘ ਜਵੰਦਾ
ਸਮਰਾਲਾ, 18 ਸਤੰਬਰ (ਕੁਲਵਿੰਦਰ ਸਿੰਘ)-ਪੰਜਾਬ ਪੈਨਸ਼ਨਰ ਕਲਿਆਣ ਸੰਗਠਨ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਮੇਘ ਸਿੰਘ ਜਵੰਦਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ। ਮੀਟਿੰਗ ਨੂੰ ਵੱਖ-ਵੱਖ ਬੁਲਾਰੇ ਜਿਨਾਂ ਵਿੱਚ ਮਾਸਟਰ ਕੁਲਭੂਸ਼ਣ ਉਟਾਲਾਂ, ਲੈਕਚਰਾਰ ਹਰੀ ਚੰਦ ਵਰਮਾ, ਟੀ.
ਸਮਰਾਲਾ, 18 ਸਤੰਬਰ (ਕੁਲਵਿੰਦਰ ਸਿੰਘ)-ਪੰਜਾਬ ਪੈਨਸ਼ਨਰ ਕਲਿਆਣ ਸੰਗਠਨ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਮੇਘ ਸਿੰਘ ਜਵੰਦਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ। ਮੀਟਿੰਗ ਨੂੰ ਵੱਖ-ਵੱਖ ਬੁਲਾਰੇ ਜਿਨਾਂ ਵਿੱਚ ਮਾਸਟਰ ਕੁਲਭੂਸ਼ਣ ਉਟਾਲਾਂ, ਲੈਕਚਰਾਰ ਹਰੀ ਚੰਦ ਵਰਮਾ, ਟੀ. ਕੇ. ਸ਼ਰਮਾ, ਰੋਸ਼ਨ ਲਾਲ ਅਰੋੜਾ, ਐਸ. ਡੀ. ਓ ਰਘਵੀਰ ਸਿੰਘ, ਨੇਤਰ ਸਿੰਘ ਨੇਤਰ, ਰਜੇਸ਼ ਕੁਮਾਰ ਵਡੇਰਾ ਅਤੇ ਪਾਵਰਕੌਮ ਪੈਨਸ਼ਨਰ ਐਸੋਸੀਏਸ਼ਨ ਮੰਡਲ ਸਮਰਾਲਾ ਦੇ ਸਕੱਤਰ ਜੁਗਲ ਕਿਸ਼ੋਰ ਸਾਹਨੀ ਸ਼ਾਮਲ ਸਨ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ. ਏ. ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਲਾਗੂ ਨਾ ਕਰਨ ’ਤੇ ਪੰਜਾਬ ਸਰਕਾਰ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਸੰਗਠਨ ਦੇ ਪ੍ਰਧਾਨ ਮੇਘ ਸਿੰਘ ਜਵੰਦਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪ੍ਰਣ ਕਰ ਲਿਆ ਹੈ ਕਿ ਸਾਲ 2027 ਵਿੱਚ ਇਸ ਮੁਲਾਜ਼ਮ ਤੇ ਪੈਨਸ਼ਨ ਵਿਰੋਧੀ ‘ਆਮ ਆਦਮੀ ਪਾਰਟੀ’ ਦੀ ਸਰਕਾਰ ਨੂੰ ਪੰਜਾਬ ਚੋਂ ਚੱਲਦਾ ਕੀਤਾ ਜਾਵੇਗਾ।ਲੈਕਚਰਾਰ ਵਿਜੇ ਕੁਮਾਰ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਲਾਰਿਆਂ ਹੱਥੀ ਸਰਕਾਰ ਤੋਂ ਕਿਸਾਨ, ਮਜ਼ਦੂਰ, ਮੁਲਾਜ਼ਮ, ਪੈਨਸ਼ਨਰ, ਵਪਾਰੀ ਆਦਿ ਹਰ ਵਰਗ ਇਸ ਤੋਂ ਦੁਖੀ ਹੋ ਕੇ ਸੜਕਾਂ ਤੇ ਸੰਘਰਸ਼ ਕਰ ਰਿਹਾ ਹੈ। ਮੀਟਿੰਗ ਦੇ ਅਖੀਰ ਵਿੱਚ ਸੰਗਠਨ ਦੇ ਸੀਨੀਅਰ ਮੀਤ ਪ੍ਰਧਾਨ ਮਾਸਟਰ ਚਰਨਜੀਤ ਸਿੰਘ ਨੇ ਮੀਟਿੰਗ ਵਿੱਚ ਪਹੁੰਚੇ ਪੈਨਸ਼ਨਰ ਸਾਥੀਆਂ ਦਾ ਧੰਨਵਾਦ ਕੀਤਾ ਤੇ ਦੱਸਿਆ ਕਿ ਆਮ ਆਦਮੀ ਪਾਰਟੀ ਬਹੁਤ ਸਾਰੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ ਪਰ ਹੁਣ ਵਿੱਤੀ ਹਾਲਤ ਦਾ ਬਹਾਨਾ ਲਾ ਕੇ ਸਾਰੇ ਵਰਗਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਜਨਰਲ ਸਕੱਤਰ ਵਿਜੇ ਸ਼ਰਮਾ, ਸੁਨੀਲ ਕੁਮਾਰ, ਗੁਰਚਰਨ ਸਿੰਘ, ਬਲਵਿੰਦਰ ਸਿੰਘ, ਪ੍ਰੇਮ ਨਾਥ ਕੈਸ਼ੀਅਰ, ਮੇਲਾ ਸਿੰਘ, ਕੁਲਵੰਤ ਰਾਏ, ਭਰਪੂਰ ਸਿੰਘ, ਪ੍ਰਿੰਸੀਪਲ ਹਰਿੰਦਰਪਾਲ ਸਿੰਘ, ਸੁਰਜੀਤ ਸਿੰਘ, ਨਰੇਸ਼ ਕੁਮਾਰ, ਕੁਲਦੀਪ ਸਿੰਘ, ਕਮਲਜੀਤ ਸ਼ਰਮਾ, ਰਜੇਸ਼ ਕੁਮਾਰ ਵਡੇਰਾ, ਸਤੀਸ਼ ਕੁਮਾਰ, ਗੁਰਮੀਤ ਸਿੰਘ, ਹਿੰਮਤ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।