19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਜਲੰਧਰ ਵਿਖੇ 20-21 ਸਤੰਬਰ ਨੂੰ ਹੋਣ ਵਾਲੀ ਏਕਤਾ ਕਾਨਫ਼ਰੰਸ ਦੀਆਂ ਤਿਆਰੀਆਂ ਮੁਕੰਮਲ ਕਿਲ੍ਹਾ ਰਾਏਪੁਰ ਇਲਾਕੇ ਤੋਂ ਜਮਹੂਰੀ ਕਿਸਾਨ ਸਭਾ ਪੰਜਾਬ ਵੱਡੀ ਗਿਣਤੀ ਵਿਚ ਸ਼ਿਰਕਤ ਕਰੇਗੀ

ਡੇਹਲੋਂ, 18 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵਲੋਂ ਕੀਤੀ ਜਾ ਰਹੀ ਆਪਸੀ ਏਕਤਾ ਦੇ ਅਮਲ ਨੂੰ ਪੂਰਾ ਕਰਨ ਵਾਲੀ ਏਕਤਾ ਕਾਨਫ਼ਰੰਸ, ਜੋ 20-21 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋ ਰਹੀ ਹੈ, ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਇਲਾਕਾ ਕਿਲ੍ਹਾ ਰਾਏਪੁਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ 20 ਸਤੰਬਰ ਨੂੰ ਰੈਲੀ ਦਾ ਹਿੱਸਾ ਬਣਨਗੇ। ਇਸ ਸੰਬੰਧੀ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਕਿਲ੍ਹਾ ਰਾਏਪੁਰ ਵਿਖੇ ਸਥਿਤ ਦਫ਼ਤਰ ਵਿਖੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ ਇਲਾਕਾ ਪੱਧਰੀ ਮੀਟਿੰਗ ਵਿਚ ਰੈਲੀ ਤੇ ਕਾਨਫ਼ਰੰਸ ਦੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਤਸੱਲੀ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 19-09-2026
ਡੇਹਲੋਂ, 18 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵਲੋਂ ਕੀਤੀ ਜਾ ਰਹੀ ਆਪਸੀ ਏਕਤਾ ਦੇ ਅਮਲ ਨੂੰ ਪੂਰਾ ਕਰਨ ਵਾਲੀ ਏਕਤਾ ਕਾਨਫ਼ਰੰਸ, ਜੋ 20-21 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋ ਰਹੀ ਹੈ, ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਇਲਾਕਾ ਕਿਲ੍ਹਾ ਰਾਏਪੁਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ 20 ਸਤੰਬਰ ਨੂੰ ਰੈਲੀ ਦਾ ਹਿੱਸਾ ਬਣਨਗੇ। ਇਸ ਸੰਬੰਧੀ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਕਿਲ੍ਹਾ ਰਾਏਪੁਰ ਵਿਖੇ ਸਥਿਤ ਦਫ਼ਤਰ ਵਿਖੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ ਇਲਾਕਾ ਪੱਧਰੀ ਮੀਟਿੰਗ ਵਿਚ ਰੈਲੀ ਤੇ ਕਾਨਫ਼ਰੰਸ ਦੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸੂਬਾ ਆਗੂ ਸੁਰਜੀਤ ਸਿੰਘ ਸੀਲੋਂ ਨੇ ਦੱਸਿਆ ਕਿ ਇਸ ਕਾਨਫ਼ਰੰਸ ਦੀ ਸਫਲਤਾ ਲਈ ਜ਼ਿਲ੍ਹੇ ਵਿਚੋਂ ਲੋਕਾਂ ਤੋਂ ਭਾਰੀ ਸਹਿਯੋਗ ਮਿਲ ਰਿਹਾ ਹੈ ਅਤੇ ਉਨ੍ਹਾਂ ਵਿਚ ਭਾਰੀ ਉਤਸ਼ਾਹ ਹੈ। ਆਗੂਆਂ ਨੇ ਆਖਿਆ ਕਿ ਇਹ ਏਕਤਾ ਕਾਨਫ਼ਰੰਸ ਕਿਸਾਨਾਂ ਦੀਆਂ ਜਥੇਬੰਦੀਆਂ ਨੂੰ ਵਿਸ਼ਾਲ ਏਕਤਾ ਕਰਨ ਲਈ ਪ੍ਰੇਰਿਤ ਕਰੇਗੀ। ਇਸ ਸਮੇਂ ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਮਲਕੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਿਲ੍ਹਾ ਰਾਏਪੁਰ ਇਲਾਕੇ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਇਸ ਰੈਲੀ ਦਾ ਹਿੱਸਾ ਬਣਨਗੇ। ਮੀਟਿੰਗ ਸਮੇਂ ਨਛੱਤਰ ਸਿੰਘ ਦਫ਼ਤਰ ਸਕੱਤਰ, ਸਵਰਨਜੀਤ ਸਿੰਘ ਜੜਤੌਲੀ, ਗੁਰਜੀਤ ਸਿੰਘ ਆਸੀ ਕਲਾਂ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਕੈਂਸਰ ਤੇ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਕੈਂਪ ਅੱਜ ਲੱਗਣਗੇ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 25 ਸਾਲਾਂ ਦੀ ਯਾਤਰਾ, ਲੀਡਰਸ਼ਿਪ, ਜਨਤਕ ਸੇਵਾ, ਤਬਦੀਲੀ ਅਤੇ ਭਾਰਤ ਦੀ ਸੰਭਾਵਨਾ ਵਿਚ ਅਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।