ਪਿੰਡ ਜੰਡਾਲੀ ਦੇ ਤਿੰਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
ਪਾਇਲ, 18 ਸਤੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਹਲਕਾ ਪਾਇਲ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਬਲ ਮਿਲਿਆ, ਜਦੋਂ ਪਿੰਡ ਪਿੰਡ ਜੰਡਾਲੀ ਚ ਤਿੰਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ। ਇਸ ਸਬੰਧੀ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਆਪਣੀ ਖੇਤਰੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕ ਦੀ ਗੱਲ ਕੀਤੀ ਹੈ ਕਿਉਂਕਿ ਪੰਜਾਬ ਵਿੱਚ ਜਿੰਨੀਆਂ ਵੀ ਸਕੀਮਾਂ ਲੋਕ ਭਲਾਈ ਸਕੀਮਾਂ ਲਾਗੂ ਹੋਈਆਂ ਹਨ ਇਹ ਸਾਰੀਆਂ ਸ਼੍ਰੋਮਣੀ ਅਕਾਲੀ ਦਲ ਦੀ ਹੀ ਦੇਣ ਹਨ।
ਪਾਇਲ, 18 ਸਤੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਹਲਕਾ ਪਾਇਲ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਬਲ ਮਿਲਿਆ, ਜਦੋਂ ਪਿੰਡ ਪਿੰਡ ਜੰਡਾਲੀ ਚ ਤਿੰਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ। ਇਸ ਸਬੰਧੀ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਆਪਣੀ ਖੇਤਰੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕ ਦੀ ਗੱਲ ਕੀਤੀ ਹੈ ਕਿਉਂਕਿ ਪੰਜਾਬ ਵਿੱਚ ਜਿੰਨੀਆਂ ਵੀ ਸਕੀਮਾਂ ਲੋਕ ਭਲਾਈ ਸਕੀਮਾਂ ਲਾਗੂ ਹੋਈਆਂ ਹਨ ਇਹ ਸਾਰੀਆਂ ਸ਼੍ਰੋਮਣੀ ਅਕਾਲੀ ਦਲ ਦੀ ਹੀ ਦੇਣ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਵਿਰੋਧੀ ਪਾਰਟੀ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਜੋ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਮੁੜ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਇਸ ਮੌਕੇ ਉਨ੍ਹਾਂ ਵਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਬਲਵਿੰਦਰ ਕੌਰ, ਬਲਜੀਤ ਸਿੰਘ, ਗੁਰਸੇਵਕ ਸਿੰਘ, ਗਗਨਦੀਪ ਸਿੰਘ, ਗੁਰਵਿੰਦਰ ਸਿੰਘ ਨੂੰ ਸਿਰੋਪਾਓ ਭੇਂਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਕੌਮੀ ਮੀਤ ਪ੍ਰਧਾਨ ਗੁਰਜੀਤ ਸਿੰਘ ਪੰਧੇਰਖੇੜੀ ਤੇ ਸੰਯੁਕਤ ਸਕੱਤਰ ਅਵਤਾਰ ਸਿੰਘ ਧਮੋਟ, ਪ੍ਰਧਾਨ ਜਸਪ੍ਰੀਤ ਸਿੰਘ ਮਾਲੋਦੌਦ, ਸਰਕਲ ਪ੍ਰਧਾਨ ਅਮਨਦੀਪ ਸਿੰਘ ਟੋਨਾ, ਗੁਰਮੁਖ ਸਿੰਘ ਸਾਬਕਾ ਸਰਪੰਚ ਮਾਲੋਦੋਦ, ਪ੍ਰਧਾਨ ਨਿਰਮਲ ਸਿੰਘ ਪੰਧੇਰਖੇੜੀ, ਰਾਮ ਸਿੰਘ ਸਾਬਕਾ ਸਰਪੰਚ ਪੰਧੇਰਖੇੜੀ, ਬਲਜੀਤ ਸਿੰਘ, ਜਗਤਾਰ ਸਿੰਘ ਅਲੂਣਾ ਮਿਆਨਾ, ਪ੍ਰਿੰਸੀਪਲ ਬਲਵੀਰ ਸਿੰਘ ਜੰਡਾਲੀ, ਜੱਸਾ ਬਾਬਾ ਮਾਲੋਦੌਦ, ਬਲਵੀਰ ਸਿੰਘ, ਸਤਿੰਦਰ ਸਿੰਘ, ਜਗਦੀਸ਼ ਸਿੰਘ, ਦਲੀਪ ਸਿੰਘ, ਸੁਰਿੰਦਰ ਸਿੰਘ, ਨੰਬਰਦਾਰ ਰਣਧੀਰ ਸਿੰਘ, ਹਰਿੰਦਰ ਸਿੰਘ ਪੰਚ, ਨਾਜਰ ਸਿੰਘ, ਰਘਬੀਰ ਸਿੰਘ ਤੇ ਬੀਬੀ ਮਨਜਿੰਦਰ ਕੌਰ ਮੈਂਬਰ ਬਲਾਕ ਸੰਮਤੀ ਆਦਿ ਹਾਜ਼ਰ ਸਨ।