ਦੋਰਾਹਾ 19 ਸਤੰਬਰ (ਮਨਜੀਤ ਸਿੰਘ ਗਿੱਲ )-ਸੇਵਾ ਮੁਕਤ ਬਿਜਲੀ ਬੋਰਡ ਦੇ ਜੇ. ਈ. ਇੰਜਨੀਅਰ ਜਗਦੀਸ਼ ਸਿੰਘ ਦੇ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਪਿਤਾ ਤੇ ਸੇਵਾ ਮੁਕਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ. ਗੁਰਦੇਵ ਸਿੰਘ ਬੀਤੇ ਦਿਨੀ ਸਦੀਵੀ ਵਿਛੋੜਾ ਦੇ ਗਏ। ਉਹ ਕਰੀਬ 88 ਵਰਿਆਂ ਦੇ ਸਨ ਅਤੇ ਆਪਣੇ ਪਿੱਛੇ ਪੋਤਰਿਆਂ ਵਾਲਾ ਵੱਡਾ ਪਰਿਵਾਰ ਛੱਡ ਗਏ ਹਨ। ਸਵ. ਗੁਰਦੇਵ ਸਿੰਘ ਦੀ ਮੌਤ ’ਤੇ ਵੱਖ ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਜਥੇਬੰਦੀਆਂ ਤੋਂ ਇਲਾਵਾ ਵਿਦਿਅਕ ਤੇ ਮੁਲਾਜ਼ਮ ਵਰਗ ਦੇ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਉਨਾਂ ਦੇ ਪੋਤਰੇ ਜੇ.ਈ. ਲਖਵਿੰਦਰਜੋਤ ਸਿੰਘ ਨੇ ਦੱਸਿਆ ਕਿ ਸਵ. ਗੁਰਦੇਵ ਸਿੰਘ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 22 ਸਤੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1.30 ਵਜੇ ਤੱਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਿੰਡ ਦੋਰਾਹਾ ਵਿਖੇ ਹੋਵੇਗੀ।