ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਰੈਲੀ ‘ਆਪ’ ਸਰਕਾਰ ਦੇ ਕਫ਼ਨ ’ਚ ਆਖ਼ਰੀ ਕਿੱਲ ਸਾਬਤ ਹੋਵੇਗੀ-ਸਿੰਮਕ/ਬਾਰਨਹਾੜਾ
ਹੰਬੜਾਂ, 19 ਸਤੰਬਰ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਮੇਲੇ ਤੇ 26 ਸਤੰਬਰ ਨੂੰ ਹੋਣ ਜਾ ਰਹੀ ਕਾਨਫਰੰਸ ਇੱਕਠ ਪੱਖੋਂ ਇੱਕ ਮਿਸਾਲ ਹੋਣ ਦੇ ਨਾਲ ‘ਆਪ’ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ ਸਾਬਤ ਹੋਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਭੁਪਿੰਦਰ ਸਿੰਘ ਬਾਰਨਹਾੜਾ ਨੇ ਛਪਾਰ ਕਨਫਰੰਸ ਦੀ ਕਾਮਯਾਬੀ ਲਈ ਵਰਕਰਾਂ ਨਾਲ ਮੀਟਿੰਗਾਂ ਕਰਨ ਉਪਰੰਤ ਹੰਬੜਾਂ ’ਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ।
ਅਜੀਤ ਡੈਸਕ
20-09-2026