20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਦਿੜ੍ਹਬਾ ਰੋਸ ਪ੍ਰਦਰਸ਼ਨ ’ਚ ਅਕਾਲੀ ਆਗੂ ਸ਼ਾਮਿਲ

ਮਲੌਦ, 19 ਸਤੰਬਰ (ਦਿਲਬਾਗ ਸਿੰਘ ਚਾਪੜਾ)-ਪਿੰਡ ਤੂਰ ਵਣਜਾਰਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਉਪਰੰਤ ਖ਼ੁਦਕੁਸ਼ੀ ਕਰ ਗਏ ਗੁਲਜ਼ਾਰ ਸਿੰਘ ਦੇ ਮਾਮਲੇ ਵਿਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੜ੍ਹਬਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦੇ ਘਿਰਾਓ ਵਿਚ ਹਲਕਾ ਪਾਇਲ ਤੋਂ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਦੀ ਅਗਵਾਈ ਹੇਠ ਵੀ ਬੱਸਾਂ ‘ਚ ਅਕਾਲੀ ਆਗੂ ਅਤੇ ਵਰਕਰ ਰਵਾਨਾ ਹੋਏ। ਇਸ ਮੌਕੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਅਤੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ ਨੇ ਕਿਹਾ ਕਿ ਨਸ਼ਿਆਂ ਨੂੰ 4 ਮਹੀਨੇ ਵਿਚ ਖ਼ਤਮ ਕਰਨ ਦੀ ਗਾਰੰਟੀ ਦੇਣ ਵਾਲੀ ਆਪ ਸਰਕਾਰ ਦਾ ਖ਼ੁਦ ਦਾ ਕਾਰਜਕਾਲ ਖ਼ਤਮ ਹੋਣ ਵਾਲਾ ਹੈ।

ਅਜੀਤ ਡੈਸਕ 20-09-2026
ਮਲੌਦ, 19 ਸਤੰਬਰ (ਦਿਲਬਾਗ ਸਿੰਘ ਚਾਪੜਾ)-ਪਿੰਡ ਤੂਰ ਵਣਜਾਰਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਉਪਰੰਤ ਖ਼ੁਦਕੁਸ਼ੀ ਕਰ ਗਏ ਗੁਲਜ਼ਾਰ ਸਿੰਘ ਦੇ ਮਾਮਲੇ ਵਿਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੜ੍ਹਬਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦੇ ਘਿਰਾਓ ਵਿਚ ਹਲਕਾ ਪਾਇਲ ਤੋਂ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਦੀ ਅਗਵਾਈ ਹੇਠ ਵੀ ਬੱਸਾਂ ‘ਚ ਅਕਾਲੀ ਆਗੂ ਅਤੇ ਵਰਕਰ ਰਵਾਨਾ ਹੋਏ। ਇਸ ਮੌਕੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਅਤੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ ਨੇ ਕਿਹਾ ਕਿ ਨਸ਼ਿਆਂ ਨੂੰ 4 ਮਹੀਨੇ ਵਿਚ ਖ਼ਤਮ ਕਰਨ ਦੀ ਗਾਰੰਟੀ ਦੇਣ ਵਾਲੀ ਆਪ ਸਰਕਾਰ ਦਾ ਖ਼ੁਦ ਦਾ ਕਾਰਜਕਾਲ ਖ਼ਤਮ ਹੋਣ ਵਾਲਾ ਹੈ। ਪਰ ਨਸ਼ਾ ਖ਼ਤਮ ਹੋਣ ਦੀ ਬਜਾਏ ਕਈ ਗੁਣਾ ਵੱਧ ਗਿਆ ਹੈ, ਜਿਸ ‘ਤੇ ਕਾਰਵਾਈ ਕਰਨ ਦੀ ਬਜਾਏ ਸਰਕਾਰ ਪੁਲਿਸ ਰਾਹੀਂ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ‘ਤੇ ਹੀ ਕਾਰਵਾਈ ਕਰ ਰਹੀ ਹੈ, ਜਿਸ ਦੇ ਡਰੋਂ ਹੀ ਗੁਲਜ਼ਾਰ ਸਿੰਘ ਨੇ ਨਾ ਕੇਵਲ ਖ਼ੁਦਕੁਸ਼ੀ ਕੀਤੀ ਸਗੋਂ ਸ਼ਰ੍ਹੇਆਮ ਖ਼ੁਦਕੁਸ਼ੀ ਦਾ ਕਾਰਣ ਦੱਸਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਕਸੂਰਵਾਰ ਦੱਸਿਆ। ਪਰ ਸਰਕਾਰ ਆਪਣੇ ਮੰਤਰੀ ‘ਤੇ ਕਾਰਵਾਈ ਕਰਨ ਤੋਂ ਭੱਜ ਰਹੀ ਹੈ ਜਿਸ ਦੇ ਵਿਰੋਧ ਵਿਚ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਇਸ ਮੌਕੇ ਐੱਸ. ਸੀ. ਵਿੰਗ ਦੇ ਹਲਕਾ ਪ੍ਰਧਾਨ ਬਲਵਿੰਦਰ ਸਿੰਘ ਸਿਆੜ੍ਹ, ਸਾਬਕਾ ਸਰਪੰਚ ਜੋਰਾ ਸਿੰਘ, ਜਥੇ. ਚਰਨਜੀਤ ਸਿੰਘ, ਬਲਵੀਰ ਸਿੰਘ, ਸੁਦਾਗਰ ਸਿੰਘ, ਪਰਸ਼ਨ ਸਿੰਘ, ਹਰਬੰਸ ਸਿੰਘ, ਦਲੇਰ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ ਰੋਸ਼ੀਆਣਾ, ਜਗਤਾਰ ਸਿੰਘ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਅੱਛਰਾ ਸਿੰਘ, ਜਗਤਾਰ ਸਿੰਘ ਮਦਨੀਪੁਰ, ਜਰਨੈਲ ਸਿੰਘ, ਮਨਵੀਰ ਸਿੰਘ, ਸ਼ਰਨਜੀਤ ਸਿੰਘ, ਜਸਵਿੰਦਰ ਸਿੰਘ, ਜੋਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਮੇਲਾ ਛਪਾਰ ਕਾਨਫ਼ਰੰਸ ਸੰਬੰਧੀ ਪਿੰਡ ਘ... ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਲਈ 5 ਸਾਲਾਂ ਵਿਚ ਨਹੀਂ ਵਧੀ ਮਹਿੰਗਾਈ, ਸਰਕਾਰ ਨੇ ਨਹੀਂ ਦਿੱਤਾ ਡੀ. ਏ. ਨਾਈਟਿੰਗੇਲ ਨਰਸਿੰਗ ਕਾਲਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।