20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਿਜਲੀ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਮੇਲਾ ਛਪਾਰ ਕਾਨਫ਼ਰੰਸ ਸੰਬੰਧੀ ਪਿੰਡ ਘੁਡਾਣੀ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਪਾਇਲ ਦੀ ਅਹਿਮ ਮੀਟਿੰਗ

ਰਾੜਾ ਸਾਹਿਬ, 19 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਇਤਿਹਾਸਕ ਪਿੰਡ ਘੁਡਾਣੀ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਪਾਇਲ ਵਲੋਂ 26 ਸਤੰਬਰ ਨੂੰ ਛਪਾਰ ਮੇਲੇ ਵਿਖੇ ਕੀਤੀ ਜਾ ਰਹੀ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ ਇੱਕ ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਸਰਪੰਚ ਹਰਿੰਦਰਪਾਲ ਸਿੰਘ ਹਨੀ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 20-09-2026
ਰਾੜਾ ਸਾਹਿਬ, 19 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਇਤਿਹਾਸਕ ਪਿੰਡ ਘੁਡਾਣੀ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਪਾਇਲ ਵਲੋਂ 26 ਸਤੰਬਰ ਨੂੰ ਛਪਾਰ ਮੇਲੇ ਵਿਖੇ ਕੀਤੀ ਜਾ ਰਹੀ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ ਇੱਕ ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਸਰਪੰਚ ਹਰਿੰਦਰਪਾਲ ਸਿੰਘ ਹਨੀ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ, ਕੌਮੀ ਮੀਤ ਪ੍ਰਧਾਨ ਜਥੇਦਾਰ ਬਲਵੰਤ ਸਿੰਘ ਘਲੋਟੀ, ਯੂਥ ਵਿੰਗ ਪੰਜਾਬ ਦੇ ਕੋਰ ਕਮੇਟੀ ਮੈਂਬਰ ਜਗਦੀਪ ਸਿੰਘ ਲਹਿਲ, ਸੀਨੀ. ਆਗੂ ਸੁਖਵਿੰਦਰ ਸਿੰਘ ਦੌਲਤਪੁਰ, ਸਾਬਕਾ ਸਰਪੰਚ ਜਗਜੀਤ ਸਿੰਘ ਜੱਗੀ ਚਣਕੋਈਆਂ ਖ਼ੁਰਦ ਸਮੇਤ ਹੋਰਨਾਂ ਆਗੂਆਂ ਨੇ ਛਪਾਰ ਮੇਲੇ ਵਿਖੇ ਹੋਣ ਵਾਲੀ ਕਾਨਫ਼ਰੰਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ 26 ਸਤੰਬਰ ਨੂੰ ਛਪਾਰ ਮੇਲੇ ਵਿਖੇ ਹੋਣ ਵਾਲੀ ਕਾਨਫ਼ਰੰਸ ਵਿਚ ਹਲਕਾ ਪਾਇਲ ਤੋਂ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਵੱਡਾ ਜਥਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨਫ਼ਰੰਸ ਵਿਚ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਮੀਟਿੰਗ ਵਿਚ ਮੌਜੂਦਾ ਆਗੂਆਂ ਤੇ ਵਰਕਰਾਂ ਨੇ ਕਿਹਾ ਕਿ ਉਹ ਆਪੋ ਆਪਣੇ ਪਿੰਡਾਂ ਵਿਚੋਂ ਕਾਨਫ਼ਰੰਸ ਲਈ ਵੱਡੀ ਗਿਣਤੀ ਵਿਚ ਲੋਕਾਂ ਨੂੰ ਨਾਲ ਲੈ ਕੇ ਆਉਣਗੇ। ਇਸ ਮੌਕੇ ਸਰਪੰਚ ਗੁਰਦੀਪ ਸਿੰਘ, ਰਾਜਗੁਰਮੀਤ ਸਿੰਘ, ਜੋਗਾ ਸਿੰਘ ਰਾਮਗੜ੍ਹ ਸਰਦਾਰਾਂ, ਅਮਰਜੀਤ ਸਿੰਘ ਮਾਂਗੇਵਾਲ, ਸੁਮਿੰਦਰ ਸਿੰਘ ਸਿਹੌੜਾ ਮੈਂਬਰ ਬਲਾਕ ਸੰਮਤੀ, ਹਰਪ੍ਰੀਤ ਸਿੰਘ ਸਰਪੰਚ ਅਜਨੌਦ, ਗੁਰਮੁਖ ਸਿੰਘ ਕੂਹਲੀ, ਨਗਿੰਦਰ ਸਿੰਘ ਚੀਮਾ, ਗੁਰਦੀਪ ਸਿੰਘ ਬਾਵਾ ਦੋਰਾਹਾ, ਕੁਲਵਿੰਦਰ ਸਿੰਘ ਘੁਡਾਣੀ ਕਲਾਂ, ਨਗਿੰਦਰ ਸਿੰਘ ਬਿੱਲੂ ਦੋਰਾਹਾ, ਪਰਮਜੀਤ ਸਿੰਘ ਘੁਡਾਣੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਸਨ।
ਪਿਛਲੀ ਖ਼ਬਰ ਪਿੰਡ ਤੱਖਰਾਂ ’ਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਦਿੜ੍ਹਬਾ ਰੋਸ ਪ੍ਰਦਰਸ਼ਨ ’ਚ ਅਕਾਲੀ ਆਗੂ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।