20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪਿੰਡ ਤੱਖਰਾਂ ’ਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨੂੰ ਮਿਲਿਆ ਭਰਵਾਂ ਹੁੰਗਾਰਾ

ਮਾਛੀਵਾੜਾ ਸਾਹਿਬ, 19 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਨੇੜਲੇ ਪਿੰਡ ਤੱਖਰਾਂ ਵਿਖੇ ਅਕਾਲੀ ਦਲ ਵਾਰਿਸ ਪਾਰਟੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਕਈ ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਪਾਰਟੀ ਦਾ ਪੱਲਾ ਫੜ ਲਿਆ। ਪਿੰਡ ਵਿਚ ਕਰਵਾਏ ਗਏ ਸਮਾਰੋਹ ਦੌਰਾਨ ਸੀਨੀਅਰ ਆਗੂ ਬਰਜਿੰਦਰ ਸਿੰਘ ਬੱਬਲੂ ਲੋਪੋਂ ਦੇ ਯਤਨਾਂ ਸਦਕਾ ਪਿੰਡ ਦੇ ਕਰੀਬ 20 ਪਰਿਵਾਰ ਵਾਰਿਸ ਪੰਜਾਬ ਪਾਰਟੀ ਵਿਚ ਸ਼ਾਮਲ ਹੋਏ ਜਿਨ੍ਹਾਂ ਦਾ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪੁੱਜੇ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਸਿਰੋਪੇ ਭੇਟ ਕਰ ਕੇ ਸਵਾਗਤ ਕੀਤਾ।

ਅਜੀਤ ਡੈਸਕ 20-09-2026
ਮਾਛੀਵਾੜਾ ਸਾਹਿਬ, 19 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਨੇੜਲੇ ਪਿੰਡ ਤੱਖਰਾਂ ਵਿਖੇ ਅਕਾਲੀ ਦਲ ਵਾਰਿਸ ਪਾਰਟੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਕਈ ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਪਾਰਟੀ ਦਾ ਪੱਲਾ ਫੜ ਲਿਆ। ਪਿੰਡ ਵਿਚ ਕਰਵਾਏ ਗਏ ਸਮਾਰੋਹ ਦੌਰਾਨ ਸੀਨੀਅਰ ਆਗੂ ਬਰਜਿੰਦਰ ਸਿੰਘ ਬੱਬਲੂ ਲੋਪੋਂ ਦੇ ਯਤਨਾਂ ਸਦਕਾ ਪਿੰਡ ਦੇ ਕਰੀਬ 20 ਪਰਿਵਾਰ ਵਾਰਿਸ ਪੰਜਾਬ ਪਾਰਟੀ ਵਿਚ ਸ਼ਾਮਲ ਹੋਏ ਜਿਨ੍ਹਾਂ ਦਾ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪੁੱਜੇ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਸਿਰੋਪੇ ਭੇਟ ਕਰ ਕੇ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਇਆਲ਼ੀ ਨੇ ਕਿਹਾ ਕਿ ਅੱਜ ਪੰਜਾਬ ਵਿਚ ਵਾਰਿਸ ਪੰਜਾਬ ਪਾਰਟੀ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ ਅਤੇ ਲੋਕ ਵੱਖ-ਵੱਖ ਸਿਆਸੀ ਪਾਰਟੀਆਂ ਦੇ ਝੂਠੇ ਵਾਅਦਿਆਂ ਤੋਂ ਅੱਕ ਕੇ ਹੁਣ ਸਾਡੀ ਪਾਰਟੀ ਦੀ ਸਰਕਾਰ ਬਣਾਉਣ ਨੂੰ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿਚ ਪਾਰਟੀ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ ਕਿਉਂਕਿ ਲੋਕਾਂ ਨੇ ਸਾਰੀਆਂ ਸਰਕਾਰਾਂ ਦੇਖ ਲਈਆਂ ਜਿਨ੍ਹਾਂ ਨੇ ਨਾ ਨੌਜਵਾਨਾਂ, ਨਾ ਪੰਜਾਬ ਦੇ ਪਾਣੀਆਂ ਲਈ ਅਤੇ ਨਾ ਹੀ ਵਪਾਰੀਆਂ ਤੇ ਕਿਸਾਨਾਂ ਲਈ ਕੁੱਝ ਕੀਤਾ। ਸੀਨੀਅਰ ਆਗੂ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਕਿਹਾ ਕਿ ਹਲਕਾ ਸਮਰਾਲਾ ਦੇ ਕਈ ਪਿੰਡਾਂ ਵਿਚ ਸੈਂਕੜੇ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵਿਚ ਸ਼ਾਮਲ ਹੋਣ ਲਈ ਤਿਆਰ ਹਨ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਲਾਮਬੰਦ ਕਰ ਕੇ ਇੱਥੋਂ ਪਾਰਟੀ ਦੀ ਜਿੱਤ ਨਿਸ਼ਚਿਤ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਜਗਦੀਪ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ, ਪ੍ਰਧਾਨ ਅਜਮੇਰ ਸਿੰਘ, ਸਾਬਕਾ ਪ੍ਰਧਾਨ ਬਲਵਿੰਦਰ ਸਿੰਘ, ਹਰਮੋਹਣ ਸਿੰਘ, ਇੰਦਰਜੀਤ ਸਿੰਘ, ਹਰਦੀਪ ਸਿੰਘ, ਤੇਜਿੰਦਰ ਬਿੱਟੂ, ਵਿੱਕੀ ਤੱਖਰਾਂ, ਅਵਤਾਰ ਸਿੰਘ, ਗੁਲਜ਼ਾਰ ਸਿੰਘ, ਜਸਵਿੰਦਰ ਸਿੰਘ ਲੰਬੜਦਾਰ, ਗੁਰਦੀਪ ਸਿੰਘ, ਰਵਜੀਤ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਦੇ ਪ੍ਰਧਾਨ ਲਾਲਾ ਮੰਗਤ ਰਾਏ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਬਿਜਲੀ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਮੇਲਾ ਛਪਾਰ ਕਾਨਫ਼ਰੰਸ ਸੰਬੰਧੀ ਪਿੰਡ ਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।