21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕਿਸ਼ਨਪੁਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ

ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ)- ਬਲਾਕ ਮਲੌਦ ਦੇ ਪਿੰਡ ਕਿਸ਼ਨਪੁਰਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਕੀਤੀ ਗਈ ਜਿਸ ਨੂੰ ਹਰੀ ਝੰਡੀ ਦੇਣ ਲਈ ਉਚੇਚੇ ਤੌਰ ’ਤੇ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 21-09-2026
ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ)- ਬਲਾਕ ਮਲੌਦ ਦੇ ਪਿੰਡ ਕਿਸ਼ਨਪੁਰਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਕੀਤੀ ਗਈ ਜਿਸ ਨੂੰ ਹਰੀ ਝੰਡੀ ਦੇਣ ਲਈ ਉਚੇਚੇ ਤੌਰ ’ਤੇ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾਂ ਨੂੰ ਪੂਰੇ ਪੰਜਾਬ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਮੁਫ਼ਤ ਤੀਰਥ ਯਾਤਰਾ ਕਰਵਾਉਂਣ ਲਈ ਕੀਤੇ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕਰ ਰਹੇ ਹਨ। ਇਸ ਮੌਕੇ ਸਰਪੰਚ ਮਨਦੀਪ ਸਿੰਘ ਕਿਸ਼ਨਪੁਰਾ ਅਤੇ ਚੇਅਰਮੈਨ ਮੁਕੰਦ ਸਿੰਘ ਕਿਸ਼ਨਪੁਰਾ ਨੇ ਜਿੱਥੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਉਥੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਦੇ ਯਤਨਾਂ ਸਦਕਾ ਹਲਕਾ ਪਾਇਲ ਤੋਂ ਹਜ਼ਾਰਾ ਸੰਗਤਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨਾ ਦਾ ਮੌਕਾ ਮਿਲਿਆ। ਇਸ ਮੌਕੇ ਪੰਚ ਅਵਤਾਰ ਸਿੰਘ, ਗੁਰਮੀਤ ਸਿੰਘ ਵੀ ਐਲ ਓ, ਅਮਰਜੀਤ ਕੌਰ, ਬਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸੀ ਆਗੂ ਗਰੀਬ ਸਿੰਘ ਨੂੰ ਸਦਮਾ , ਪਤਨੀ ਦਾ ਦਿਹਾਂਤ ਅਗਲੀ ਖ਼ਬਰ ਪੈਰਾਗੌਨ ਸਕੂਲ ਨੰਗਲ ਵਿਖੇ ਦੇਵ ਰਾਜ ਸੋਫਤ ਦੀ ਯਾਦ ਵਿਚ ਪਹਿਲੇ ਕਬੱਡੀ ਕੱਪ ਦੇ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।