ਖੰਨਾ ’ਚ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਭਾਜਪਾ ਆਗੂ ਬਰਾੜ ਦਾ ਤਿੱਖਾ ਹਮਲਾ, ਕਾਲੇ ਝੰਡੇ ਦਿਖਾਉਣ ਵਾਲਿਆਂ ਨੂੰ ਕੀਤਾ ਸਵਾਲ
ਖੰਨਾ ਵਿਚ ਭਾਜਪਾ ਦੀ ਵਿਸ਼ਾਲ ਰੈਲੀ, ਲਵਲੀ, ਬਰਾੜ, ਵਾਲਮੀਕਿ, ਮੀਨੂੰ ਸਿੰਘ ਹੋਏ ਸ਼ਾਮਿਲ
ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਖੰਨਾ ਤੋਂ ਕੀਤੀ ਗਈ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਦਿੱਲੀ ਦੇ ਸਾਬਕ ਮੰਤਰੀ ਤੇ ਐਮ.
ਬ
ਬਸਪਾ ਆਗੂਆਂ ਅਤੇ ਵਰਕਰਾਂ ਨਾਲ ਗੱਲਬਾਤ ਸਮੇਂ ਕੁਲਵੰਤ ਸਿੰਘ ਰੋੜੀਆਂ ਅਤੇ ਹੋਰ। ਤਸਵੀਰ-ਦਿਲਬਾਗ ਸਿੰਘ ਚਾਪੜਾ
21-09-2026
ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਖੰਨਾ ਤੋਂ ਕੀਤੀ ਗਈ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਦਿੱਲੀ ਦੇ ਸਾਬਕ ਮੰਤਰੀ ਤੇ ਐਮ. ਐਲ. ਏ. ਅਰਵਿੰਦਰ ਸਿੰਘ ਲਵਲੀ, ਮੀਤ ਪ੍ਰਧਾਨ ਗੇਜਾ ਰਾਮ, ਮੀਨੂੰ ਸਿੰਘ, ਸ. ਟੌਹੜਾ ਸਮੇਤ ਪਾਰਟੀ ਦੇ ਦਰਜਨਾਂ ਆਗੂ ਅਤੇ ਵਰਕਰ ਮੌਜੂਦ ਸਨ।ਇਸ ਮੌਕੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਪਰਿਵਾਰਾਂ ਦੀ ਹਾਲਤ ਨੂੰ ਦੇਖਦਿਆਂ ਅਜਿਹੀ ਯਾਤਰਾ ਦੀ ਲੋੜ ਸਪੱਸ਼ਟ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮਕਸਦ ਕਿਸੇ ਸਿਆਸੀ ਪਾਰਟੀ ਨਾਲ ਲੜਾਈ ਕਰਨਾ ਨਹੀਂ, ਬਲਕਿ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਕਰਨਾ ਹੈ। ਉਨ੍ਹਾਂ ਯਾਤਰਾ ਦਾ ਵਿਰੋਧ ਕਰਨ ਵਾਲਿਆਂ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਜਿਹੜੇ ਲੋਕ ਨਸ਼ਾ ਮੁਕਤ ਪੰਜਾਬ ਦੀ ਯਾਤਰਾ ਦਾ ਵਿਰੋਧ ਕਰ ਰਹੇ ਹਨ, ਉਹ ਦੱਸਣ ਕਿ ਉਹ ਪੰਜਾਬ ਦੇ ਨੌਜਵਾਨਾਂ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ ਜਾਂ ਨਸ਼ਾ ਤਸਕਰਾਂ ਦੇ ਨਾਲ। ਪਰਮਿੰਦਰ ਬਰਾੜ ਨੇ ਕਿਹਾ ਕਿ ਨਸ਼ਿਆਂ ਕਾਰਨ ਆਪਣੇ ਪੁੱਤਰ ਗੁਆਉਣ ਵਾਲੀਆਂ ਮਾਵਾਂ ਅਤੇ ਆਪਣੇ ਭਰਾ ਗੁਆਉਣ ਵਾਲੀਆਂ ਭੈਣਾਂ ਦਾ ਦਰਦ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਕਿਸੇ ਇੱਕ ਪਾਰਟੀ ਦਾ ਮੁੱਦਾ ਨਹੀਂ, ਸਗੋਂ ਪੰਜਾਬ ਦੇ ਹਰ ਪਰਿਵਾਰ ਨਾਲ ਜੁੜਿਆ ਗੰਭੀਰ ਮਸਲਾ ਹੈ। ਭਾਜਪਾ ਆਗੂ ਨੇ ਪੰਜਾਬ ਵਿੱਚ ਨਸ਼ਿਆਂ ਦੇ ਕਥਿਤ ਗੱਠਜੋੜ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਦੇ ਸਪਲਾਇਰ, ਡਿਸਟਰੀਬਿਊਟਰ ਅਤੇ ਫਾਈਨੈਂਸਰ ਕੌਣ ਹਨ ਅਤੇ ਗਲੀਆਂ-ਮੁਹੱਲਿਆਂ ਤੱਕ ਨਸ਼ਾ ਕੌਣ ਪਹੁੰਚਾ ਰਿਹਾ ਹੈ, ਇਸ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਕਥਿਤ ਗੱਠਜੋੜ ਨਾਲ ਜੁੜੇ ਲੋਕਾਂ ਨੂੰ ਬੇਨਕਾਬ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਨਸ਼ੇ ਦੀ ਲਤ ਨਾਲ ਪੀੜਤ ਨੌਜਵਾਨਾਂ ਨਾਲ ਨਜਿੱਠਣ ਦੇ ਤਰੀਕੇ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਸਿਰਫ਼ ਕਾਨੂੰਨੀ ਕਾਰਵਾਈ ਤੱਕ ਸੀਮਿਤ ਕਰਨ ਦੀ ਬਜਾਏ ਇਲਾਜ ਅਤੇ ਰੀਹੈਬਿਲੀਟੇਸ਼ਨ ਦੀ ਸਹੂਲਤ ਮਿਲਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਨੂੰ ਨਸ਼ੇ ਤੋਂ ਬਾਹਰ ਕੱਢ ਕੇ ਮੁੜ ਆਮ ਜ਼ਿੰਦਗੀ ਵੱਲ ਲਿਆਂਦਾ ਜਾ ਸਕੇ। ਇਸ ਦੌਰਾਨ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਦੀਆਂ ਚਿੰਤਾਵਾਂ ਅਜੇ ਵੀ ਕਾਇਮ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ, ਜਿਲ੍ਹਾ ਪ੍ਰਧਾਨ ਅਨੂਪ ਸ਼ਰਮਾ, ਸਾਬਕ ਜਿਲ੍ਹਾ ਪ੍ਰਧਾਨ ਸੰਜੀਵ ਧਮੀਜਾ, ਰਣਜੀਤ ਸਿੰਘ ਹੀਰਾ, ਅਜੈ ਸੂਦ, ਸੀ. ਭਾਜਪਾ ਨੇਤਾ ਬਲਜਿੰਦਰ ਸਿੰਗਲਾ, ਚਿਰਾਂਸ਼ੂ ਰਤਨ, ਰਾਜੇਸ਼ ਡਾਲੀ, ਅਨੁਜ ਛਾਹੜੀਆ, ਰਮਰੀਸ਼ ਵਿੱਜ, ਅਨਿਲ ਦੱਤ ਫੱਲੀ, ਡਾ. ਸੁਮੇਸ਼ ਬੱਤਾ, ਰਣਬੀਰ ਸਿੰਘ ਲਿਬੜਾ, ਸਟੇਜ ਸਕੱਤਰ ਸ਼ਿਵਮ ਬੇਦੀ, ਹਰਸਿਮਰਨਜੀਤ ਸਿੰਘ ਰਿੰਚੀ, ਜਤਿੰਦਰ ਦੇਵਗਨ, ਅੰਸ਼ੂ ਦੇਵਗਨ ਐਮ. ਸੀ., ਜਸਪਾਲ ਸਿੰਘ ਲੋਟੇ, ਸੁਧੀਰ ਸੋਨੂੰ, ਰਾਜ ਕੁਮਾਰ ਮੈਨਰੋ, ਵਿਜੈ ਡਾਇਮੰਡ, ਕੈਪਟਨ ਸੰਦੀਪ, ਮਨਦੀਪ ਸਿੰਘ ਜਿੰਮੀ ਆਦਿ ਹਾਜ਼ਰ ਸਨ।