22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਦੇ ਵਿਦਿਆਰਥੀਆਂ ਨੇ ਕਿਸਾਨ ਮੇਲੇ ’ਤੇ ਸਟਾਲ ਲਗਾਇਆ

ਜੋਧਾਂ, 21 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਮਨਜੀਤ ਕੌਰ ਤੇ ਚੇਅਰਮੈਨ ਹਰਨੇਕ ਸਿੰਘ ਗਰੇਵਾਲ ਮਨਸੂਰਾਂ ਦੀ ਪ੍ਰੇਰਨਾ ਸਦਕਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਕਿਸਾਨ ਮੇਲੇ ’ਤੇ ਆਪਣੇ ਹੱਥੀਂ ਬਣਾਈਆਂ ਘਰੇਲੂ ਵਸਤਾਂ ਦੀ ਸਟਾਲ ਲਗਾਈ। ਇਸ ਸੰਬੰਧੀ ਹਰਨੇਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਬਿਜ਼ਨੈੱਸ ਬਲਾਸਟਰ ਤਹਿਤ ਇਸ ਸਟਾਲ ਲਈ ਬੱਚਿਆਂ ’ਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ।

ਅਜੀਤ ਡੈਸਕ 22-09-2026
ਜੋਧਾਂ, 21 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਮਨਜੀਤ ਕੌਰ ਤੇ ਚੇਅਰਮੈਨ ਹਰਨੇਕ ਸਿੰਘ ਗਰੇਵਾਲ ਮਨਸੂਰਾਂ ਦੀ ਪ੍ਰੇਰਨਾ ਸਦਕਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਕਿਸਾਨ ਮੇਲੇ ’ਤੇ ਆਪਣੇ ਹੱਥੀਂ ਬਣਾਈਆਂ ਘਰੇਲੂ ਵਸਤਾਂ ਦੀ ਸਟਾਲ ਲਗਾਈ। ਇਸ ਸੰਬੰਧੀ ਹਰਨੇਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਬਿਜ਼ਨੈੱਸ ਬਲਾਸਟਰ ਤਹਿਤ ਇਸ ਸਟਾਲ ਲਈ ਬੱਚਿਆਂ ’ਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ। ਬੱਚਿਆਂ ਨੇ ਖ਼ੁਦ ਵਸਤਾਂ ਤਿਆਰ ਕਰਕੇ ਸਟਾਲ ਲਗਾਈ। ਵੱਡੀ ਗਿਣਤੀ ਵਿਚ ਕਿਸਾਨ ਭਰਾਵਾਂ ਅਤੇ ਮੇਲਾ ਪ੍ਰੇਮੀਆਂ ਵਲੋਂ ਵਿਦਿਆਰਥੀਆਂ ਵਲੋਂ ਬਣਾਈਆਂ ਚੀਜ਼ਾਂ ਦੀ ਖ਼ਰੀਦੋ ਫ਼ਰੋਖ਼ਤ ਕੀਤੀ ਗਈ। ਟਾਹਲੀ ਸਾਹਿਬ ਸਕੂਲ ਦੇ ਵਿਦਿਆਰਥੀ ਪਿਛਲੇ ਸਾਲਾਂ ਤੋਂ ਕਿਸਾਨ ਮੇਲੇ ਮੌਕੇ ਸਟਾਲ ਲਗਾ ਰਹੇ ਹਨ। ਸਰਪੰਚ ਗੁਰਮੇਲ ਕੌਰ ਮਨਸੂਰਾਂ ਤੇ ਐੱਸ. ਸੀ. ਵਿੰਗ ਆਗੂ ਬਹਾਦਰ ਸਿੰਘ ਵਲੋਂ ਵੀ ਇਸ ਕਾਰਜ ਲਈ ਬੱਚਿਆਂ ਨੂੰ ਹੱਲਾਸ਼ੇਰੀ ਦਿੱਤੀ ਗਈ।
ਪਿਛਲੀ ਖ਼ਬਰ ਐੱਸ. ਐੱਸ. ਜੈਨ ਸਭਾ ਤੇ ਲਾਇਨਜ਼ ਕਲੱਬ ਵਲੋਂ ਲਗਾਏ ਕੈਂਪ ’ਚ 108 ਵਿਅਕਤੀਆਂ ਨੇ ਕੀਤਾ ਖ਼ੂਨਦਾਨ ਅਗਲੀ ਖ਼ਬਰ ਮਨਸੂਰਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।