22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬਦਲਾਅ ਵਾਲੀ ਮਾਨ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ-ਕੈਪਟਨ ਸੰਧੂ

ਸਿੱਧਵਾਂ ਬੇਟ, 21 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਸਥਾਨਕ ਕਸਬੇ ਦੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕਰਦੇ ਹੋਏ ਆਖਿਆ ਕਿ ਲੋਕਾਂ ਨੂੰ ਝੂਠੇ ਸਬਜ਼ਬਾਗ ਵਿਖਾ ਕੇ ਰਾਜ ਕਰ ਰਹੀ ਬਦਲਾਅ ਵਾਲੀ ਮਾਨ ਸਰਕਾਰ ਅੱਜ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋ ਕੇ ਰਹਿ ਗਈ ਹੈ। ਹਰ ਵਰਗ ਨੂੰ ਲਾਠੀਆਂ ਨਾਲ ਡਰਾਇਆ-ਧਮਕਾਇਆ ਜਾ ਰਿਹਾ ਹੈ।

ਅਜੀਤ ਡੈਸਕ 22-09-2026
ਸਿੱਧਵਾਂ ਬੇਟ, 21 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਸਥਾਨਕ ਕਸਬੇ ਦੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕਰਦੇ ਹੋਏ ਆਖਿਆ ਕਿ ਲੋਕਾਂ ਨੂੰ ਝੂਠੇ ਸਬਜ਼ਬਾਗ ਵਿਖਾ ਕੇ ਰਾਜ ਕਰ ਰਹੀ ਬਦਲਾਅ ਵਾਲੀ ਮਾਨ ਸਰਕਾਰ ਅੱਜ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋ ਕੇ ਰਹਿ ਗਈ ਹੈ। ਹਰ ਵਰਗ ਨੂੰ ਲਾਠੀਆਂ ਨਾਲ ਡਰਾਇਆ-ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਹਰ ਪਾਸੇ ਡਰ ਦਾ ਮਾਹੌਲ ਹੈ, ਪੁਲਿਸ ਮੁਲਾਜ਼ਮਾਂ ਨੂੰ ਵੀ ਚਿੱਟੇ-ਦਿਨ ਗੋਲੀਆਂ ਮਾਰੀਆਂ ਜਾ ਰਹੀਆਂ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰ ਦੇਣ ਤਾਂ ਜੋ ਦਾਖਾ ਸੀਟ ਵੀ ਵੱਡੀ ਲੀਡ ਨਾਲ ਜਿੱਤ ਕੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਸੀਨੀਅਰ ਆਗੂਆਂ ਦੀ ਝੋਲੀ ਵਿਚ ਪਾਈ ਜਾ ਸਕੇ। ਇਸ ਮੌਕੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੱਧਵਾਂ ਨੇ ਵੀ ਕੈਪਟਨ ਸੰਧੂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਐਲਾਨ ਕਰਦੇ ਹੋਏ ਬੇਟ ਇਲਾਕੇ ’ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਪਰਮਜੀਤ ਕੌਰ, ਡਾਇ: ਹਰਸ਼ਦੀਪ ਸਿੰਘ ਠੇਕੇਦਾਰ, ਬਾਬੂ ਬਾਂਸਲ, ਗੁਰਪ੍ਰਤਾਪ ਸਿੰਘ ਸਫੀਪੁਰਾ, ਪੁਨੀਤ ਸਿੱਧਵਾਂ ਤੇ ਕਈ ਹੋਰ ਪਾਰਟੀ ਵਰਕਰ ਹਾਜ਼ਰ ਸਨ। ਇਸ ਤੋਂ ਪਹਿਲਾਂ ਕੈਪਟਨ ਸੰਧੂ ਨੇ ਲੰਘੇ ਦਿਨਾਂ ਵਿਚ ਅਕਾਲ ਚਲਾਣਾ ਕਰ ਗਏ ਆਪਣੇ ਵਰਕਰਾਂ ਦੇ ਘਰਾਂ ਵਿਚ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਬ੍ਰਾਹਮਣ ਸਮਾਜ ਨੇ ਪੰਡਿਤ ਬਲਵਿੰਦਰ ਸ਼ਰਮਾ ਖਿਲਾਫ਼ ਦਰਜ ਕੇਸ ਦੀ ਕੀਤੀ ਨਿਖੇਧੀ ਅਗਲੀ ਖ਼ਬਰ ਐੱਸ. ਐੱਸ. ਜੈਨ ਸਭਾ ਤੇ ਲਾਇਨਜ਼ ਕਲੱਬ ਵਲੋਂ ਲਗਾਏ ਕੈਂਪ ’ਚ 108 ਵਿਅਕਤੀਆਂ ਨੇ ਕੀਤਾ ਖ਼ੂਨਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।