ਭਾਜਪਾ ਦੇ ਸੀਨੀਅਰ ਆਗੂਆਂ ਨੇ ਗਣਪਤੀ ਜੀ ਦਾ ਲਿਆ ਅਸ਼ੀਰਵਾਦ
ਮਾਛੀਵਾੜਾ ਸਾਹਿਬ, 21 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਵਿਖੇ ਪੁੱਜੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿਚ ਸ਼ਾਮਲ ਸਮੂਹ ਸੀਨੀਅਰ ਲੀਡਰਸ਼ਿਪ ਵਲੋਂ ਸ਼੍ਰੀ ਦੁਰਗਾ ਸ਼ਕਤੀ ਮੰਦਰ ਹਾਲ ਵਿਖੇ ਸੁਸ਼ੋਭਿਤ ਸ਼੍ਰੀ ਗਣੇਸ਼ ਜੀ ਦੀ ਮੂਰਤੀ ਦੇ ਦਰਸ਼ਨ ਕਰ ਉਨ੍ਹਾਂ ਦੇ ਆਸ਼ੀਰਵਾਦ ਪ੍ਰਾਪਤ ਕੀਤਾ। ਸ਼੍ਰੀ ਗਣਪਤੀ ਸੇਵਾ ਸੰਮਤੀ ਮਾਛੀਵਾੜਾ ਵਲੋਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਸਤੀਸ਼ ਪੂਨੀਆ, ਮਨਪ੍ਰੀਤ ਸਿੰਘ ਬਾਦਲ, ਪਰਮਿੰਦਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਅਨੂਪ ਸ਼ਰਮਾ, ਇਕਬਾਲ ਸਿੰਘ ਚੰਨੀ, ਨੀਸ਼ੂ ਸ਼ਰਮਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਮਾਛੀਵਾੜਾ ਸਾਹਿਬ, 21 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਵਿਖੇ ਪੁੱਜੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿਚ ਸ਼ਾਮਲ ਸਮੂਹ ਸੀਨੀਅਰ ਲੀਡਰਸ਼ਿਪ ਵਲੋਂ ਸ਼੍ਰੀ ਦੁਰਗਾ ਸ਼ਕਤੀ ਮੰਦਰ ਹਾਲ ਵਿਖੇ ਸੁਸ਼ੋਭਿਤ ਸ਼੍ਰੀ ਗਣੇਸ਼ ਜੀ ਦੀ ਮੂਰਤੀ ਦੇ ਦਰਸ਼ਨ ਕਰ ਉਨ੍ਹਾਂ ਦੇ ਆਸ਼ੀਰਵਾਦ ਪ੍ਰਾਪਤ ਕੀਤਾ। ਸ਼੍ਰੀ ਗਣਪਤੀ ਸੇਵਾ ਸੰਮਤੀ ਮਾਛੀਵਾੜਾ ਵਲੋਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਸਤੀਸ਼ ਪੂਨੀਆ, ਮਨਪ੍ਰੀਤ ਸਿੰਘ ਬਾਦਲ, ਪਰਮਿੰਦਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਅਨੂਪ ਸ਼ਰਮਾ, ਇਕਬਾਲ ਸਿੰਘ ਚੰਨੀ, ਨੀਸ਼ੂ ਸ਼ਰਮਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਉਕਤ ਆਗੂਆਂ ਵਲੋਂ ਸ਼੍ਰੀ ਦੁਰਗਾ ਸ਼ਕਤੀ ਮੰਦਰ ਵਿਚ ਵੀ ਮੱਥਾ ਟੇਕਿਆ ਗਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਭਾਜਪਾ ਆਗੂਆਂ ਨੂੰ ਮਾਤਾ ਦੀਆਂ ਚੁੰਨਰੀਆਂ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਗਣਪਤੀ ਸੇਵਾ ਸੰਮਤੀ ਦੇ ਚੇਅਰਮੈਨ ਵਿਕਾਸ ਮਿੱਤਲ, ਸਨੀ ਗਰੋਵਰ ਵੀ ਮੌਜੂਦ ਸਨ।