26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਮਾਜ ਵਿਰੋਧੀ ਅਨਸਰਾਂ ਵਲੋਂ ਕੀਤੀ ਜਾ ਰਹੀ ਹੈ ਮੇਰੀ ਰੇਕੀ, ਕਿਸੇ ਵੀ ਸਮੇਂ ਹੋ ਸਕਦਾ ਹੈ ਹਮਲਾ-ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖਾਨ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸਮਾਜ ਵਿਰੋਧੀ ਅਨਸਰਾਂ ਵਲੋਂ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਦਿਆਂ ਲਗਾਤਾਰ ਰੇਕੀ ਕੀਤੀ ਜਾ ਰਹੀ ਹੈ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਇਨ੍ਹਾਂ ਅਨਸਰਾਂ ਵਲੋਂ ਉਨ੍ਹਾਂ ‘ਤੇ ਕਿਸੇ ਵੀ ਸਮੇਂ ਹਮਲਾ ਕੀਤਾ ਜਾ ਸਕਦਾ ਹੈ।

ਦਿਲਬਰ ਮੁਹੰਮਦ ਖਾਨ ਦੀ ਫਾਈਲ ਫੋਟੋ। 26-09-2026
ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸਮਾਜ ਵਿਰੋਧੀ ਅਨਸਰਾਂ ਵਲੋਂ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਦਿਆਂ ਲਗਾਤਾਰ ਰੇਕੀ ਕੀਤੀ ਜਾ ਰਹੀ ਹੈ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਇਨ੍ਹਾਂ ਅਨਸਰਾਂ ਵਲੋਂ ਉਨ੍ਹਾਂ ‘ਤੇ ਕਿਸੇ ਵੀ ਸਮੇਂ ਹਮਲਾ ਕੀਤਾ ਜਾ ਸਕਦਾ ਹੈ। ਉਨ੍ਹਾਂ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਜੇਕਰ ਉਨ੍ਹਾਂ ਦੇ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੇ ਲਈ ਸਿੱਧੇ ਤੌਰ ‘ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਦਿਲਬਰ ਮੁਹੰਮਦ ਖਾਨ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਸਮੇਂ ਦੌਰਾਨ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇੱਕ ਦਰਜਨ ਤੋਂ ਵੱਧ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਕਾਰਵਾਈ ਕਰਵਾਈ ਗਈ ਸੀ। ਇਨ੍ਹਾਂ ਵਿਚੋਂ ਕਈ ਤਸਕਰ ਇਸ ਵੇਲੇ ਜ਼ਮਾਨਤ ‘ਤੇ ਬਾਹਰ ਚੱਲ ਰਹੇ ਹਨ ਅਤੇ ਰੰਜਸ਼ ਤਹਿਤ ਉਨ੍ਹਾਂ ਦੇ ਆਉਣ-ਜਾਣ ਵਾਲੇ ਰਸਤਿਆਂ ‘ਤੇ ਸ਼ੱਕੀ ਤਰੀਕੇ ਨਾਲ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਰੀ ਸਥਿਤੀ ਅਤੇ ਆਪਣੇ ਖ਼ਦਸ਼ੇ ਸਬੰਧੀ ਉਨ੍ਹਾਂ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਤੌਰ ‘ਤੇ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਵਿਚੋਂ ਨਸ਼ੇ ਨੂੰ ਜਲਦ ਤੋਂ ਜਲਦ ਖ਼ਤਮ ਕੀਤਾ ਜਾ ਸਕੇ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਦੀਆਂ ਗ਼ੈਰ-ਕਾਨੂੰਨੀ ਸਰਗਰਮੀਆਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਅਪੀਲ ਕੀਤੀ ਕੀ ਨਸ਼ਾ ਤਸਕਰਾਂ ਦੇ ਖ਼ਿਲਾਫ਼ ਪਿੰਡ ਪਿੰਡ ਮੁਹਿੰਮ ਚਲਾਈ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਇਸ ਤੋਂ ਨਿਜਾਤ ਮਿਲ ਸਕੇ ।
ਪਿਛਲੀ ਖ਼ਬਰ ਅੱਜ ਛਪਾਰ ਵਿਖੇ ਹੋਣ ਵਾਲੀ ਕਾਨਫ਼ਰੰਸ ਵਿਚ ਹਲਕਾ ਖੰਨਾ ਤੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਕੇਂਦਰ ਦੇ ਪਿੰਡ ਕੱਦੋਂ ਦਫ਼ਤਰ ਵਿਚ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।