26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸਿਆੜ ’ਚ ਅਹਿਮ ਮੀਟਿੰਗ ਅੱਜ

ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਉੱਕਾ ਹੀ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ 16 ਦਿਨ ਲਗਾਤਾਰ ਡੀ.

ਕਿਸਾਨ ਆਗੂ ਕਰਨ ਸਿੰਘ ਤੇ ਸੁਦਾਗਰ ਸਿੰਘ ਸਾਥੀਆਂ ਸਮੇਤ ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 26-09-2026
ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਉੱਕਾ ਹੀ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ 16 ਦਿਨ ਲਗਾਤਾਰ ਡੀ. ਸੀ. ਦਫ਼ਤਰਾਂ ‘ਤੇ ਚੱਲੇਧਰਨਿਆਂ ਵਿਚ ਕਿਸੇ ਨੇ ਆ ਕੇ ਕੋਈ ਬਾਤ ਵੀ ਨਹੀਂ ਪੁੱਛੀ, ਕਿਸਾਨਾਂ ਵਲੋਂ ਡੀ.ਸੀ ਦਫ਼ਤਰ ਦਾ ਘਿਰਾਓ, ਸੂਬਾ ਸਰਕਾਰ ਦੇ ਮੰਤਰੀਆਂ ਦੇ ਘਿਰਾਓ ਤੇ ਭਾਜਪਾ ਮੰਤਰੀਆਂ ਦੇ ਘਰਾਂ ਦੇ ਵੀ ਘਿਰਾਓ ਕੀਤੇ ਗਏ। ਪਰ ਸਿਵਾਏ ਲਾਰਿਆਂ ਤੋਂ ਕੁੱਝ ਵੀ ਪੱਲੇ ਨਹੀਂ ਪਾਇਆ ਗਿਆ । ਕਿਸਾਨ ਆਗੂਆਂ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨ ਬਾਰੇ, ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਵਿਉਂਤ ਰੱਦ ਕਰਨ, ਆਬਾਦਕਾਰਾਂ ਨੂੰ ਮਾਲਕੀ ਹੱਕ ਦਿਵਾਉਣਾ, ਕਿਸਾਨਾਂ-ਖੇਤ ਮਜ਼ਦੂਰਾਂ ਤੇ ਹੋਰ ਕਿਰਤੀਆਂ ਦੇ ਸਾਰੇ ਕਰਜ਼ੇ ਖ਼ਤਮ ਕਰਨ ਸਮੇਤ ਅਨੇਕਾਂ ਅਧੂਰੀਆਂ ਮੰਗਾਂ ਦੇ ਹੱਲ ਕਰਵਾਉਣ ਸਬੰਧੀ ਅੱਜ 26 ਸਤੰਬਰ ਨੂੰ ਜ਼ਿਲ੍ਹੇ ਦੀ ਭਰਵੀਂ ਮੀਟਿੰਗ ਪਿੰਡ ਸਿਆੜ ਵਿਖੇ ਕੀਤੀ ਜਾ ਰਹੀ ਹੈ, ਜਿਸ ਵਿਚ ਸੂਬਾ ਆਗੂ ਸੰਬੋਧਨ ਕਰਨਗੇ ਅਤੇ 5 ਅਕਤੂਬਰ ਨੂੰ ਡੀ. ਸੀ. ਦਫ਼ਤਰਾਂ ਦੇ ਘਿਰਾਓ ਦੀ ਤਿਆਰੀ ਬਾਰੇ ਰੂਪ-ਰੇਖਾ ਉਲੀਕੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਭੂੰਦੜੀ, ਗੁਰਦੇਵ ਸਿੰਘ ਨਾਰੰਗਵਾਲ ਤੇ ਤੀਰਥ ਸਿੰਘ ਤਲਵੰਡੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਕੁਹਾੜਾ ਦੇ ਵਿਦਿਆਰਥੀਆਂ ਵਲੋਂ ਪਾਵਰ ਲਿਫ਼ਟਿੰਗ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਭਾਜਪਾ ਖ਼ਿਲਾਫ਼ ਚੰਡੀਗੜ੍ਹ ਵਿਖੇ ਲਾਏ ਰੋਸ ਧਰਨੇ ਵਿਚ ਪਾਇਲ ਤੋਂਵੱਡੀ ਗਿਣਤੀ ’ਚ ਕਾਂਗਰਸੀ ਆਗੂ ਹੋਏ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।