30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਸ਼ਹੀਦ ਭਗਤ ਸਿੰਘ ਜਨਮ ਦਿਨ ਉਤਸ਼ਾਹ ਨਾਲ ਮਨਾਇਆ

ਈਸੜੂ, 29 ਸਤੰਬਰ (ਬਲਵਿੰਦਰ ਸਿੰਘ)-ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੋਲੀ, ਚੇਅਰ ਪਰਸਨ ਸਤਿੰਦਰਜੀਤ ਕੌਰ ਜੋਲੀ, ਵਾਈਸ ਪ੍ਰੈਸੀਡੈਂਟ ਨਵੇਰਾ ਜੋਲੀ ਅਤੇ ਪ੍ਰਿੰਸੀਪਲ ਗਗਨ ਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਮਹਾਨ ਕ੍ਰਾਂਤੀਕਾਰੀ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀ ਭਗਤ ਸਿੰਘ ਨਾਲ ਸੰਬੰਧਿਤ ਵਿਸ਼ੇਸ਼ ਪਹਿਰਾਵਿਆਂ ਵਿਚ ਦਿਖਾਈ ਦਿੱਤੇ।

ਵਿਸ਼ਵ ਰੇਬੀਜ ਦਿਵਸ ਸੰਬੰਧੀ ਲਗਾਏ ਜਾਗਰੂਕਤਾ ਕੈਂਪ ਦੀ ਇਕ ਤਸਵੀਰ। ਤਸਵੀਰ : ਸੋਨੀ ਗਿੱਲ 30-09-2026
ਈਸੜੂ, 29 ਸਤੰਬਰ (ਬਲਵਿੰਦਰ ਸਿੰਘ)-ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੋਲੀ, ਚੇਅਰ ਪਰਸਨ ਸਤਿੰਦਰਜੀਤ ਕੌਰ ਜੋਲੀ, ਵਾਈਸ ਪ੍ਰੈਸੀਡੈਂਟ ਨਵੇਰਾ ਜੋਲੀ ਅਤੇ ਪ੍ਰਿੰਸੀਪਲ ਗਗਨ ਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਮਹਾਨ ਕ੍ਰਾਂਤੀਕਾਰੀ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀ ਭਗਤ ਸਿੰਘ ਨਾਲ ਸੰਬੰਧਿਤ ਵਿਸ਼ੇਸ਼ ਪਹਿਰਾਵਿਆਂ ਵਿਚ ਦਿਖਾਈ ਦਿੱਤੇ। ਸਕੂਲ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਸਕਿੱਟਾ, ਡਾਂਸ ਤੇ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਿਤ ਖਾਸ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਲਈ ਉਨ੍ਹਾਂ ਦੀ ਉਮਰ ਅਨੁਸਾਰ ਵੱਖ-ਵੱਖ ਰਚਨਾਤਮਕ ਤੇ ਸਿੱਖਿਆਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਕਲਰਿੰਗ ਅਤੇ ਕ੍ਰਾਫਟ, ਪੋਸਟਰ ਮੇਕਿੰਗ, ਰੋਲ ਪਲੇਅ, ਟਾਈਮਲਾਈਨ ਐਕਟੀਵਿਟੀ ਤੇ ਲੇਖ/ਪੈਰਾਗ੍ਰਾਫ ਲਿਖਣ ਵਿਚ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ, ਦੇਸ਼-ਪ੍ਰੇਮ ਤੇ ਆਜ਼ਾਦੀ ਦੇ ਸੰਘਰਸ਼ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮਹਾਨ ਸ਼ਹੀਦਾਂ ਦੇ ਬਲੀਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣਾ ਚਾਹੀਦਾ ਹੈ।”ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਦੇਸ਼ ਅਤੇ ਸਮਾਜ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਇਤਿਹਾਸ ਤੇ ਆਪਣੇ ਮਹਾਨ ਨਾਇਕਾਂ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੂੰ ਸ਼ਰਧਾ ਸਹਿਤ ਯਾਦ ਕਰਦਿਆਂ ਉਨ੍ਹਾਂ ਦੇ ਦੇਸ਼-ਪ੍ਰੇਮ ਅਤੇ ਬਲਿਦਾਨ ਨੂੰ ਨਮਨ ਕੀਤਾ।
ਪਿਛਲੀ ਖ਼ਬਰ ਭਾਈ ਹਿੰਮਤ ਸਿੰਘ ਐਜੂਕੇਸ਼ਨ ਤੇ ਵੈਲਫ਼ੇਅਰ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਅਗਲੀ ਖ਼ਬਰ ਪੰਜਾਬ ਗਤਕਾ ਐਸੋਸੀਏਸ਼ਨ ਦੇ ਬਲਜਿੰਦਰ ਸਿੰਘ ਤੂਰ ਜਨਰਲ ਸਕੱਤਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।