30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਭਾਈ ਹਿੰਮਤ ਸਿੰਘ ਐਜੂਕੇਸ਼ਨ ਤੇ ਵੈਲਫ਼ੇਅਰ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਦਿੱਤੀ

ਖੰਨਾ, 29 ਸਤੰਬਰ (ਹਰਜਿੰਦਰ ਸਿੰਘ ਲਾਲ)-ਏ. ਐਸ.

ਭਾਈ ਹਿੰਮਤ ਸਿੰਘ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਦੇ ਮੈਂਬਰ ਚੈੱਕ ਭੇਟ ਕਰਦੇ ਹੋਏ। ਤਸਵੀਰ : ਸੋਨੀ ਗਿੱਲ 30-09-2026
ਖੰਨਾ, 29 ਸਤੰਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿੱਚ ਭਾਈ ਹਿੰਮਤ ਸਿੰਘ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ, ਖੰਨਾ ਵਲੋਂ ਵਿਦਿਆਰਥੀਆਂ ਦੀ ਸਹਾਇਤਾ ਲਈ 25,000 ਦੀ ਰਾਸ਼ੀ ਭੇਂਟ ਕੀਤੀ ਗਈ। ਇਹ ਰਾਸ਼ੀ ਸੋਸਾਇਟੀ ਦੇ ਪ੍ਰਧਾਨ ਜਗਦੇਵ ਸਿੰਘ ਗਰੇਵਾਲ ਅਤੇ ਜਨਰਲ ਸਕੱਤਰ ਕਵਲਜੀਤ ਸਿੰਘ ਵੱਲੋਂ ਪ੍ਰਦਾਨ ਕੀਤੀ ਗਈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਵਲੋਂ ਭਾਈ ਹਿੰਮਤ ਸਿੰਘ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ, ਖੰਨਾ ਦੇ ਪ੍ਰਧਾਨ ਜਗਦੇਵ ਸਿੰਘ ਗਰੇਵਾਲ, ਜਨਰਲ ਸਕੱਤਰ ਕਵਲਜੀਤ ਸਿੰਘ ਅਤੇ ਹੋਰ ਮੈਂਬਰਾਂ ਸ਼ਮਸ਼ੇਰ ਸਿੰਘ ਘੁੰਮਣ, ਗੁਰਜੀਤ ਸਿੰਘ, ਜੰਗ ਸਿੰਘ ਮਾਂਗਟ, ਮੇਜਰ ਸਿੰਘ, ਮਾਸਟਰ ਸੁਰਿੰਦਰ ਸਿੰਘ, ਐਚ. ਐਸ. ਮੇਹਮੀ, ਪਾਲ ਸਿੰਘ ਮੁੰਡੀ, ਨਿਰਮਲ ਸਿੰਘ, ਪਵਿੱਤਰ ਕੌਰ ਸਿਆਣ ਅਤੇ ਸੁਖਮਿੰਦਰ ਸਿੰਘ ਮਨਚੰਦਾ ਦਾ ਵਿਦਿਆਰਥੀਆਂ ਲਈ ਕੀਤੇ ਗਏ ਇਸ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਸਹਿਯੋਗ ਦੇਣਾ ਇੱਕ ਸ਼ਲਾਘਾਯੋਗ ਅਤੇ ਸਮਾਜ-ਹਿਤੈਸ਼ੀ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ ਜਾਰੀ ਰੱਖਣ ਲਈ ਉਤਸ਼ਾਹਿਤ ਕਰਦੇ ਹਨ ਅਤੇ ਸਮਾਜ ਵਿੱਚ ਸਿੱਖਿਆ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਜਗਦੇਵ ਸਿੰਘ ਗਰੇਵਾਲ, ਮੇਜਰ ਸਿੰਘ, ਗੁਰਜੀਤ ਸਿੰਘ, ਜੰਗ ਸਿੰਘ ਮਾਂਗਟ, ਮਾ. ਸੁਰਿੰਦਰ ਸਿੰਘ, ਨਿਰਮਲ ਸਿੰਘ, ਐਚ. ਐਸ. ਮਹਿੰਮੀ, ਸੁਖਮਿੰਦਰ ਸਿੰਘ ਮਨਚੰਦਾ, ਸਮਸ਼ੇਰ ਸਿੰਘ ਘੁੰਮਣ, ਬੀਬੀ ਪਵਿੱਤਰ ਕੌਰ ਸਿਆਣ ਅਤੇ ਪਾਲ ਸਿੰਘ ਮੁੰਡੀ ਆਦਿ ਨੇ ਯੋਗਦਾਨ ਪਾਇਆ।
ਪਿਛਲੀ ਖ਼ਬਰ 5 ਨੂੰ ਡੀ. ਸੀ. ਦੇ ਘਿਰਾਓ ਬਾਰੇ, ਕਿਸਾਨ ਮੰਗਾਂ ਮਨਵਾਉਣ ਲਈ ਜਰਗੜੀ ਵਿਖੇ ਕੀਤੀ ਮੀਟਿੰਗ-ਘੁਡਾਣੀ, ਜਰਗੜੀ ਅਗਲੀ ਖ਼ਬਰ ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਸ਼ਹੀਦ ਭਗਤ ਸਿੰਘ ਜਨਮ ਦਿਨ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।