01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਸਰਕਾਰੀ ਜਾਇਦਾਦਾਂ ’ਤੇ ਦਿੱਲੀ ਵਾਲੇ ਕਾਬਜ਼ ਹੋਏ- ਜਥੇਦਾਰ ਘਲੋਟੀ

ਰਾੜਾ ਸਾਹਿਬ, 30 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਬਲਵੰਤ ਸਿੰਘ ਘਲੋਟੀ ਨੇ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾਂ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਮਿਲੀਭੁਗਤ ਨਾਲ ਪੰਜਾਬ ਦੀਆਂ ਸਰਕਾਰੀ ਜਾਇਦਾਦਾਂ ’ਤੇ ਦਿੱਲੀ ਵਾਲਿਆਂ ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਜਾਇਦਾਦਾਂ ਦੀ ਵਰਤੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਬਿਜਾਏ ਸਿਆਸੀ ਆਗੂਆਂ ਅਤੇ ਬਾਹਰਲੇ ਵਿਅਕਤੀਆਂ ਲਈ ਕੀਤੀ ਜਾਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਜਥੇਦਾਰ ਬਲਵੰਤ ਸਿੰਘ ਘਲੋਟੀ ਗੱਲਬਾਤ ਕਰਦੇ ਹੋਏ। 01-10-2026
ਰਾੜਾ ਸਾਹਿਬ, 30 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਬਲਵੰਤ ਸਿੰਘ ਘਲੋਟੀ ਨੇ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾਂ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਮਿਲੀਭੁਗਤ ਨਾਲ ਪੰਜਾਬ ਦੀਆਂ ਸਰਕਾਰੀ ਜਾਇਦਾਦਾਂ ’ਤੇ ਦਿੱਲੀ ਵਾਲਿਆਂ ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਜਾਇਦਾਦਾਂ ਦੀ ਵਰਤੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਬਿਜਾਏ ਸਿਆਸੀ ਆਗੂਆਂ ਅਤੇ ਬਾਹਰਲੇ ਵਿਅਕਤੀਆਂ ਲਈ ਕੀਤੀ ਜਾਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜਥੇਦਾਰ ਘਲੋਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਗਾਇਤਰੀ ਬਿਸ਼ਨੋਈ ਦੇ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੀ ਸਰਕਾਰੀ ਕੋਠੀ ਵਿਚ ਰਹਿਣ ਸਬੰਧੀ ਸਾਹਮਣੇ ਆਈ ਜਾਣਕਾਰੀ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰੀ ਜਾਇਦਾਦ ਦੀ ਵਰਤੋਂ ਕਿਸ ਨਿਯਮ ਅਤੇ ਕਿਸ ਅਧਿਕਾਰ ਤਹਿਤ ਕੀਤੀ ਜਾ ਰਹੀ ਹੈ, ਇਸ ਬਾਰੇ ਪੰਜਾਬ ਸਰਕਾਰ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਜਥੇਦਾਰ ਘਲੋਟੀ ਨੇ ਪੰਜਾਬ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਜੇਕਰ ਗਾਇਤਰੀ ਬਿਸਨੋਈ ਨੂੰ ਸਰਕਾਰੀ ਕੋਠੀ ਅਲਾਟ ਕੀਤੀ ਗਈ ਹੈ ਤਾਂ ਇਸ ਦਾ ਆਧਾਰ, ਹੁਕਮ ਅਤੇ ਨਿਯਮ ਜਨਤਕ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਸਰਕਾਰੀ ਜਾਇਦਾਦਾਂ ਦੀ ਵਰਤੋਂ ਲਈ ਕਿਹੜੇ ਮਾਪਦੰਡ ਤੈਅ ਕੀਤੇ ਗਏ ਹਨ ਅਤੇ ਕੀ ਉਨ੍ਹਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਜਥੇਦਾਰ ਘਲੋਟੀ ਨੇ ਕਿਹਾ ਕਿ ਪੰਜਾਬੀਆਂ ਦੇ ਹਿੱਤਾਂ ਨਾਲ ਜੁੜੇ ਅਜਿਹੇ ਮਾਮਲਿਆਂ ’ਤੇ ਸਰਕਾਰ ਵਲੋਂ ਚੁੱਪ ਰਹਿਣ ਦੀ ਬਿਜਾਏ ਸਥਿਤੀ ਸਪੱਸ਼ਟ ਕੀਤੀ ਜਾਵੇ।
ਪਿਛਲੀ ਖ਼ਬਰ ਪਿੰਡ ਕਿਲ੍ਹਾ ਹਾਂਸ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਟੀ. ਐਸ. ਯੂ. ਜਰਗ ਦੀ ਹੋਈ ਚੋਣ, ਅਮਨਦੀਪ ਸਿੰਘ ਲਾਈਨਮੈਨ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।