03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਦਾ ਬੀ. ਐੱਸ. ਸੀ. (ਸਮੈਸਟਰ ਪਹਿਲੇ) ਦਾ ਨਤੀਜਾ 100 ਫ਼ੀਸਦੀ ਰਿਹਾ

ਜੋਧਾਂ, 2 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਐੱਸ.

ਬੌਂਦਲੀ ਵਿਖੇ ਪੁਰਾਤਨ ਗੀਤਾਂ ਦੀ ਮਹਿਫ਼ਲ ਮੌਕੇ ਪੁਰਾਣੀਆਂ ਲੋਕ ਗਾਥਾ ਪੇਸ਼ ਕਰਦੇ ਹੋਏ ਕਲਾਕਾਰ ਤੇ ਇਕੱਤਰ ਪਿੰਡ ਨਿਵਾਸੀ। ਅਜੀਤ ਤਸਵੀਰ 03-10-2026
ਜੋਧਾਂ, 2 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਐੱਸ. ਸੀ. (ਸਮੈਸਟਰ ਪਹਿਲੇ) ਦੇ ਨਤੀਜੇ ਵਿਚੋਂ ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਦਾ ਨਤੀਜਾ 100 ਫ਼ੀਸਦੀ ਰਿਹਾ। ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਪਹਿਲਾ ਸਥਾਨ, ਮਨਜੋਤ ਕੌਰ ਨੇ ਦੂਜਾ ਸਥਾਨ ਤੇ ਨੂਰਪ੍ਰੀਤ ਕੌਰ ਤੇ ਪ੍ਰਭਵੀਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਕਾਲਜ ਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਨਰਸਿੰਗ ਦੇ ਵੱਖ-ਵੱਖ ਕੋਰਸਾਂ ਦੀ ਪੜਾਈ ਕਰ ਰਹੇ ਵਿਦਿਆਰਥੀ ਜਿੱਥੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੇ ਮਾਪਿਆ ਦਾ ਤੇ ਸੰਸਥਾ ਦਾ ਨਾਂਅ ਉੱਚਾ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਨਰਸਿੰਗ ਦੀ ਸਿੱਖਿਆ ਦੇ ਕੇ ਵਿਦੇਸ਼ਾਂ ’ਚ ਸੈਟਲ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸੰਸਥਾ ਦੇ ਮੁੱਖ ਪ੍ਰਬੰਧਕ ਡਾ. ਸਵੀਟ ਕੌਰ ਨੇ ਇਸ ਨਤੀਜੇ ਵਿਚੋਂ ਵਧੀਆ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦੇਣ ਦੇ ਨਾਲ ਨਾਲ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਵੀ ਦਿੱਤੀ। ਪ੍ਰਿੰਸੀਪਲ ਸਾਦਿਕ ਅਲੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਬਾਕੀ ਕਾਲਜ ਦੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮਿਹਨਤ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਸਟਾਫ ਦੇ ਮਨਦੀਪ ਕੌਰ, ਸੁਰਿੰਦਰ ਕੌਰ, ਪਵਨਵੀਰ ਕੌਰ, ਸਤਿੰਦਰ ਕੌਰ, ਕਮਲਦੀਪ ਕੌਰ, ਬਲਜੀਤ ਕੌਰ, ਰੋਬਿਨਪ੍ਰੀਤ ਕੌਰ, ਬਲਜਿੰਦਰ ਕੌਰ, ਨਿਕਿਤਾ ਸ਼ਰਮਾ, ਹਰਮਨਪ੍ਰੀਤ ਕੌਰ, ਸ਼ਾਹ ਮੁਸਕਾਨ, ਨਵਨੀਤ ਕੌਰ, ਜਸਵੀਰ ਕੌਰ, ਗੁਰਪ੍ਰੀਤ ਕੌਰ ਆਦਿ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।
ਪਿਛਲੀ ਖ਼ਬਰ ਕੋਟਾਂ ਕਾਲਜ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ‘ਗੁਰਮੁਖੀ ਦਿਹਾੜਾ’ ਬੜੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ਵਿਚ 25 ਪੈਸੇ ਪ੍ਰਤੀ ਕਿੱਲੋ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਪਾਲ ਮਾਜਰਾ/ਢ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।